Thursday, June 18
Shadow

Tag: people voice

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ : ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ।  ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫੈਸਲੇ ਹੁੰਦੇ ਸਨ। ਐਕਸ 'ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,"ਅੱਜ ਮੋਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕ...
ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ: ਹਰਪਾਲ ਸਿੰਘ ਚੀਮਾ

ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 29 ਜਨਵਰੀ : ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ ਦਿੱਤੇ ਸੰਦੇਸ਼ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਨਜ਼ਦੀਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਇਹ ਆਪਣੇ ਆਪ ਵਿੱਚ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਲਈ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਣ ਲਈ ਸੂਬੇ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਇ...
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

Breaking News
ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿਖਾਏ ਸਰਬ-ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅ...
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਜਨਵਰੀ : ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਮੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ। ਅੱਜ ਦੀ ਮੀਟਿੰਗ ਵਿੱਚ ਸ਼ਤ ਨਿਰਮਲ ਦਾਸ ਜੀ, ਸ...
ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

Punjab Politics
ਚੰਡੀਗੜ੍ਹ, 29 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੱਲੋਂ ਦਿੱਤੇ ਗਏ ਹੈਰਾਨ ਕਰਨ ਵਾਲੇ ਬਿਆਨਾਂ 'ਤੇ ਕਾਂਗਰਸੀ ਲੀਡਰਸ਼ਿਪ ਦੀ "ਅਪਰਾਧਿਕ ਚੁੱਪ" ਲਈ ਤਿੱਖਾ ਹਮਲਾ ਕੀਤਾ। ਭੱਠਲ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਕਾਂਗਰਸ ਸਰਕਾਰ ਦੀ ਵਾਪਸੀ ਲਈ ਪੰਜਾਬ ਵਿੱਚ ਬੰਬ ਧਮਾਕੇ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ। ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਗੱਲ ਹੈ ਕਿ ਇੰਟਰਵਿਊ ਵਾਇਰਲ ਹੋਣ ਦੇ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਰਜਿੰਦਰ ਕੌਰ ਭੱਠਲ ਅਤੇ ਨਾ ਹੀ ਕਿਸੇ ਸੀਨੀਅਰ ਕਾਂਗਰਸੀ ਆਗੂ ਨੇ ਇਸ ਬਿਆਨ 'ਤੇ ਸਪੱਸ਼ਟੀਕਰਨ ਦਿੱਤਾ ਹੈ ਅਤੇ ਨਾ ਹੀ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਚੁੱਪ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਕੀ ਇਹ ਬਿਆਨ ਸੱਚ ਹਨ, ਜਾਂ ਕਾਂਗਰਸ ਕਿਸੇ ਬਹੁਤ ਹੀ ਕੌੜੀ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ? ਪੰਨੂ ਨੇ ਯਾਦ ਦਿਵਾਇਆ ...
ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ ਅਤੇ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਜਨਵਰੀ ਨੂੰ

ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ ਅਤੇ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਜਨਵਰੀ ਨੂੰ

Sports
ਚੰਡੀਗੜ੍ਹ, 27 ਜਨਵਰੀ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ (ਪੁਰਸ਼ ਤੇ ਮਹਿਲਾ) ਅਤੇ ਕ੍ਰਿਕਟ (ਮੈਨ) ਟੂਰਨਾਮੈਂਟ 17 ਤੋਂ 28 ਫਰਵਰੀ, 2026 ਤੱਕ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਟੂਰਨਾਮੈਂਟਾਂ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਸਿਲੈਕਸ਼ਨ ਲਈ ਟਰਾਇਲ 29 ਜਨਵਰੀ, 2026 ਨੂੰ ਸਵੇਰੇ 11 ਵਜੇ ਲਏ ਜਾਣਗੇ। ਪੁਰਸ਼ ਅਤੇ ਮਹਿਲਾ ਦੀਆਂ ਹਾਕੀ ਦੀਆਂ ਟੀਮਾਂ ਲਈ ਟਰਾਈਲ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਜਦਕਿ ਬਾਸਕਿਟਬਾਲ ਅਤੇ ਚੈੱਸ ਦੀਆਂ ਟੀਮਾਂ ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਲਏ ਜਾਣਗੇ। ਇਸੇ ਤਰ੍ਹਾਂ ਪੁਰਸ਼ ਕ੍ਰਿਕਟ ਦੀਆਂ ਟੀਮਾਂ ਲਈ ਟਰਾਈਲ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਸੈਕਟਰ-63, ਐਸ.ਏ.ਐਸ. ਨਗਰ ਵਿਖੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

Breaking News
ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ ਨਵੀਂ ਗਤੀ ਤੇ ਦਿਸ਼ਾ ਦਿੱਤੀ ਜਾ ਸਕੇ, ਜੋ ਕਿ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ-ਅਗਵਾਈ ਵਾਲੀ ਲਹਿਰ ਵਿੱਚ ਬਦਲਣ ਦੇ ਇਰਾਦੇ ਦਾ ਸੰਕੇਤ ਹੈ। ਅੱਜ ‘ਯੁੱਧ ਨਸ਼ਿਆਂ ਵਿਰੁੱਧ` ਦੇ ਦੂਜੇ ਪੜਾਅ ਨੂੰ ਲਾਗੂਕਰਨ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ੇ ਵਿਸ਼ਵਵਿਆ...
ਪ੍ਰਿੰਸੀਪਲਾਂ ਦੀ ਤਾਇਨਾਤੀ ਨਾਲ ਸਰਕਾਰੀ ਕਾਲਜਾਂ ਦੀ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਵੇਗਾ ਹੋਰ ਸੁਧਾਰ: ਹਰਜੋਤ ਸਿੰਘ ਬੈਂਸ

ਪ੍ਰਿੰਸੀਪਲਾਂ ਦੀ ਤਾਇਨਾਤੀ ਨਾਲ ਸਰਕਾਰੀ ਕਾਲਜਾਂ ਦੀ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਵੇਗਾ ਹੋਰ ਸੁਧਾਰ: ਹਰਜੋਤ ਸਿੰਘ ਬੈਂਸ

News of Punjab
ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਹਨਾਂ ਸੰਸਥਾਵਾਂ ਨੂੰ ਸੇਧ ਦੇਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਜਾਰੀ ਹੁਕਮਾਂ ਅਨੁਸਾਰ ਪਦਉਨਤੀ ਬਾਅਦ ਵਿਨੀਤਾ ਰਾਓ ਨੂੰ ਸਰਕਾਰੀ ਕਾਲਜ, ਡੇਰਾਬੱਸੀ ਵਿਖੇ; ਸ਼ਾਮ ਸੁੰਦਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ; ਅਮੀ ਭੱਲਾ ਨੂੰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ, ਮੁੰਨੇ (ਨੂਰਪੁਰ ਬੇਦੀ) ਵਿਖੇ;  ਮਮਤਾ ਨੂੰ ਸਰਕਾਰੀ ਕਾਲਜ ਰਾਏਕੋਟ ਵਿਖੇ;  ਜਗਜੀਤ ਕੌਰ ਨੂੰ ਸਰਕਾਰੀ ਕਾਲਜ ਸ਼ਾਹਕੋਟ ਵਿਖੇ, ਡਾ.  ਨਵਦੀਪ ਸਿੰਘ ਨੂੰ ਸਰਕਾਰੀ ਕਾ...
ਪੰਜਾਬ ਦੇ ਹੱਕ ਦਾ ਇਕ ਬੂੰਦ ਪਾਣੀ ਵੀ ਕਿਸੇ ਨੂੰ ਲੈਣ ਨਹੀਂ ਦੇਵਾਂਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾ

ਪੰਜਾਬ ਦੇ ਹੱਕ ਦਾ ਇਕ ਬੂੰਦ ਪਾਣੀ ਵੀ ਕਿਸੇ ਨੂੰ ਲੈਣ ਨਹੀਂ ਦੇਵਾਂਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾ

Breaking News
ਚੰਡੀਗੜ੍ਹ, 27 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦੇ ਵਿਵਾਦ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ ਪਰ ਹਰਿਆਣੇ ਦਾ ਵੱਡੇ ਭਰਾ ਹੋਣ ਦੇ ਨਾਤੇ ਅਸੀਂ ਆਪਣੇ ਗੁਆਂਢੀ ਸੂਬੇ ਨਾਲ ਵੈਰ-ਵਿਰੋਧ ਨਹੀਂ ਚਾਹੁੰਦੇ ਅਤੇ ਇਸ ਚਿਰੋਕਣੇ ਮਸਲੇ ਦਾ ਛੇਤੀ ਹੱਲ ਚਾਹੁੰਦੇ ਹਨ।” ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਨਾਲ ਸਾਂਝੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।” ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਇਕ ਜਜ਼ਬਾਤੀ ਮੁੱਦਾ ਹੈ ਅਤੇ ਜੇਕਰ ਇਸ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਸੂਬੇ ਨੂੰ ਅਮਨ-ਕਾਨੂ...
ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਹੁਸ਼ਿਆਰਪੁਰ, 26 ਜਨਵਰੀ: ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਪੁਸ਼ਟੀ ਕਰਦਿਆਂ ਆਪਣੀ ਸਰਕਾਰ ਦੇ ਸ਼ਾਸਨ ਰਿਕਾਰਡ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਦੇਸ਼ ਦੇ ਅੰਨਦਾਤਾ ਤੇ ਖੜਗਭੁਜਾ ਵਜੋਂ ਇਸ ਦੀ ਨਿਰੰਤਰ ਭੂਮਿਕਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਰੋਜ਼ ਕਾਨੂੰਨੀ ਅਤੇ ਸੰਵਿਧਾਨਕ ਚਾਰਾਜੋਈ ਕਰਦਾ ਰਹੇਗਾ।ਸ਼ਾਸਨ ਨੂੰ ਵਿਰਾਸਤ ਅਤੇ ਵਿਸ਼ਵਾਸ ਨਾਲ ਜੋੜਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮ...