Thursday, June 18
Shadow

Tag: people voice

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

Breaking News
ਜਲੰਧਰ, 12 ਜਨਵਰੀ: ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ।ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਕਰਦੀਆਂ ਹਨ। ਮ...
ਵਿਦਿਅਕ ਦਸਤਾਵੇਜ਼ਾਂ ਦੀ ਡਿਜੀਟਲ ਵੈਰੀਫਿਕੇਸ਼ਨ ਲਈ “ਈ-ਸਨਦ” ਦੀ ਸ਼ੁਰੂਆਤ ਕਰਨ ਵਾਲਾ ਦੂਜਾ ਸੂਬਾ ਬਣਿਆ ਪੰਜਾਬ

ਵਿਦਿਅਕ ਦਸਤਾਵੇਜ਼ਾਂ ਦੀ ਡਿਜੀਟਲ ਵੈਰੀਫਿਕੇਸ਼ਨ ਲਈ “ਈ-ਸਨਦ” ਦੀ ਸ਼ੁਰੂਆਤ ਕਰਨ ਵਾਲਾ ਦੂਜਾ ਸੂਬਾ ਬਣਿਆ ਪੰਜਾਬ

Development News
ਚੰਡੀਗੜ੍ਹ, 12 ਜਨਵਰੀ: ਸੂਬੇ ਦੇ ਵਿਦਿਆਰਥੀਆਂ ਲਈ ਲਾਈਨਾਂ ਵਿੱਚ ਖੜ੍ਹਨ, ਕਾਗਜ਼ੀ ਕਾਰਵਾਈ ਅਤੇ ਹਫ਼ਤਿਆਂ ਦੀ ਲੰਬੀ ਉਡੀਕ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵਿਦਿਅਕ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਅਤੇ ਪ੍ਰਮਾਣਿਕਤਾ ਲਈ ਡਿਜੀਟਲ ਪਲੇਟਫਾਰਮ “ਈ-ਸਨਦ” ਲਾਂਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਇਹ ਡਿਜੀਟਲ ਸੇਵਾ ਸ਼ੁਰੂ ਕਰਨ ਵਾਲਾ ਭਾਰਤ ਦਾ ਦੂਜਾ ਸੂਬਾ ਬਣ ਗਿਆ ਹੈ ।ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ “ਈ-ਸਨਦ” ਸੇਵਾ ਦੀ ਸ਼ੁਰੂਆਤ ਨਾਲ ਬੋਰਡ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀ ਵਿਸਥਾਰਤ ਅੰਕ-ਸੂਚੀ (ਡੀ.ਐਮ.ਸੀ) ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਹੁਣ ਕੁੱਝ ਹੀ ਦਿਨਾਂ ਵਿੱਚ ਕਰਵਾ ਸਕਦੇ ਹਨ, ਜਿਸ ਲਈ ਪਹਿਲਾਂ 40-45 ਦਿਨ ਲੱਗਦੇ ਸਨ। ਸਰਕਾਰ ਮੁਤਾਬਕ ਇਸ ਕਦਮ ਨਾਲ ਪੰਜਾਬ ਸਕੂਲ ਬੋਰਡ ਤੋਂ ਹਰ ਸਾਲ ਪਾਸ ਹੋਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਬੋਰਡ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ ਦੀ ਭਰੋਸੇਯੋਗਤਾ ਵਧੇਗ...
ਪਿਛਲੀ ਕਾਂਗਰਸ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਵਿੱਚ ਵੀ ਨਾਕਾਮ ਰਹੀ: ਹਰਦੀਪ ਸਿੰਘ ਮੁੰਡੀਆਂ

ਪਿਛਲੀ ਕਾਂਗਰਸ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਵਿੱਚ ਵੀ ਨਾਕਾਮ ਰਹੀ: ਹਰਦੀਪ ਸਿੰਘ ਮੁੰਡੀਆਂ

News of Punjab
ਚੰਡੀਗੜ੍ਹ, 12 ਜਨਵਰੀ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ 'ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜਵੰਦ ਪਰਿਵਾਰਾਂ ਦੀ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ। ਪਿਛਲੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਹਰਦੀਪ ਸ...
ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

News of Punjab
ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਸੁਹਿਰਦ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਇੱਕ ਮਿਸਾਲੀ ਕਦਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਿੱਚ ਠੇਕੇ 'ਤੇ ਕੰਮ ਕਰ ਰਹੇ 21 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦਿਆਂ ਉਨ੍ਹਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪਾਲਿਸੀ ਫਾਰ ਵੈੱਲਫੇਅਰ ਆਫ ਐਡਹਾਕ, ਕੰਟਰੈਕਚੂਅਲ, ਡੇਲੀ ਵੇਜਜ਼, ਵਰਕ-ਚਾਰਚਡ ਐਂਡ ਟੈਂਪਰੇਰੀ ਇੰਪਲਾਇਜ਼” ਤਹਿਤ 16 ਪੈਕਰ, 2 ਕੁੱਕ, 2 ਵੇਟਰ ਅਤੇ ਇੱਕ ਡਰਾਈਵਰ ਨੂੰ ਪੱਕੇ ਕਰਕੇ ਸਰਕਾਰੀ ਸੇਵਾਵਾਂ ਵਿੱਚ ਲਿਆਂਦਾ ਗਿਆ ਹੈ।ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਟੀਫਿਕੇਟ ਇਨ੍ਹਾਂ ਕਰਮਚਾਰੀਆਂ ਨੂੰ ਮਾਣ, ਸੁਰੱਖਿਅਤ ਨੌਕਰੀ ਅਤੇ ਸਮਾਜਿਕ ਪੱਧਰ ਉੱਤੇ ਹੋਰ ਮਜ਼ਬੂਤ ਕਰਨ ਬਾਰੇ ਹੈ, ਜਿਹੜੇ ਸਾਡੀ ਪ੍ਰਣਾਲੀ ਦਾ ਅਹਿਮ ਹਿੱਸਾ ਰਹੇ ਹਨ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਸਾਡੇ ਚੋਣ ਵ...
ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

Breaking News
ਜਲੰਧਰ, 11 ਜਨਵਰੀ : ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ।ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ...
ਦੀਪਕ ਬਾਲੀ ਨੇ ਪਰਗਟ ਸਿੰਘ ਦਾ ਡਿਬੇਟ ਚੈਲੰਜ ਕਬੂਲਿਆ, ਕਿਹਾ- ਕਿਸੇ ਵੀ ਮੁੱਦੇ ‘ਤੇ ਤਿਆਰ

ਦੀਪਕ ਬਾਲੀ ਨੇ ਪਰਗਟ ਸਿੰਘ ਦਾ ਡਿਬੇਟ ਚੈਲੰਜ ਕਬੂਲਿਆ, ਕਿਹਾ- ਕਿਸੇ ਵੀ ਮੁੱਦੇ ‘ਤੇ ਤਿਆਰ

Punjab Politics
ਚੰਡੀਗੜ੍ਹ, 11 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਵੱਲੋਂ 'ਆਪ' ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਆਗੂਆਂ ਲਈ 'ਸਾਲੇ' ਸ਼ਬਦ ਦੀ ਵਰਤੋਂ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਨਾਲ ਹੀ ਉਨ੍ਹਾਂ ਨੇ ਪਰਗਟ ਸਿੰਘ ਦਾ ਡਿਬੇਟ ਚੈਲੰਜ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਕਿਸੇ ਵੀ ਮੁੱਦੇ 'ਤੇ ਬਹਿਸ ਲਈ ਤਿਆਰ ਹਨ।ਦੀਪਕ ਬਾਲੀ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੇ ਦੋ-ਤਿੰਨ ਵਾਰ ਇੱਕ ਵੀਡੀਓ ਦੇਖੀ ਜਿਸ ਵਿੱਚ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ, 'ਆਪ' ਪਾਰਟੀ ਦੇ ਕੈਬਨਿਟ ਮੰਤਰੀਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਸੀਨੀਅਰ ਆਗੂਆਂ ਨੂੰ 'ਸਾਲੇ' ਸ਼ਬਦ ਕਹਿ ਕੇ ਸੰਬੋਧਨ ਕਰ ਰਹੇ ਸਨ ਜੋ ਪ੍ਰਦਰਸ਼ਨ ਕਰਨ ਆਏ ਸਨ।ਦੀਪਕ ਬਾਲੀ ਨੇ ਕਿਹਾ ਕਿ ਲੱਖ ਦੀ ਲਾਹਨਤ ਹੈ ਅਜਿਹੇ ਵਿਅਕਤੀ 'ਤੇ। ਮੈਨੂੰ ਪਹਿਲਾਂ ਹੀ ਪਤਾ ਸੀ ਕਿ ਪਰਗਟ ਸਿੰਘ ਦੀ ਸਾਰੀ ਭਾਸ਼ਾ ਬਣਾਵਟੀ ਹੁੰਦੀ ਹੈ। ਜਦੋਂ ਉਨ੍ਹਾਂ ਨੇ ਅਸਲੀਅਤ ਵਿੱਚ 'ਸਾਲੇ' ਸ਼ਬਦ ਦਾ ਪ੍ਰਯੋਗ ਕੀਤਾ ਤਾਂ ਮੇਰਾ ਯਕੀਨ ਹੋਰ ਪੱਕਾ ਹੋ ਗਿਆ ਕਿ ਇਨ੍ਹਾਂ ਦੀ ਸਾ...
ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

Punjab Politics
ਬਠਿੰਡਾ, 11 ਜਨਵਰੀ, 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰਕੇ ਇਸ ਵਿੱਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ "ਗੁਰੂ" ਸ਼ਬਦ ਬੋਲਿਆ ਹੀ ਨਹੀਂ।ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਝੂਠੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀ.ਬੀ.ਐਮ.ਬੀ. ਅਤੇ ਪੰਜਾਬ ਯੂਨੀਵ...
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

Development News
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ...
ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

News of Punjab
ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ "ਘੋੜਾ ਮੰਡੀ" ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਜੀਵੰਤ ਸਮਾਗਮ ਪੰਜਾਬ ਦੇ ਅਮੀਰ ਪੇਂਡੂ ਵਿਰਸੇ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਘੋੜਿਆਂ ਅਤੇ ਹੋਰ ਪਸ਼ੂਆਂ ਦੀਆਂ ਉੱਚ-ਪੱਧਰੀ ਨਸਲਾਂ ਸ਼ਾਮਲ ਹੋਣਗੀਆਂ।ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਢਾਬ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਵਿੱਚ 70 ਏਕੜ ਰਕਬੇ ਵਿੱਚ ਵਿਸ਼ਾਲ ਮੰਡੀ ਲਗਾਈ ਗਈ ਹੈ। ਇਸ ਮੇਲੇ ਵਿੱਚ ਪੂਰੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ ਹੈ। ਘੋੜਾ ਮੰਡੀ ਦੌਰਾਨ ਘੋੜਿਆਂ ਦਾ ਸ਼ਾਨਦਾਰ ਪ੍ਰਦਰਸ...
ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

News of Punjab
ਚੰਡੀਗੜ੍ਹ, 11 ਜਨਵਰੀ : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ ਹੈ।ਉਨ੍ਹਾਂ ਖ...