ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾ
*ਸੰਗਰੂਰ, 9 ਮਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਉਤੇ ਇਕ ਸਾਲ ਵਿੱਚ ਤਿੰਨ ਵਾਰ ਅਤੇ ਇਕ ਮਹੀਨੇ ਵਿੱਚ ਦੋ ਵਾਰ ਈ.ਡੀ. ਦੀ ਰੇਡ ਦੌਰਾਨ ਕੁਝ ਵੀ ਹੱਥ ਨਹੀਂ ਲੱਗਾ। ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਅਜਿਹੀ ਛਾਪੇਮਾਰੀ ਸਿਰਫ ਉਨ੍ਹਾਂ ਸੂਬਿਆਂ ਵਿੱਚ ਕਿਉਂ ਕੀਤੀ ਜਾਂਦੀ ਹੈ, ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਮੋਦੀ ਸਰਕਾਰ ਦਾ ਅਸਲ ਇਰਾਦਾ ਕਾਲੇ ਧਨ ਦੀ ਵਾਪਸੀ ਨਹੀਂ, ਸਗੋਂ ਵਿਰੋਧੀ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਉਣਾ ਸੀ। ਉਨ੍ਹਾਂ ਨੇ ਮਿਸਾਲ ਦਿੰਦੇ ਹੋਏ ਕਿਹਾ ਕਿ ਜਿੱਥੇ ਜਾਂਚ ਏਜੰਸੀ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਆਗੂ ਬਾਅਦ ਵਿੱਚ...








