ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ
ਸੰਗਰੂਰ, 1 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੁਧਾਰ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ।ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੇ ਤਹਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਤਸਦੀਕ ਅਤੇ ਸੁਧਾਈ ਕਰ ਰਹੇ ਹਨ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਵਿੱਚ ਲਗਭਗ 90 ਫੀਸਦ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜੰਗੀ ਪੱਧਰ 'ਤੇ...








