ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਵਫ਼ਦ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ
ਚੰਡੀਗੜ੍ਹ, 13 ਮਈ: ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀਐਸਐਫਐਫਡਬਲਯੂਸੀ) ਦਾ ਦੌਰਾ ਕੀਤਾ।
ਇਸ ਦੌਰੇ ਦੌਰਾਨ ਪ੍ਰੋਫੈਸਰ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਅਤੇ ਸ੍ਰੀ ਨਵਜੋਤ ਸਿੰਘ ਜਰਗ, ਚੇਅਰਮੈਨ, ਜੀਈਐਨਸੀਓ ਨਾਲ ਪ੍ਰੋਫੈਸਰ ਡਾ. ਚਮਕੌਰ ਸਿੰਘ ਅਠਵਾਲ ਦੀ ਅਗਵਾਈ ਵਾਲੇ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਉੱਚ ਪੱਧਰੀ ਵਫ਼ਦ ਵਿੱਚ ਡਾ. ਫਲੋਰੀਮੰਡ ਗੁਨੀਅਟ ਅਤੇ ਡਾ. ਸ਼ਿਸ਼ਾਂਕ, ਅਰਥਸ਼ਾਸਤਰੀ, ਡਾ. ਸੰਦੀਪ ਧੁੰਧਰਾ, ਬੀ.ਸੀ.ਯੂ., ਯੂ.ਕੇ. ਸ਼ਾਮਲ ਸਨ। ਇਸ ਤੋਂ ਇਲਾਵਾ ਇਲਾਵਾ ਡਾ. ਵਾਈ.ਪੀ. ਵਰਮਾ, ਰਜਿਸਟਰਾਰ, ਅਤੇ ਡਾ. ਮਨਿੰਦਰ ਕੌਰ, ਪੀਯੂ, ਚੰਡੀਗੜ੍ਹ ਵੀ ਮੌਜੂਦ ਸਨ।
ਇਸ ਮੀਟਿੰਗ ਦਾ ਉਦੇਸ਼ ਸੂਬੇ ਵਿੱਚ ਊਰਜਾ ਉਤਪਾਦਨ ਲਈ ਹੋਰ ਟਿਕਾਊ ਮਾਡਲ ਲਿਆਉਣਾ ਸੀ।
ਡਾ. ਚੈਮ ਬਿਜਲੀ 'ਤੇ ਨਿਰਭਰਤਾ ਘਟਾਉਣ ਲਈ ਸੂਰਜੀ ਊਰਜਾ ਦੀ ਢੁਕਵੀਂ ਵਰਤੋਂ ਸਬੰਧੀ ਵੱਖ-ਵੱਖ ਮਾਡਲ ਵਿਕਸਤ ਕਰਨ ਵਾਲੀ ਇੱਕ ਅਥਾਰਟੀ ਹਨ। ਉਨ੍ਹਾਂ ਦੱਸਿਆ ਕਿ ...








