ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ
ਬਰਨਾਲਾ, 11 ਜੂਨ- ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇਥੇ ਦਫ਼ਤਰ ਨਗਰ ਨਿਗਮ ਵਿਖੇ ਸ੍ਰੀ ਰਾਮ ਸਰੂਪ ਅਣਖੀ ਮਿਉਂਸੀਪਲ ਲਾਇਬ੍ਰੇਰੀ ਵਿੱਚ ਹੋਈ ਜਿਸ ਵਿਚ ਹਸਨ ਭਾਰਦਵਾਜ ਨੂੰ ਨਗਰ ਨਿਗਮ ਬਰਨਾਲਾ ਦਾ ਪਹਿਲਾ ਮੇਅਰ ਚੁਣਿਆ ਗਿਆ।
ਚੋਣ ਪ੍ਰਕਿਰਿਆ ਤੋਂ ਪਹਿਲਾਂ ਨਗਰ ਨਿਗਮ ਬਰਨਾਲਾ ਦੇ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਅਤੇ ਚੋਣ ਪ੍ਰਕਿਰਿਆ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਵਿਨੈ ਬੁਬਲਾਨੀ ਆਈਏਐੱਸ ਦੀ ਨਿਗਰਾਨੀ ਹੇਠ ਹੋਈ, ਜਿਨ੍ਹਾਂ ਨੇ ਕਨਵੀਨਰ ਵਜੋਂ ਭੂਮਿਕਾ ਨਿਭਾਈ।
ਚੋਣ ਤੋਂ ਬਾਅਦ ਹਸਨ ਭਾਰਦਵਾਜ ਨੇ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਸ. ਲਾਭ ਸਿੰਘ ਦੀ ਹਾਜ਼ਰੀ ਵਿੱਚ ਨਗਰ ਨਿਗਮ ਬਰਨਾਲਾ ਦੇ ਮੇਅਰ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਿਆ।
ਪੰਜਾਬ ਦੇ ਕੈਬਨਿਟ ਮੰ...








