ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ, 3 ਸਤੰਬਰ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ, ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਢੁਕਵੇਂ ਹੱਲ ਲੱਭਣ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ।
ਯੂਨੀਅਨਾਂ ਵੱਲੋਂ ਉਠਾਏ ਗਏ ਮਸਲਿਆਂ 'ਤੇ ਹਮਦਰਦੀ ਨਾਲ ਵਿਚਾਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ਦੇ ਹੱਲ ਸਬੰਧੀ ਤਜਵੀਜ਼ਾਂ ਕੈਬਨਿਟ ਸਬ-ਕਮੇਟੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਹਦਾਇਤ ਕੀਤੀ, "ਵਿੱਤੀ ਮਾਮਲਿਆਂ ਵਾਲੀਆਂ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ 'ਤੇ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਤੁਰੰਤ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾ ਸਕੇ।"
ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ, ਅਤੇ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ...








