ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 19 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨ ਦੇ ਉਦੇਸ਼ ਨਾਲ ਇਹ ਸ਼ਾਨਦਾਰ ਖੇਡ ਮੇਲਾ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਨਾਲ ਸਮਾਪਤ ਹੋਵੇਗਾ। ਸਾਲ 2026 ਦੇ ਇਸ ਐਡੀਸ਼ਨ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਮਹਾਂਕੁੰਭ ਬਣਾਉਣ ਦੀ ਯੋਜਨਾ ਬਣਾਈ ਗਈ ਹੈ।
ਸੋਸ਼ਲ ਮੀਡੀਆ ਐਕਸ `ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਖੇਡਾਂ ਨੂੰ ਸਭ ਤੋਂ ਵੱਡਾ ਹਥਿਆਰ ਬਣਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ 5 ਸਤੰਬਰ ਤੋਂ ਬਠਿੰਡਾ ਤੋਂ ‘ਖੇਡਾਂ ਵਤਨ ਪੰਜ...








