Friday, September 11
Shadow

Tag: news

ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ

ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ

News of Punjab
ਲੰਬੀ/ ਸ੍ਰੀ ਮੁਕਤਸਰ ਸਾਹਿਬ, 28 ਅਗਸਤ :    ਪੰਜਾਬ ਸਰਕਾਰ ਵੱਲੋਂ ਸ੍ਰੀ  ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ—ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼...
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

Breaking News
*ਗੋਇੰਦਵਾਲ ਸਾਹਿਬ; 26 ਅਗਸਤ: * ਰੱਖੜੀ ਦੇ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ 'ਸਤਿਕਾਰ ਸਖੀਆਂ' ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ 'ਭਰਾ' ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਦੇ ਅਣਥੱਕ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ਵਿੱਚੋਂ 68.06 ਲੱਖ ਔਰਤਾਂ ਦੇ ਖਾਤਿਆਂ ਵਿੱਚ 2,381 ਕਰੋੜ ਰੁਪਏ ਪਹਿਲਾਂ ਹੀ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀ...
ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

local news
ਬਟਾਲਾ, 21 ਅਗਸਤ ( ) ਅੱਜ ਕਾਰਪੋਰੇਸ਼ਨ ਬਟਾਲਾ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਇਤਿਹਾਸਕ ਮਤੇ ਪਾਸ ਕੀਤੇ ਗਏ। ਹਾਊਸ ਦੀ ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਰੋਪਰੇਸ਼ਨ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਕਾਰਪੋਰੇਸ਼ਨ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਖਰਾਜ ਕੌਰ ਅਤੇ ਡਿਪਟੀ ਮੇਅਰ ਸ਼੍ਰੀਮਤੀ ਨੀਲਮ ਚੌਹਾਨ ਸਮੇਤ ਸਮੂਹ ਕੌਸਲਰ ਮੌਜੂਦ ਸਨ। ਹਾਊਸ ਦੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ, ਕਮਿਸ਼ਨਰ ਕਾਰਪੋਰੇਸ਼ਨ ਅਤੇ ਮੇਅਰ ਬਟਾਲਾ ਵੱਲੋਂ ਨਵੇਂ ਚੁਣੇ ਗਏ ਕੌਸ਼ਲਰਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਮੂਹ ਕੌਸਲਰਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਅੰਦਰ ਲੋਕਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਅਸੀ ਸਾਰੇ ਬਟਾਲਾ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਸਹਿਯੋਗ ਨਾਲ ਕੰਮ ਕਰਾਂਗੇ। ਹਾਊਸ ਮੀਟਿੰਗ ਵਿੱਚ ਵੱਖ-ਵੱਖ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ...
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

News of Punjab
ਚੰਡੀਗੜ੍ਹ, 17 ਅਗਸਤ:       ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 209ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,578 ਹੋ ਗਈਆਂ। ਇਸ ਤੋਂ ਇਲਾਵਾ 167 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...