ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ
ਫ਼ਰੀਦਕੋਟ, 12 ਮਈ- ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ ਰਾਹੁਲ ਚਾਬਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟ...








