ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ
ਲੰਬੀ / ਮਲੋਟ, 01 ਜੁਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ।ਇਹ ਜਾਣਕਾਰੀ ਸ। ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਅਤੇ ਸ. ਅਮੀਤ ਖੁੱਡੀਆ ਨੇ ਲੰਬੀ ਹਲਕੇ ਦੇ ਪਿੰਡ ਖੁੱਡੀਆ ਵਿਖੇ ਲਗਾਏ ਗਏ ਜਾਗਰੂਕਤਾਂ ਕੈਂਪ ਦੌਰਾਨ ਦਿੱਤੀ। ਔਰਤਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਉਹਨਾਂ ਵਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ (ਡਾਇਰੈਕਟ ਬੈਨੀਫਿਟ ਟਰਾਂਸਫਰ) ਤਹਿਤ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟਰਾਂਸਫਰ ਕਰਨ ਤੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਪਿੰਡ ਖੁੱਡੀਆ ਵਿਖੇ ਵੱਡੀ ਸਕ...








