ਦੁਕਾਨਦਾਰ ਸੱਚੇ ਦੇਸ਼ ਭਗਤ ਹਨ, ਜੋ ਅਰਥ ਵਿਵਸਥਾ ਨੂੰ ਅੱਗੇ ਵਧਾ ਕੇ ਸਹੀ ਅਰਥਾਂ ਵਿੱਚ ਦੇਸ਼ ਦੀ ਸੇਵਾ ਕਰਦੇ: ਭਗਵੰਤ ਸਿੰਘ ਮਾਨ
ਮੁਹਾਲੀ, 8 ਜਨਵਰੀ : ਐਸ.ਏ.ਐਸ. ਨਗਰ ਵਿੱਚ ਹੋਈ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੀ ਪਹਿਲੀ ਮੀਟਿੰਗ ਦੌਰਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਮਿਸ਼ਨ ਨੂੰ, ਸਾਲਾਂ ਤੋਂ ਵਪਾਰੀਆਂ ਪ੍ਰਤੀ ਅਣਗਹਿਲੀ ਅਤੇ ਨੌਕਰਸ਼ਾਹਾਂ ਵੱਲੋਂ ਕੀਤੀ ਜਾਂਦੀ ਖੱਜਲ-ਖੁਆਰੀ ਨੂੰ ਖਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਦੱਸਿਆ। ‘ਆਪ’ ਮੁਖੀ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਹੁਣ ਇੱਕ ਦਫਤਰ ਤੋਂ ਦੂਜੇ ਦਫਤਰ ਜਾ ਕੇ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ’ਆਪ’ ਸਰਕਾਰ ਨੇ ਪ੍ਰਬੰਧਨ ਨੂੰ ਸਿੱਧਾ ਬਾਜ਼ਾਰ ਵਿੱਚ ਲੈ ਆਂਦਾ ਹੈ।
ਇਸ ਪਹਿਲਕਦਮੀ ਨੂੰ ਪੰਜਾਬ ਵਿੱਚ ਵਪਾਰਕ ਸੁਧਾਰਾਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੰਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਟੈਕਸ ਪ੍ਰਣਾਲੀ ਨੂੰ ਆਸਾਨ ਬਣਾਏਗਾ, ਟੈਕਸ ਅੱਤਵਾਦ ਨੂੰ ਖਤਮ ਕਰੇਗਾ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਰੁਕਾਵਟਾਂ ਨੂੰ ਦੂਰ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਭਾਵਨਾ ਨੂੰ ਦੁਹਰਾਉਂਦੇ ਹੋਏ ਜ਼ੋਰ ਦਿੱਤਾ ਕਿ ਦੁਕਾਨਦਾਰ ਸੱਚੇ ਦੇਸ਼ ਭਗਤ ਹਨ ਜੋ ਆਰਥਿਕਤਾ ਨੂੰ...








