ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 24 ਮਈ:-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪ...








