ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ
ਨਵੀਂ ਦਿੱਲੀ, 21 ਜੁਲਾਈ ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ ਝੂਠੇ ਮੁਕੱਦਮੇ ਦਰਜ ਕਰਕੇ ਨੌਜਵਾਨਾਂ ਨੂੰ ਪਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖੁਦ ਸਾਹਮਣੇ ਆ ਕੇ ਇਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਾਨੂੰਨੀ ਅਤੇ ਮੈਡੀਕਲ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਹੋਈ ਬਰਬਰਤਾ ਬੇਹੱਦ ਸ਼ਰਮਨਾਕ ਹੈ। ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਨਾਲ ਆਮ ਆਦਮੀ ਪਾਰਟੀ ਖੜ੍ਹੀ ਹੈ। ਤੁਸੀਂ ਸਭ ਸਾਡੇ ਬੱਚੇ ਹੋ। ਤੁਸੀਂ ਬਿਲਕੁਲ ਘਬਰਾਉਣਾ ਨਹੀਂ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਇਹ ਲੜਾਈ ਅਸੀਂ ਮਿਲ ਕੇ ਲੜਾਂਗੇ। ਲੀਗਲ ਜਾਂ ਮੈਡੀਕਲ ਸਹਾਇਤਾ ਲਈ 8588833548 ਨੰਬਰ 'ਤੇ ਕਾਲ ਕਰੋ। ਆਮ ਆਦਮੀ ਪਾਰਟੀ ਦੀ ਲੀਗਲ ਅਤੇ ਮੈਡੀਕਲ ਟੀਮ ਤੁਰੰਤ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਲਈ ਚੰਗੇ ਤੋਂ ਚੰਗੀ ਲੀਗਲ ਟੀਮ ਉਪਲਬਧ ਕਰਵਾਵਾਂਗੇ।
ਮੰਗਲਵਾਰ ਨੂੰ 'ਆਪ' ...








