Saturday, August 8
Shadow

Tag: latest news

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ

News of Punjab, Punjab Politics
ਚੰਡੀਗੜ੍ਹ 18 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ'ਤੇ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਮਨੁੱਖਤਾ, ਹੱਕ-ਸੱਚ ਅਤੇ ਧਰਮ ਦੀ  ਆਜ਼ਾਦੀ ਲਈ ਦਿੱਤੀ ਸਰਵਉੱਚ ਕੁਰਬਾਨੀ ਨੂੰ ਚੇਤੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਸਾਨੂੰ ਸਾਰਿਆਂ ਨੂੰ ਸਰਵ-ਸ਼ਾਂਤੀ, ਮਨੁੱਖਤਾ ਅਤੇ ਨਿਰਸਵਾਰਥ ਸੇਵਾ ਦਾ ਦਾ ਸੰਦੇਸ਼ ਦਿੰਦਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਬ੍ਰਹਮ ਗਿਆਨੀ ਅਤੇ ਸਹਿਣਸ਼ੀਲਤਾ ਦੀ ਮੂਰਤ ਸਨ। ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਦਾ ਦੁਨੀਆਂ ਭਰ ਇਤਿਹਾਸ ਵਿੱਚ ਕੋਈ ਮੇਲ ਨਹੀਂ। ਉਨ੍ਹਾਂ ਨੇ ਮਨੁੱਖਤਾ ਨੂੰ ਪ੍ਰਮਾਤਮਾ ਨਾਲ ਜੁੜਨ ਅਤੇ ਹਿੰਮਤ ਤੇ ਹੌਂਸਲੇ ਨਾਲ ਜ਼ਿੰਦਗੀ ਬਸਰ ਕਰਨ ਦਾ ਮਾਰਗ ਦਿਖਾਇਆ। ਸਪੀਕਰ ਸੰਧਵਾਂ ਨੇ ਆਦਿ ਗ੍ਰੰਥ (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ) ਨੂੰ ਸੰਕਲਿਤ ਕਰਨ ਅਤੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ...
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

Breaking News
ਚੰਡੀਗੜ੍ਹ, 18 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਦੇ ਨੌਜਵਾਨਾਂ ਲਈ ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਵਧਾਉਣ ਦੇ ਉਦੇਸ਼ ਨਾਲ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਨਾਲ ਜੁੜੇ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਕੌਮੀ ਪੱਧਰ ਦੀ ਏਜੰਸੀ ਅਪੋਲੋ ਮੇਡ ਸਕਿੱਲਜ਼ ਰਾਹੀਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੁਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਵਿਕਾਸ ਰਾਹੀਂ ਸਸ਼ਕਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵੱਲੋਂ ਦੋ ਉਦਯੋਗ-ਸੰਬੰਧਿਤ ਕੋਰਸਾਂ — “ਕੇਅਰ-ਗਿਵਰ–ਮਦਰ ਐਂਡ ਨਿਊ ਬੌਰਨ” (ਮਾਂ ਅਤੇ ਨਵਜੰਮੇ ਬੱਚੇ ਦੀ ਦੇਖਭਾਲ) ਅਤੇ “ਐਲਡਰਲੀ ਕੇਅਰ ਟੇਕਰ” (ਬਜ਼ੁਰਗਾਂ ਦੀ ਦੇਖਭਾਲ)— ਲਈ ਸਿਖਲਾਈ ਦਿੱਤੀ ਜਾਵੇਗ...
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ 11 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਲਾਬਜੀਤ ਸਿੰਘ ਉਰਫ਼ ਪ੍ਰਿੰਸ (21) ਅਤੇ ਹਰਪ੍ਰੀਤ ਸਿੰਘ ਉਰਫ਼ ਪ੍ਰੀਤ (23) ਦੋਵੇਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਗੁਰਪ੍ਰੀਤ ਸਿੰਘ ਉਰਫ਼ ਗੋਪੀ (24)ਵਾਸੀ ਪਿੰਡ ਹਰਦੋਵਾਲ, ਕਲਾਨੌਰ, ਗੁਰਦਾਸਪੁਰ; ਕੁਲਜੀਤ ਸਿੰਘ (39) ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (40), ਵਾਸੀ ਪਿੰਡ ਰਣੀਆਂ, ਅੰਮ੍ਰਿਤਸਰ; ਅਮਨ ਰਾਣਾ ਉਰਫ਼ ਚੀਨੀ (20) ਵਾਸੀ ਛੇਹਰਟਾ, ਅੰਮ੍ਰਿਤਸਰ; ਸ਼ਰਨਜੀਤ ਸਿੰਘ ਉਰਫ਼ ਸੰਨੀ (29) ਵਾਸੀ ਪਿੰਡ ਕਿਰਲਗੜ੍ਹ, ਅੰਮ੍ਰਿਤਸਰ; ਅਤੇ ਤਰਨਤਾਰਨ ਦੇ ਪਿੰਡ ਮਾਲੀਆ ਦੇ ਰਹਿਣ ਵਾਲੇ ਅਜੈ ਸਿੰਘ (23) ਵਜੋਂ ...
ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸਵੀਪ ਗਤੀਵਿਧੀਆਂ ਜਾਰੀ

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸਵੀਪ ਗਤੀਵਿਧੀਆਂ ਜਾਰੀ

local news
ਬਰਨਾਲਾ, 18 ਜੂਨ-      ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੇ ਦਿਸ਼ਾ -  ਨਿਰਦੇਸ਼ਾਂ ਹੇਠ ਸਵੀਪ (SVEEP) ਟੀਮ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (SIR) ਸਬੰਧੀ ਜ਼ਿਲ੍ਹੇ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।    ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਗਹਿਰੀ ਸੁਧਾਈ ਦਾ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ, ਲੋੜੀਂਦੀਆਂ ਸੋਧਾਂ ਕਰਵਾਉਣ ਅਤੇ ਵੋਟਰ ਸੂਚੀ ਨੂੰ ਸਹੀ ਅਤੇ ਅਪਡੇਟਡ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸੇ ਤਹਿਤ ਸਵੀਪ ਟੀਮ ਵਲੋਂ ਬਰਨਾਲਾ ਸਥਿਤ ਹੀਰੋ ਮੋਟਰਸਾਈਕਲ ਏਜੰਸੀ 'ਚ ਇੱਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ ਜਿਸ ਤਹਿਤ ਏਜੰਸੀ ਦੇ ਸਟਾਫ਼ ਨੂੰ ਵਿਸ਼ੇਸ਼ ਗਹਿਰੀ ਸੁਧਾਈ (SIR) ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।  ਸਵੀਪ ਟੀਮ ਵੱਲੋਂ ਕਰਮਚਾਰੀਆਂ ਨੂੰ SIR ਨਾਲ ਸਬੰਧਿਤ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਨਿਰਪੱਖ, ਪਾਰ...
ਫਿਰੋਜ਼ਪੁਰ ਤੋਂ ਲੇਹ-ਲੱਦਾਖ ਲਈ ਰਵਾਨਾ ਹੋ ਰਹੀ 21 ਸਿੱਖ ਰੈਜੀਮੈਂਟ ਦਾ ਵਿਧਾਇਕ ਲਾਲਪੁਰਾ ਵੱਲੋਂ ਨਿੱਘਾ ਸਵਾਗਤ

ਫਿਰੋਜ਼ਪੁਰ ਤੋਂ ਲੇਹ-ਲੱਦਾਖ ਲਈ ਰਵਾਨਾ ਹੋ ਰਹੀ 21 ਸਿੱਖ ਰੈਜੀਮੈਂਟ ਦਾ ਵਿਧਾਇਕ ਲਾਲਪੁਰਾ ਵੱਲੋਂ ਨਿੱਘਾ ਸਵਾਗਤ

local news
ਤਰਨ ਤਾਰਨ, 18 ਜੂਨ :         ਫਿਰੋਜ਼ਪੁਰ ਤੋਂ ਆਪਣੀ ਅਗਲੀ ਤਾਇਨਾਤੀ ਲਈ ਲੇਹ-ਲੱਦਾਖ ਰਵਾਨਾ ਹੋ ਰਹੀ 21 ਸਿੱਖ ਰੈਜੀਮੈਂਟ ਦੇ ਅਧਿਕਾਰੀ ਅਤੇ ਜਵਾਨ ਹਲਕਾ ਖਡੂਰ ਸਾਹਿਬ ਦੇ ਕਬੀਲਾ ਰੈਸਟੋਰੈਂਟ, ਰਸੂਲਪੁਰ ਨਹਿਰਾਂ ਵਿਖੇ ਪਹੁੰਚੇ। ਇਸ ਮੌਕੇ 21 ਸਿੱਖ ਰੈਜੀਮੈਂਟ ਵਿੱਚ ਸੇਵਾ ਨਿਭਾਅ ਚੁੱਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਸਮੂਹ ਫ਼ੌਜੀ ਅਧਿਕਾਰੀਆਂ, ਜਵਾਨਾਂ ਅਤੇ ਸਾਬਕਾ ਫ਼ੌਜੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਸਾਬਕਾ ਫ਼ੌਜੀਆਂ ਅਤੇ ਮੌਜੂਦਾ ਸੇਵਾ ਨਿਭਾਅ ਰਹੇ ਜਵਾਨਾਂ ਨੇ ਇਕ-ਦੂਜੇ ਨਾਲ ਮੁਲਾਕਾਤ ਕੀਤੀ ਅਤੇ ਪੁਰਾਣੀਆਂ ਯਾਦਾਂ ਤਾਜ਼ਾ ਕੀਤੀਆਂ। ਇਸ ਮੌਕੇ ਸਾਰਿਆਂ ਜਵਾਨਾਂ ਨੇ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਕੀਤਾ। ਸਮਾਗਮ ਵਿਚ ਯੂਨਿਟ ਦੇ ਕਮਾਂਡਿੰਗ ਅਫ਼ਸਰ (ਸੀ.ਓ) ਅਰਾਜ ਬੇਨੀਵਾਲ, ਕਈ ਜੇ.ਸੀ.ਓਜ਼ ਅਤੇ ਹੋਰ ਫੌਜੀ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ 21 ਸਿੱਖ ਰੈਜੀਮੈਂਟ ਦੇ ਸਮੂਹ ਸਾਬਕਾ ਫ਼ੌਜੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਰੁਮਾਲਾ ਸਾਹਿ...
ਸਪੀਕਰ ਵੱਲੋਂ ਪਿੰਡ ਢੀਮਾਂ ਵਾਲੀ ਅਤੇ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਨੂੰ ਰਵਾਨਾ

ਸਪੀਕਰ ਵੱਲੋਂ ਪਿੰਡ ਢੀਮਾਂ ਵਾਲੀ ਅਤੇ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਨੂੰ ਰਵਾਨਾ

local news
ਕੋਟਕਪੂਰਾ, 18 ਜੂਨ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਢੀਮਾਂ ਵਾਲੀ ਅਤੇ ਦੁਆਰੇਆਣਾ ਰੋਡ ਕੋਟਕਪੂਰਾ ਤੋਂ  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।          ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏ, ਪ੍ਰੰਤੂ ਘਰਾਂ ਦੀਆਂ ਮਜਬੂਰੀਆਂ, ਤੰਗੀਆ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜਤ ਨਹੀਂ  ਸੀ ਦਿੰਦੀਆਂ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹ...
ਖੁਰਾਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ

ਖੁਰਾਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ

local news
ਗੁਰਦਾਸਪੁਰ, 18 ਜੂਨ - ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ) ਅਧੀਨ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਕਣਕ ਅਤੇ ਹੋਰ ਅਨਾਜ ਦੀ ਉਪਲਬਧਤਾ ਅਤੇ ਵੰਡ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਰਕਾਰੀ ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਗੁਰਦਾਸਪੁਰ ਸ਼ਹਿਰ ਦੇ ਗੋਬਿੰਦ ਨਗਰ, ਨਬੀਪੁਰ, ਰਣਜੀਤ ਬਾਗ ਦੇ ਨਾਲ-ਨਾਲ ਦੀਨਾਨਗਰ ਦੇ ਬੇਰੀਆਂ ਮੁਹੱਲਾ, ਦਸਮੇਸ਼ ਨਗਰ ਅਤੇ ਪਿੰਡ ਮਗਰਾਲਾ ਵਿੱਚ ਸਥਿਤ ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ, ਉਨ੍ਹਾਂ ਨੇ ਸਰਕਾਰੀ ਰਿਕਾਰਡਾਂ ਦੀ ਜਾਂਚ ਕੀਤੀ, ਰਾਸ਼ਨ ਵੰਡ ਪ੍ਰਕਿਰਿਆ ਦਾ ਨਿਰੀਖਣ ਕੀਤਾ, ਅਤੇ ਲਾਭਪਾਤਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਤਾਂ ਜੋ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਫੀਡਬੈਕ ਇਕੱਤਰ ਕੀਤਾ ਜਾ ਸਕੇ। ਵਿਜੇ ਦੱਤ ਨੇ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਰਾ...
ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਟਾਂਡਾ (ਹੁਸ਼ਿਆਰਪੁਰ); 17 ਜੂਨ: ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ ਹੰਢਾਇਆ ਹੈ, ਪਰ ਹੁਣ ਇਹ ਵਿਕਾਸ, ਮੌਕਿਆਂ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਵੱਲ ਲਗਾਤਾਰ ਵਧ ਰਿਹਾ ਹੈ। ਟਾਂਡਾ ਹਲਕੇ ਦੇ ਪਿੰਡ ਭੱਟਲਾਂ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਪਜਾਊ ਜ਼ਮੀਨ, ਭਰਪੂਰ ਪਾਣੀ ਦੇ ਸਰੋਤਾਂ, ਅਨੁਕੂਲ ਮੌਸਮ ਅਤੇ ਮਿਹਨਤੀ ਲੋਕਾਂ ਦੀ ਬਖਸ਼ਿਸ਼ ਹੋਣ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਪਿਛਲੀਆਂ ਸਰਕਾਰਾਂ ਕਾਰਨ ਆਪਣੀ ਪੂਰੀ ਸਮਰੱਥਾ ਮੁਤਾਬਕ ਵਧਣ-ਫੁੱਲਣ ਦਾ ਮੌਕਾ ਨਹੀਂ ਮਿਲਿਆ, ਜੋ ਸੂਬੇ ਦੇ ਹਿੱਤਾਂ ਨੂੰ ਸਭ ਤੋਂ ਅੱਗੇ ਰੱਖਣ ਵਿੱਚ ਨਾਕਾਮ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਮੌਕੇ ਪੈਦਾ ਕਰਨ, ਸਿੱਖਿਆ ਅਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ, ਜਿੱਥੇ ਕਿਸੇ ਵੀ ਨੌਜਵਾਨ ਨੂੰ ਬਿਹਤਰ ਭਵਿੱਖ ਦੀ ...
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

News of Punjab, Punjab Politics
ਮਲੋਟ / ਸ੍ਰੀ ਮੁਕਤਸਰ ਸਾਹਿਬ 16 ਜੂਨ-                           ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਕੋਠੇ ਨਾਨਕਸਰ,ਘੱਗਾ, ਘੁਮਿਆਰਾ ਅਤੇ ਦਾਨੇਵਾਲਾ ਵਿਖੇ ਵੱਖ—ਵੱਖ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ ਜੋ ਉਹਨਾਂ ਨੂੰ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ।ਕੈਬਨਿਟ ਮੰਤਰੀ ਨੇ  ਪਿੰਡ ਕੋਠੇ ਨਾਨਕਸਰ ਵਿਖੇ ਆਰ.ਆਈ.ਡੀ.ਐਫ. 29 ਅਤੇ ਐਸ.ਡਬਲਿਊ.ਸੀ 34 ਅਧੀਨ 1.70 ਕਰੋੜ ਰੁਪਏ ਦੀ ਲਾਗਤ ਨਾਲ ਮੋਘਾ ਨੰ. 26130 / ਐਲ ਅਧੀਨ 1385 ਮੀਟਰ ਲੰਬੀਆਂ ਜਮੀਨਦੋਜ਼ ਪਾਣੀ ਦੀਆਂ ਪਾਈਪਾਂ ਦਾ ਉਦਘਾਟਨ ਕਰਦਿਆਂ ਉਹਨਾਂ ਦੱਸਿਆ ਕਿ  ਇਸ ਨਾਲ 80 ਏਕੜ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ।ਦਾਨੇਵਾਲਾ ਪਿੰਡ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਜਮੀਨਦੋਜ਼ ਪਾਈਪਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਸ ਨਾਲ ਇੱਕ ਹਜਾ਼ਰ ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਪ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 17 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ, ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਭਰਤੀ ਕੀਤੇ ਗਏ ਮੁਲਾਜ਼ਮਾਂ ਵਿੱਚ 13 ਕਲਰਕ ਅਤੇ ਇੱਕ ਸੇਵਾਦਾਰ ਸ਼ਾਮਲ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਸਾਰਥਕ ਨੌਕਰੀਆਂ ਦੇ ਕੇ ਸ਼ਕਤੀਸ਼ਾਲੀ ਬਣਾਉਣ ਦੇ ਸਰਕਾਰ ਦੇ ਚੱਲ ਰਹੇ ਮਿਸ਼ਨ ਵੱਲ ਇੱਕ ਹੋਰ ਸਫਲ ਕਦਮ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਕਲਰਕਾਂ ਵਿੱਚੋਂ 11 ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ। ਬਾਕੀ ਦੋ ਕਲਰਕ ਅਤੇ ਇੱਕ ਸੇਵਾਦਾਰ ਨੂੰ ਤਰਸ ਦੇ ਆਧਾਰ 'ਤੇ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਰੋਜ਼ੀ-ਰੋਟੀ ਦਾ ਅਹਿਮ ਸਹਾਰਾ ਮਿਲ ਸਕੇ।" ਰੁਜ਼ਗਾਰ ...