Tuesday, October 27
Shadow

Tag: punjab news

ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਨੂੰ ਹੋਏ 6 ਸਾਲ, ਗਾਇਕਾ ਨੇ ਪਤੀ ਲਈ ਲਿਖਿਆ ਖਾਸ ਸੁਨੇਹਾ, ਬੋਲੀ-ਤੁਸੀਂ ਮੇਰੇ ਲਈ ਵਰਦਾਨ ਹੋ…

ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਨੂੰ ਹੋਏ 6 ਸਾਲ, ਗਾਇਕਾ ਨੇ ਪਤੀ ਲਈ ਲਿਖਿਆ ਖਾਸ ਸੁਨੇਹਾ, ਬੋਲੀ-ਤੁਸੀਂ ਮੇਰੇ ਲਈ ਵਰਦਾਨ ਹੋ…

Entertainment
ਮੁੰਬਈ: ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਨੇ ਸ਼ਨੀਵਾਰ ਨੂੰ ਵਿਆਹ ਦੇ 6 ਸਾਲ ਪੂਰੇ ਕੀਤੇ। "ਮਿਲੇ ਹੋ ਤੁਮ" ਗਾਇਕਾ ਨੇ ਆਪਣੇ ਇੰਸਟਾਗ੍ਰਾਮ ਫਾਲੋਅਰਜ਼ ਨਾਲ ਆਪਣੀ ਵਰ੍ਹੇਗੰਢ ਦੇ ਜਸ਼ਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਪੋਸਟ ਵਿੱਚ ਇਹ ਜੋੜਾ ਇੱਕ ਰੈਸਟੋਰੈਂਟ ਵਿੱਚ ਵਧੀਆ ਸਮਾਂ ਬਿਤਾਉਂਦੇ ਅਤੇ ਕੇਕ ਕੱਟਦੇ ਹੋਏ ਦਿਖਾਈ ਦੇ ਰਿਹਾ ਹੈ। ਨੇਹਾ ਨੇ ਕਿਹਾ ਕਿ ਰੋਹਨਪ੍ਰੀਤ ਨੇ ਉਸਦੀ ਜ਼ਿੰਦਗੀ ਨੂੰ ਇੰਨਾ ਸੁੰਦਰ ਬਣਾ ਦਿੱਤਾ ਹੈ ਅਤੇ ਜਦੋਂ ਉਹ ਇਕੱਠੇ ਹੁੰਦੇ ਹਨ, ਤਾਂ ਸਮਾਂ ਉੱਡ ਜਾਂਦਾ ਹੈ। ਨੇਹਾ ਨੇ ਪਤੀ ਰੋਹਨਪ੍ਰੀਤ ਲਈ ਲਿਖੀਆਂ ਖਾਸ ਗੱਲਾਂ ਉਸਨੇ ਲਿਖਿਆ, "6 ਸਾਲ ਹੋ ਵੀ ਗਏ ਹਨ? ਮੈਂ ਹਮੇਸ਼ਾ ਰੋਹੂ ਤੋਂ ਇਹ ਪੁੱਛਦੀ ਹਾਂ...ਇਸ ਆਦਮੀ ਨੇ ਮੇਰੀ ਜ਼ਿੰਦਗੀ ਨੂੰ ਇੰਨਾ ਆਸਾਨ ਅਤੇ ਸੁੰਦਰ ਬਣਾ ਦਿੱਤਾ ਹੈ ਕਿ ਮੈਨੂੰ ਅਹਿਸਾਸ ਵੀ ਨਹੀਂ ਹੋਇਆ ਕਿ ਅਸੀਂ 6 ਸਾਲ ਇਕੱਠੇ ਬਿਤਾਏ ਹਨ, ਜੋ ਪਲਕ ਝਪਕਦੇ ਹੀ ਉੱਡ ਗਏ, ਰੋਹਨਪ੍ਰੀਤ ਸਿੰਘ ਤੁਸੀਂ ਮੇਰੇ ਲਈ ਇੱਕ ਵਰਦਾਨ ਹੋ, ਮੇਰੇ ਚੰਗੇ ਕਰਮਾਂ ਦਾ ਫਲ, ਮਾਂ ਦੇਵੀ ਵੱਲੋਂ ਸਭ ਤੋਂ ਵਧੀਆ ਤੋਹਫ਼ਾ...ਵਰ੍ਹੇਗੰਢ ਦੀਆਂ ਮੁਬਾਰਕਾਂ ਝੱਲੇ।" ਪਤੀ ਰ...
ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਘਰ ਪੁੱਜੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ; ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ

ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਘਰ ਪੁੱਜੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ; ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ

News of Punjab
ਲਹਿਰਾਗਾਗਾ, 25 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਅਤੇ ਜ਼ਖ਼ਮੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਘਰ ਘਰ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ। ਇਸ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਰੀਬ 12 ਵਿਅਕਤੀ ਜ਼ਖ਼ਮੀ ਹੋਏ ਸਨ। ਕੈਬਨਿਟ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਇਸ ਸਦਮੇ ਵਿੱਚੋਂ ਉਭਾਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਹਾਦਸਾ ਬੇਹੱਦ ਮੰਦਭਾਗਾ ਅਤੇ ਦਿਲ ਦਹਿਲਾ ਦੇਣ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਦਿਲਪ੍ਰੀਤ ਬੈਨੀਪਾਲ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਦਿਲਪ੍ਰੀਤ ਬੈਨੀਪਾਲ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

News of Punjab
ਖੰਨਾ, 25 ਅਕਤੂਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਖੰਨਾ ਵਿੱਚ ਦਿਲਪ੍ਰੀਤ ਬੈਨੀਪਾਲ ਆਪਣੇ ਸਾਥੀਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਏ ਇਸ ਸਿਆਸੀ ਘਟਨਾਕ੍ਰਮ ਨੂੰ ਖੰਨਾ ਖੇਤਰ ਵਿੱਚ ਪਾਰਟੀ ਸੰਗਠਨ ਦੀ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਅਤੇ ਲੋਕ-ਹਿੱਤ ਨਾਲ ਜੁੜੇ ਕੰਮਾਂ ਵਿੱਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨਾਲ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਕਾਰਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਨੌਜਵਾਨਾਂ ਨੂੰ ਰਾਜਨੀਤੀ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਦੀ ਸ਼ਮੂਲੀਅਤ ਨਾਲ ਜਿੱਥੇ ਸੰਗਠਨ ਨੂੰ ਜ਼ਮ...
ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਗਰੁੱਪ-ਡੀ ਦਾ ਪੇਪਰ

ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਗਰੁੱਪ-ਡੀ ਦਾ ਪੇਪਰ

local news
ਤਰਨ ਤਾਰਨ, 25 ਅਕਤੂਬਰ (    )- ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਅੱਜ ਲਈ ਗਈ ਲਿਖਤੀ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰਨ ਅਮਨ-ਅਮਾਨ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚੜ੍ਹ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਕੁੱਲ 10 ਪ੍ਰੀਖਿਆ ਕੇਂਦਰਾਂ ਵਿੱਚ  ਪ੍ਰੀਖਿਆਰਥੀਆਂ ਨੇ ਆਪਣੀ ਕਿਸਮਤ ਅਜ਼ਮਾਈ। ਇਸ ਪ੍ਰੀਖਿਆ ਨੂੰ ਨਕਲ-ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰੀਖਿਆ ਦੀ ਨਿਗਰਾਨੀ ਲਈ ਅੱਜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਵੱਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਪਹੁੰਚੇ, ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਨਿਰੀਖਣ ਕਰਨ ਪਹੁੰਚੇ ਸਨ। ਐਸ.ਡੀ.ਐਮ ਤਰਨ ਤਾਰਨ ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਦੀ ਵੱਡੀ ਕਾਰਵਾਈ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਦੀ ਵੱਡੀ ਕਾਰਵਾਈ

local news
ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਐੱਸ.ਐੱਸ.ਪੀ. ਮਾਲੇਰਕੋਟਲਾ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸੰਜੀਵ ਕਪੂਰ, ਸਬ-ਡਿਵੀਜ਼ਨ ਅਮਰਗੜ੍ਹ ਦੀ ਅਗਵਾਈ ਹੇਠ ਥਾਣਾ ਅਮਰਗੜ੍ਹ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਪਹਿਲਾ ਮਾਮਲਾ: ਮੁਕੱਦਮਾ ਨੰਬਰ 353 ਮਿਤੀ 24.10.2026, ਧਾਰਾ 22/61/85 NDPS ਐਕਟ, ਥਾਣਾ ਅਮਰਗੜ੍ਹ ਤਹਿਤ ਮੁਲਜ਼ਮ ਆਹਦ ਪੁੱਤਰ ਮੁਹੰਮਦ ਜਮੀਲ, ਵਾਸੀ ਖੁਸ਼ਹਾਲ ਬਸਤੀ, ਮੰਨਾ ਫਾਟਕ, ਮਾਲੇਰਕੋਟਲਾ ਪਾਸੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ਦੀ ਕਾਰਵਾਈ ਏ.ਐੱਸ.ਆਈ. ਵਿਕਰਮਜੀਤ ਸਿੰਘ ਵੱਲੋਂ ਕੀਤੀ ਗਈ। ਦੂਜਾ ਮਾਮਲਾ: ਮੁਕੱਦਮਾ ਨੰਬਰ 354 ਮਿਤੀ 24.10.2026, ਧਾਰਾ 21/61/85 NDPS ਐਕਟ, ਥਾਣਾ ਅਮਰਗੜ੍ਹ ਤਹਿਤ ਮੁਲਜ਼ਮ ਸੰਦੀਪ ਸਿੰਘ ਪੁੱਤਰ ਸੋਹਣ ਸਿੰਘ, ਵਾਸੀ ਪਿੰਡ ਚੌਂਦਾ, ਅਮਰਗੜ੍ਹ ਪਾਸੋਂ 7 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ ਗਈ। ਇਸ ਮਾਮਲੇ ਦੀ ਕਾਰਵਾਈ ਏ.ਐੱਸ.ਆਈ. ਸ...
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਧੂਰੀ, 25 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰਿਸ਼ਵਤ ਅਤੇ ਫ਼ਰਮਾਇਸ਼ ਤੋਂ ਬਿਨਾਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਧੂਰੀ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿੱਚ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿੱਖਿਆ ਅਤੇ ਸਖ਼ਤ ਮਿਹਨਤ 'ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਨੂੰ ਅਜਿਹੇ ਚੁਣੇ ਹੋਏ ਨੁਮਾਇੰਦਿਆਂ ਦੀ ਲੋੜ ਹੈ ਜੋ ਲੋਕਾਂ ਦੇ ਦੁੱਖਾਂ ਅਤੇ ਸਮੱਸਿਆਵਾਂ ਨੂੰ ਸਮਝ ਸਕਣ। ਇਸ ਮੌਕੇ ਦੀਆਂ ਕੁਝ ਯਾਦਾਂ ਸਾਂਝੀਆਂ ਕਰਦਿਆਂ, ਮੁੱਖ ਮੰਤਰੀ ਭਗਵੰਤ...
ਐਸ.ਡੀ.ਐਮ ਪੱਟੀ ਵੱਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ

ਐਸ.ਡੀ.ਐਮ ਪੱਟੀ ਵੱਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ

local news
ਪੱਟੀ/ਤਰਨ ਤਾਰਨ, 25 ਅਕਤੂਬਰ :          ਐਸ.ਡੀ.ਐਮ ਪੱਟੀ ਅਮਨਦੀਪ ਵੱਲੋਂ ਬਲਾਕ ਪੱਟੀ ਅਤੇ ਵਲਟੋਹਾ ਦੇ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਅਮਨਦੀਪ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਜ਼ਮੀਨ ਦੇ ਰਕਬੇ ਅਨੁਸਾਰ ਵਾਤਾਵਰਣ ਮੁਆਵਜ਼ਾ ਲਗਾਉਣ ਦੀ ਵਿਵਸਥਾ ਹੈ। ਇਸ ਲਈ ਕਿਸਾਨਾਂ ਨੂੰ ਨਿਯਮਾਂ ਅਤੇ ਜੁਰਮਾਨਿਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਿੱਟੀ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ...
ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ —— ਕੈਬਨਿਟ ਮੰਤਰੀ

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ —— ਕੈਬਨਿਟ ਮੰਤਰੀ

News of Punjab
ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ-       ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ ਦਿਨੀ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਨਾਂ, ਬੀਦੋਵਾਲੀ, ਚੰਨੂ,ਰੋੜਾਂਵਾਲੀ, ਫਤੂਹੀ ਖੇੜਾ ਅਤੇ ਦਿਉਣ ਖੇੜਾ ਵਿਖੇ ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਜਾਇਜਾ ਲੈਂਦਿਆਂ ਕੀਤਾ।ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਉਹਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੰਜਾਬ ਸਰਕਾਰ ਮੁਸੀਬਤ ਦੀ ਘੜੀ ਵਿੱਚ ਉਹਨਾਂ ਨਾਲ ਖੜ੍ਹੀ ਹੈ ਅਤੇ ਜਲਦੀ ਬਰਸਾਤ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜੇ ਉਹਨਾਂ ਨੂੰ ਦਿਵਾਇਆ ਜਾਵੇਗਾ।                ਕੈਬਨਿਟ ਮੰਤਰੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨ ਦੀ ਗਿਰਦਾਵਰੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਤੇ ਕੋਈ ਵੀ ਪੀੜਤ ਕਿਸ...
ਕਿਸਾਨ ਮੰਡੀਆਂ ਵਿੱਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ: ਡਿਪਟੀ ਕਮਿਸ਼ਨਰ

ਕਿਸਾਨ ਮੰਡੀਆਂ ਵਿੱਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ: ਡਿਪਟੀ ਕਮਿਸ਼ਨਰ

local news
ਅੰਮ੍ਰਿਤਸਰ, 25 ਅਕਤੂਬਰ ( ) — ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਝੋਨੇ ਦੀ ਕਟਾਈ ਕਰਨ ਅਤੇ ਮੰਡੀਆਂ ਵਿੱਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਵੱਧ ਨਮੀ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਮੁਸ਼ਕਲ ਪੇਸ਼ ਆ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਸਕੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੌਜੂਦਾ ਸਾਲ ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੁੱਕਾ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨਾ ਮੰਡੀ...
ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

Breaking News
ਐਸਏਐਸ ਨਗਰ (ਮੋਹਾਲੀ), 25 ਅਕਤੂਬਰ : ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ  ਸ਼ਾਨਦਾਰ ਪੰਜਾਬੀ ਅੰਦਾਜ਼ ਵਿੱਚ ਸਵਾਗਤ ਕੀਤਾ ਗਿਆ, ਜਿਸ ਦੇ ਨਾਲ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 2026 ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ  ਪੰਜਾਬ ਪਹੁੰਚ ਗਈਆਂ ਹਨ । ਇਸ ਦੌਰਾਨ ਖਿਡਾਰੀਆਂ ਅਤੇ ਸਹਾਇਤਾ ਸਟਾਫ ਦਾ ਢੋਲ ਦੀਆਂ ਤਾਲਾਂ , ਸਥਾਨਕ ਕਲਾਕਾਰਾਂ ਵੱਲੋਂ  ਭੰਗੜੇ ਦੇ ਦਿਲ -ਖਿੱਚਵੇਂ ਪ੍ਰਦਰਸ਼ਨ ਅਤੇ ਰੰਗੀਨ ਫੁਲਕਾਰੀਆਂ ਨਾਲ ਸਵਾਗਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਖੁੱਲ੍ਹ-ਦਿਲੀ ਪਰਾਹੁਣਚਾਰੀ ਦੀ ਸੰਖੇਪ ਝਲਕ ਦੇਖਣ ਨੂੰ ਮਿਲੀ। ਜ਼ਿਕਰਯੋਗ ਹੈ ਕਿ 27 ਅਕਤੂਬਰ ਤੋਂ 5 ਨਵੰਬਰ, 2026 ਤੱਕ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਤੇ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ ,   ਚੋਟੀ ਦੀਆਂ ਏਸ਼ੀਆਈ ਹਾਕੀ ਟੀਮਾਂ ਦੇ ਦ...