ਹਰਿਆਣਾ ਈਵੀ ਅਤੇ ਆਟੋਮੋਬਾਈਲ ਨਿਰਮਾਣ ਦਾ ਬਣੇਗਾ ਗਲੋਬਲ ਹੱਬ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਜ ਨੂੰ ਇਲੈਕਟ੍ਰਿਕ ਵਾਹਨ (ਈਵੀ) ਅਤੇ ਆਟੋਮੋਬਾਈਲ ਨਿਰਮਾਣ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਕੇਂਦਰ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਆਯੋਜਿਤ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਉਦਯੋਗਿਕ ਪ੍ਰਤੀਨਿਧੀਆਂ, ਨਿਵੇਸ਼ਕਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ।
ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗਿਕ ਵਿਕਾਸ, ਨਿਵੇਸ਼ ਦੀਆਂ ਸੰਭਾਵਨਾਵਾਂ ਅਤੇ ਇੱਕਜੁਟ ਈਵੀ ਤੇ ਆਟੋਮੋਟਿਵ ਨਿਰਮਾਣ ਇਕੋਸਿਸਟਮ ਵਿਕਸਿਤ ਕਰਨ ਦੀ ਰਣਨੀਤੀ 'ਤੇ ਵਿਸ਼ੇਸ਼ ਤੌਰ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਗਲੋਬਲ ਈਵੀ ਨਿਰਮਾਤਾ ਕੰਪਨੀ ਵਿਨਫਾਸਟ ਨਾਲ ਸਬੰਧਤ ਕੇਸ ਪ੍ਰੈਜ਼ੈਂਟੇਸ਼ਨ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਹਰਿਆਣਾ ਵਿੱਚ ਸੰਭਾਵਿਤ ਨਿਵੇਸ਼ ਅਤੇ ਨਿਰਮਾਣ ਦੇ ਮੌਕਿਆਂ ਨੂੰ ਰੇਖਾਂਕਿਤ ਕੀਤਾ ਗਿਆ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ...








