Thursday, October 29
Shadow

Tag: latest news

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਅਗਸਤ 2026- ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਤੇਜ਼-ਤਰਾਰ ਬਣਾਉਣ ਦੇ ਮਕਸਦ ਨਾਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਹੁਣ 'ਆਲ ਇੰਡੀਆ ਟੂਰਿਸਟ ਪਰਮਿਟ' (ਏ.ਆਈ.ਟੀ.ਪੀ) ਰੋਡ ਟਰਾਂਸਪੋਰਟ ਅਤੇ ਹਾਈਵੇਅ ਮੰਤਰਾਲੇ ਦੇ ਅਧਿਕਾਰਤ ਪੋਰਟਲ (ਪਰਿਵਹਨ) ਰਾਹੀਂ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਕੀਤੇ ਜਾਣਗੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਪਹਿਲਾਂ ਟੂਰਿਸਟ ਵਾਹਨ ਆਪਰੇਟਰਾਂ ਨੂੰ ਸਟੇਟ ਟਰਾਂਸਪੋਰਟ ਅਥਾਰਟੀ, ਮੋਹਾਲੀ (PB01) ਦੇ ਦਫ਼ਤਰ ਤੋਂ ਖ਼ੁਦ ਜਾ ਕੇ ਪ੍ਰਿੰਟ ਕੀਤੇ ਪਰਮਿਟ ਲੈਣੇ ਪੈਂਦੇ ਸਨ। ਇਸ ਡਿਜੀਟਲ ਸਹੂਲਤ ਦੀ ਸ਼ੁਰੂਆਤ ਨਾਲ, ਬਿਨੈਕਾਰ ਹੁਣ ਆਪਣੇ ਘਰ ਜਾਂ ਦਫ਼ਤਰ ਬੈਠੇ ਹੀ ਆਸਾਨੀ ਨਾਲ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ 'ਤੇ ਜਾਣ ਦੀ ਲੋੜ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ।" ਸੂਬਾ ਸਰਕਾਰ ਦੀ ਨਾਗਰਿਕ-ਕੇਂਦਰ...
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਯੋਗ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਸਮੇਂ ਸਿਰ ਮਿਲਦੀ ਰਹੇ, ਇਸ ਲਈ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਇਸ ਸਕੀਮ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰੇਕ ਯੋਗ ਬਜ਼ੁਰਗ ਵਿਅ...
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

News of Punjab
ਚੰਡੀਗੜ੍ਹ, 20 ਅਗਸਤ: ਸਮਾਜ ਨੂੰ ਖੂਨ ਦਾਨ ਤੋਂ ਅਗਾਂਹ ਜਾ ਕੇ ਸਵੈ-ਇੱਛਾ ਨਾਲ ਅੰਗ-ਦਾਨ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲਿਆਂ ਅਤੇ ਨੌਜਵਾਨਾਂ ਨੂੰ ਅੱਗੇ ਆ ਕੇ ਅੰਗ ਦਾਨ ਲਈ ਅਹਿਦ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ ਜੇਕਰ ਦਿਮਾਗ ਦੇ ਕੰਮ ਕਰਨਾ ਬੰਦ ਕਰ ਦੇਣ ਦੀ ਸੂਰਤ ਵਿੱਚ ਅੰਗ ਦਾਨ ਕਰਨ ਨਾਲ ਗੰਭੀਰ ਰੂਪ ਵਿੱਚ ਬਿਮਾਰ ਕਈ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ। ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ (ਪੀਐਸਬੀਟੀਸੀ) ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਈ ਸੂਬਾ-ਪੱਧਰੀ ਐਨਜੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਵੈ-ਇੱਛਤ ਸੰਗਠਨਾਂ ਅਤੇ ਸਮਾਜ ਸੇਵਕਾਂ ਨੂੰ ‘ਉਮੀਦ ਦੇ ਫ਼ਰਿਸ਼ਤੇ ਅਤੇ ਰੱਬ ਦੇ ਦੂਤ’ ਕਹਿ ਕੇ ਵਡਿਆਇਆ, ਜੋ ਜਿੰਦਗੀ ਤੇ ਮੌਤ ਨਾਲ ਜੂਝ ਰਹੇ ਮਰੀਜ਼ਾਂ ਅਤੇ ਸਿਹਤ ਸੰਭਾਲ ਪ੍ਰਣਾਲੀ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਖੂਨਦਾਨ ਰਾਹੀਂ ਮਨੁੱਖਤਾ...
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ/ਮੋਹਾਲੀ, 20 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਯੂਐਨ ਵੂਮੈਨ ਵੱਲੋਂ ਆਯੋਜਿਤ ‘ਸ਼ੀਲੀਡਜ਼ (SheLeads) ਸਟੇਟ ਵਰਕਸ਼ਾਪ’ ਵਿੱਚ ਸ਼ਿਰਕਤ ਕਰਦਿਆਂ ਮਹਿਲਾ ਆਗੂਆਂ ਨੂੰ ਜਨਤਕ ਅਤੇ ਰਾਜਨੀਤਿਕ ਜੀਵਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਮਾਜਿਕ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਹਿਲਾ ਆਗੂ ਆਪਣੇ ਭਾਈਚਾਰਿਆਂ ਵਿੱਚ ਬਦਲਾਅ ਲਿਆਉਣ ਵਾਲੀਆਂ ਸ਼ਕਤੀਆਂ ਹਨ ਅਤੇ ਉਹ ਅਜਿਹੀਆਂ ਨੀਤੀਆਂ ਅਤੇ ਸ਼ਾਸਨ ਪ੍ਰਣਾਲੀ ਨੂੰ ਆਕਾਰ ਦੇਣ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ, ਜੋ ਹਰ ਨਾਗਰਿਕ ਦੀਆਂ ਆਸਾਂ ਅਤੇ ਉਮੀਦਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਵਧਦੀ ਭਾਗੀਦਾਰੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਨੂੰ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਵਿੱਚ ਮਦਦ ਕਰਦੀ ਹੈ। ਮੁੱਖ ਭਾਸ਼ਣ ਦਿੰਦਿਆਂ ਪੰਜਾਬ ਦੇ ਕੈਬਨਿਟ ਮੰ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਵੱਲੋਂ ਮੁਫ਼ਤ ਫਲਦਾਰ ਤੇ ਫੁੱਲਦਾਰ ਬੂਟਿਆਂ ਦੀ ਵੰਡ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਵੱਲੋਂ ਮੁਫ਼ਤ ਫਲਦਾਰ ਤੇ ਫੁੱਲਦਾਰ ਬੂਟਿਆਂ ਦੀ ਵੰਡ

local news
ਮਾਲੇਰਕੋਟਲਾ, 20 ਅਗਸਤ:                     ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ  ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ  ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਫਲਦਾਰ ਅਤੇ ਫੁੱਲਦਾਰ ਬੂਟੇ ਮੁਫ਼ਤ ਵੰਡੇ ਗਏ। ਇਸ ਉਪਰਾਲੇ ਦਾ ਮੁੱਖ ਉਦੇ...
ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

local news
ਫਤਿਹਗੜ੍ਹ ਚੂੜੀਆਂ/ਬਟਾਲਾ, 20 ਅਗਸਤ -         ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਵਲੋਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੀ.ਡੀ.ਪੀ.ਓ ਸ੍ਰੀਮਤੀ ਹਰਜੀਤ ਕੌਰ ਵੀ ਮੌਜੂਦ ਸਨ। ਪਿੰਡ ਘਸੀਟਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਜੋਬਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਦੇ ਕੇ ਹਜਾਰਾਂ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜਬੂਤ ਕਰਨ ਦਾ ਕੰਮ ਕੀਤਾ ਹੈ। ਜੋਬਨ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਲੋਕ-ਪੱਖੀ ਅਤੇ ਇਮਾਨਦਾਰ ਪ੍ਰਸਾਸਨ ਵਾਲੀਆਂ ਨੀਤੀਆਂ ਤੋਂ ਪ੍ਰੇਰਣਾ ਲੈਂਦਿਆਂ ਪੰਜਾਬ ਸਰਕਾ...
ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

local news
ਸੁਨਾਮ/ ਲੌਂਗੋਵਾਲ, 20 ਅਗਸਤ:      ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਲੋਕ-ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਸ੍ਰੀਮਤੀ ਸਬੀਨਾ ਅਰੋੜਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਹਮੇਸ਼ਾ ਲੋਕਾਂ ਦੀ ਭਲਾਈ, ਪੰਜਾ...
ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

local news
ਰੂਪਨਗਰ, 20 ਅਗਸਤ: ਖੇਡਾਂ ਵਤਨ ਪੰਜਾਬ ਦੀਆਂ 2026 ਦੇ ਪ੍ਰਚਾਰ ਅਤੇ ਖੇਡਾਂ ਪ੍ਰਤੀ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਮਸ਼ਾਲ ਯਾਤਰਾ ਦੇ ਵਾਪਸੀ ਸਮਾਰੋਹ ਦੌਰਾਨ ਅੱਜ ਮਸ਼ਾਲ ਨੂੰ ਰਸਮੀ ਤੌਰ ’ਤੇ ਨਵਾਂਸ਼ਹਿਰ ਦੇ ਪ੍ਰਬੰਧਕਾਂ, ਕੋਚਾਂ ਅਤੇ ਖਿਡਾਰੀਆਂ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ, ਖੇਡ ਵਿਭਾਗ ਦੇ ਕੋਚਾਂ, ਸਟਾਫ਼, ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀਆਂ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਮਸ਼ਾਲ ਦਾ ਸਵਾਗਤ ਕਰਦਿਆਂ ਹਾਜ਼ਰ ਕੋਚਾਂ, ਸਟਾਫ਼ ਅਤੇ ਖਿਡਾਰੀਆਂ ਨੇ ਕਿਹਾ ਕਿ ਮਸ਼ਾਲ ਯਾਤਰਾ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਮਸ਼ਾਲ ਦੇ ਆਗਮਨ ਨਾਲ ਸ਼ਹਿਰ ਵਿੱਚ ਖੇ...
ਕਿਸਾਨਾਂ ਨੂੰ ਕਣਕ ਦਾ ਗੁਣਵੱਤਾਯੁਕਤ ਬੀਜ ਅਤੇ ਖਾਦ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ – ਖੇਤੀਬਾੜੀ ਮੰਤਰੀ

ਕਿਸਾਨਾਂ ਨੂੰ ਕਣਕ ਦਾ ਗੁਣਵੱਤਾਯੁਕਤ ਬੀਜ ਅਤੇ ਖਾਦ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ – ਖੇਤੀਬਾੜੀ ਮੰਤਰੀ

Haryana News
ਚੰਡੀਗੜ੍ਹ, 20 ਅਗਸਤ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੇ ਰਬੀ ਦੇ ਸੀਜ਼ਨ ਲਈ ਕਣਕ ਦਾ ਗੁਣਵੱਤਾਯੁਕਤ ਬੀਜ ਅਤੇ ਖਾਦ ਦੀ ਪੂਰੀ ਮਾਤਰਾ ਕਿਸਾਨਾਂ ਨੂੰ ਸਮੇਂ ਸਿਰ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਪਰਾਲੀ ਪ੍ਰਬੰਧਨ ਸਕੀਮ ਤਹਿਤ ਅਵਸ਼ੇਸ਼ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ 'ਤੇ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਅਤੇ ਸਬਸਿਡੀ ਦੀ ਰਕਮ ਜਲਦੀ ਤੋਂ ਜਲਦੀ ਕਿਸਾਨਾਂ ਦੇ ਖਾਤੇ ਵਿੱਚ ਭੇਜਣ ਦੇ ਨਿਰਦੇਸ਼ ਦਿੱਤੇ। ਸ਼੍ਰੀ ਰਾਣਾ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਫਸਲਾਂ ਲਈ ਖਾਦ-ਬੀਜ ਦੀ ਉਪਲਬਧਤਾ ਦੀ ਸਮੀਖਿਆ ਕਰਨ ਲਈ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀ ਰਾਜਨਾਰਾਇਣ ਕੌਸ਼ਿਕ, ਵਧੀਕ ਡਾਇਰੈਕਟਰ ਅਤੇ ਹਰਿਆਣਾ ਰਾਜ ਬੀਜ ਪ੍ਰਮਾਣੀਕਰਨ ਏਜੰਸੀ ਦੇ ਡਾਇਰੈਕਟਰ (ਵਾਧੂ&nb...
ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਦੀਆਂ ਤੋਂ ਕਰ ਰਹੀਆਂ ਹਨ ਮਨੁੱਖਤਾ ਦੀ ਮਾਰਗਦਰਸ਼ਨ – ਮੁੱਖ ਮੰਤਰੀ

ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਦੀਆਂ ਤੋਂ ਕਰ ਰਹੀਆਂ ਹਨ ਮਨੁੱਖਤਾ ਦੀ ਮਾਰਗਦਰਸ਼ਨ – ਮੁੱਖ ਮੰਤਰੀ

Haryana News
ਚੰਡੀਗੜ੍ਹ, 20 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਸੰਤ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਦੀਆਂ ਤੋਂ ਮਨੁੱਖਤਾ ਦੀ ਅਗਵਾਈ ਕਰ ਰਹੀਆਂ ਹਨ। ਉਨ੍ਹਾਂ ਦੀ ਪ੍ਰਤੀਮਾ ਸਥਾਪਿਤ ਕਰਨਾ ਉਨ੍ਹਾਂ ਦੇ ਵਿਚਾਰਾਂ, ਜੀਵਨ-ਮੁੱਲਾਂ ਅਤੇ ਦਿਖਾਏ ਗਏ ਮਾਰਗ ਨੂੰ ਆਪਣੇ ਜੀਵਨ ਵਿੱਚ ਉਤਾਰਨ ਦਾ ਸੰਕਲਪ ਹੈ। ਸੰਤ ਰਵਿਦਾਸ ਜੀ ਨੇ ‘ਬੇਗਮਪੁਰਾ’ ਦੇ ਰੂਪ ਵਿੱਚ ਅਜਿਹੇ ਨਗਰ ਦੀ ਕਲਪਨਾ ਕੀਤੀ ਸੀ ਜਿੱਥੇ ਦੁੱਖ, ਅਨਿਆਂ ਅਤੇ ਭੇਦਭਾਵ ਦਾ ਕੋਈ ਸਥਾਨ ਨਾ ਹੋਵੇ। ਰਾਜ ਸਰਕਾਰ ਇਸੇ ਸਮਰਸਤਾ ਅਤੇ ਅੰਤਯੋਦਯ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਆਪਣੇ ਜੀਵਨ ਵਿੱਚ ਮਨੁੱਖ ਸੇਵਾ, ਅੰਤੋਂਦੇਯ ਅਤੇ ਸਮਾਜਿਕ ਸਮਰਸਤਾ ਦੀ ਭਾਵਨਾ ਪੈਦਾ ਕਰਕੇ ਅਸੀਂ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਵੀਰਵਾਰ ਨੂੰ ਕੈਥਲ ਜ਼ਿਲ੍ਹੇ ਦੇ ਪਿੰਡ ਜਡੌਲਾ ਵਿੱਚ ਆਯੋਜਿਤ ਸੰਤ ਸ਼ਿਰੋਮਣੀ...