ਵਿਧਾਇਕ ਜਿੰਪਾ ਨੇ ਓਮ ਨਗਰ, ਪੁਰਹੀਰਾਂ ‘ਚ ਸੀਵਰੇਜ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 18 ਅਕਤੂਬਰ: ਸ਼ਹਿਰ ਦੇ ਵਾਰਡ ਨੰਬਰ 16 ਅਤੇ 17 ਨਾਲ ਲੱਗਦੇ ਓਮ ਨਗਰ, ਪੁਰਹੀਰਾਂ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਅੱਧਾ ਕਿਲੋਮੀਟਰ ਸੀਵਰੇਜ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸੀਵਰੇਜ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਇਲਾਕੇ ਵਿੱਚ ਸਫ਼ਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ।
ਇਸ ਮੌਕੇ ਵਿਧਾਇਕ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੁਸ਼ਿਆਰਪੁਰ ਸ਼ਹਿਰ ਵਿੱਚ ਅਣਗਿਣਤ ਵਿਕਾਸ ਕਾਰਜ ਕਰਵਾਏ ਗਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਓਮ ਨਗਰ, ਪੁਰਹੀਰਾਂ ਖੇਤਰ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਵਰੇਜ ਲਾਈਨ ਵਿਛਾਉਣ ਦਾ ਕੰਮ ਸ਼ੁ...








