Tuesday, June 23
Shadow

Tag: punjab news

ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ

ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ

local news
ਫ਼ਰੀਦਕੋਟ, 14 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਜਿਲ੍ਹਾ ਫ਼ਰੀਦਕੋਟ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਮਹਿਲਾ ਸਤਿਕਾਰ ਸਖੀ ਵਲੰਟੀਅਰਾਂ ਨੂੰ ਪੱਤਰ ਅਤੇ ਵੋਟਰ ਸੂਚੀਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਸੰਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਕਰਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਆਪਣੇ ਜੀਵਨ ਵਿੱਚ ਸੁਧਾਰ ਲਿਆ ਸਕਣ। ਕਾਰਜਕ੍ਰਮ ਦੌਰਾਨ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਫਾਰਮ ਭਰਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ ਅਤੇ ਆਨਲਾਈਨ ਅਰਜ਼ੀ ਦੇਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰਾਂ ...
ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 84ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,154 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ...
ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

News of Punjab
ਚੰਡੀਗੜ੍ਹ 14 ਅਪ੍ਰੈਲ 2026:- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਿੰਡ ਸੰਧਵਾਂ ਵਿੱਚ ਲਗਭਗ 8 ਏਕੜ ਕਣਕ ਦੀ ਫ਼ਸਲ ਅਤੇ ਕੋਠੇ ਗੱਜਣ ਸਿੰਘ ਵਿੱਚ ਲਗਭਗ 10 ਏਕੜ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਤਬਾਹ ਹੋ ਗਈ। ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਧਦੇ ਤਾਪਮਾਨ ਕਾਰਨ ਤੇਜ਼ ਹਵਾਵਾਂ ਚੱਲਣ, ਬਿਜਲੀ ਦੇ ਸ਼ਾਰਟ ਸਰਕਟ ਜਾਂ ਮਜ਼ਦੂਰਾਂ ਵੱਲੋਂ ਵਰਤੀਆਂ ਜਾਂਦੀਆਂ ਬੀੜੀਆਂ-ਸਿਗਰਟਾਂ ਅਜਿਹੀਆਂ ਘਟਨਾਵਾਂ ਦੇ ਮੁੱਖ ਕਾਰਨ ਹਨ। ...
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

News of Punjab
ਚੰਡੀਗੜ੍ਹ, 14 ਅਪ੍ਰੈਲ 2026:- ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਆਧੁਨਿਕ ਪੁਲਿਸਿੰਗ ਦੇ ਮੋਰਚਿਆਂ 'ਤੇ ਇੱਕ ਫੈਸਲਾਕੁੰਨ ਤਾਕਤ ਵਜੋਂ ਉੱਭਰ ਰਹੀਆਂ,  ਮੁੱਖ ਆਪ੍ਰੇਸ਼ਨਾਂ ਦੀ ਅਗਵਾਈ ਕਰ ਰਹੀਆਂ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪਰਾਧ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਯਤਨਾਂ ਨੂੰ ਲਗਾਤਾਰ ਮਜ਼ਬੂਤੀ ਪ੍ਰਦਾਨ ਕਰ ਰਹੀਆਂ ਹਨ। ਗੈਂਗਸਟਰ ਵਿਰੋਧੀ ਮੁਹਿੰਮਾਂ ਦੀ ਨਿਗਰਾਨੀ ਤੋਂ ਲੈ ਕੇ ਕਮਿਊਨਿਟੀ-ਕੇਂਦਰਿਤ ਪਹਿਲਾਂ ਨੂੰ ਅੱਗੇ ਵਧਾਉਣ ਤੱਕ, ਇਹ ਅਧਿਕਾਰੀ ਨਾ ਸਿਰਫ਼ ਅਪਰਾਧਿਕ ਨੈੱਟਵਰਕਾਂ ਨੂੰ ਤੋੜ ਰਹੀਆਂ ਹਨ, ਸਗੋਂ ਪੁਲਿਸ ਬਲ ਵਿੱਚ ਲੀਡਰਸ਼ਿਪ ਨੂੰ ਵੀ ਮੁੜ ਪਰਿਭਾਸ਼ਿਤ ਵੀ ਤਿਆਰ ਕਰ ਰਹੀਆਂ ਹਨ। ਲੀਡਰਸ਼ਿਪ ਭੂਮਿਕਾਵਾਂ ਵਿੱਚ ਔਰਤਾਂ ਦੀ ਵੱਧ ਰਹੀ ਮੌਜੂਦਗੀ ਨੇ ਪੰਜਾਬ ਪੁਲਿਸ ਨੂੰ ਦੇਸ਼ ਦੀਆਂ ਸਭ ਤੋਂ ਪ੍ਰਗਤੀਸ਼ੀਲ ਤਾਕਤਾਂ ਵਿੱਚ ਸ਼ਾਮਲ ਕਰ ਦਿੱਤਾ ਹੈ, ਜਿਸ ਵਿੱਚ ਮਹਿਲਾ ਅਧਿਕਾਰੀ ‘ਗੈਂਗਸਟਰਾਂ ਤੇ ਵਾਰ’ ਅਤੇ ‘ਆਪਰੇਸ਼ਨ ਪ੍ਰਹਾਰ’ ਵਰਗੀਆਂ ਮੁੱਖ ਮੁਹਿੰਮਾਂ ਦੀ ਨਿਗਰਾਨੀ ਕਰ ਰਹੀਆਂ ਹਨ। ਇਹ ਅਧਿਕਾਰੀ ਨਾ ਸਿਰਫ਼ ਰਾਜ ਨੂੰ ਅਪਰਾਧ ਤੋਂ ਸੁਰੱਖਿਅਤ ਕਰ ਰਹੀਆਂ ਹਨ ...
ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਆਦਮਪੁਰ (ਜਲੰਧਰ), 14 ਅਪ੍ਰੈਲ:- ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ ਨੌਜਵਾਨਾਂ ਦੀਆਂ ਪੀੜ੍ਹੀਆਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਦੇ ਵਿਕਾਸ ਲਈ ਦਿੱਤੇ ਗਏ ਸਕਾਲਰਸ਼ਿਪ ਫੰਡਾਂ ਨੂੰ ਹੜੱਪ ਲਿਆ। ਪਿਛਲੀਆਂ ਸਰਕਾਰਾਂ ਤੋਂ ਬਿਲਕੁੱਲ ਵੱਖਰੀ ਆਪਣੀ ਸਰਕਾਰ ਦੀ ਪਹੁੰਚ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸਿੱਖਿਆ ਅਤੇ ਔਰਤਾਂ ਦੇ ਵਿੱਤੀ ਸ਼ਕਤੀਕਰਨ ਨੂੰ ਤਰਜੀਹ ਦੇ ਕੇ ਪਛੜੇ ਵਰਗਾਂ ਨੂੰ ਅਣਗੌਲਿਆਂ ਕਰਨ ਦੀ ਇਸ ਸੋਚ ਨੂੰ ਬਦਲ ਰਹੀ ਹੈ। ਆਦਮਪੁਰ ਵਿੱਚ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਕਰਵਾਏ ਸੂਬੇ ਪੱਧਰੀ ਸਮਾਗਮ ਦ...
ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

Breaking News
ਆਦਮਪੁਰ (ਜਲੰਧਰ), 14 ਅਪ੍ਰੈਲ:- ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਕੀਮ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਦਿਆਂ ਮੁੱਖ ਮੰਤਰੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ, ਜਦੋਂ ਕਿ ਕੈਂਪਾਂ ਅਤੇ ਸਹਾਇਕ ਸਟਾਫ ਦੇ ਇੱਕ ਵਿਸ਼ਾਲ ਨੈੱਟਵਰਕ ਰਾਹੀਂ ਔਰਤਾਂ ਨੂੰ ਉਨ੍ਹਾਂ ਦੇ ਘਰ ਹੀ ਸਹੂਲਤ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਯੋਜਨਾ ਪਹਿਲਾਂ 9 ਹਲਕਿਆਂ ਵਿੱਚ ਸ਼ੁਰੂ ਕੀਤੀ ਜਾਵੇਗੀ ਅਤੇ 15 ਮਈ ਤੋਂ ਇਸ ਦਾ ਵਿਸਥਾਰ ਬਾਕੀ 108 ਹਲਕਿਆਂ ਵਿੱਚ ਕੀਤਾ ਜਾਵੇਗਾ। ਸਕੀਮ ਦਾ ਭੁਗਤਾਨ ਜ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 14 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ ਮੰਗਾ (30) ਵਾਸੀ ਪਿੰਡ ਕਾਜੀਕੋਟ ਤਰਨਤਾਰਨ; ਪ੍ਰਣਵ ਸ਼ਰਮਾ ਉਰਫ ਲੱਡੂ (24) ਵਾਸੀ ਆਰਚਿਡ ਵੈਲੀ, ਛੇਹਰਟਾ ਅੰਮ੍ਰਿਤਸਰ ਅਤੇ ਗੌਰਵ ਰਾਣਾ (25) ਵਾਸੀ ਗੁਰੂ ਨਾਨਕ ਐਵੀਨਿਊ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ ਚੀਨ ਦੇ ਬਣੇ .30 ਬੋਰ ਪਿਸਤੌਲ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋਸ਼ੀ ਸੋਸ਼ਲ ...
ਹਰਿਆਣਾ ਦੀ ਮੰਡੀਆਂ ਵਿੱਚ ਰਬੀ ਫਸਲ ਦੀ ਸਫਲਤਾਪੂਰਵਕ ਖਰੀਦ ਜਾਰੀ, ਮੰਡੀਆਂ ਵਿੱਚ ਹੁਣ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ

ਹਰਿਆਣਾ ਦੀ ਮੰਡੀਆਂ ਵਿੱਚ ਰਬੀ ਫਸਲ ਦੀ ਸਫਲਤਾਪੂਰਵਕ ਖਰੀਦ ਜਾਰੀ, ਮੰਡੀਆਂ ਵਿੱਚ ਹੁਣ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ

Haryana News
ਚੰਡੀਗੜ੍ਹ, 13 ਅਪ੍ਰੈਲ - ਹਰਿਆਣਾ ਵਿੱਚ ਰਬੀ ਖਰੀਦ ਸੀਜ਼ਨ 2026-27 ਤਹਿਤ ਸੂਬੇਭਰ ਦੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਲਤਾਪੂਰਵਕ ਸਰੋਂ ਅਤੇ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਪਿਛਲੇ ਸਾਲ ਦੀ ਤੁਲਣਾ ਵਿੱਚ ਇਸ ਸਾਲ ਰਬੀ ਖਰੀਦ 2026-27 ਦੌਰਾਨ 12 ਅਪ੍ਰੈਲ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਲਗਭਗ 2.44 ਲੱਖ ਕਿਸਾਨਾਂ ਦਾ 30.90 ਲੱਖ ਮੀਟ੍ਰਿਕ ਟਨ ਕਣਕ ਤਹਿਤ ਬਾਇਓਮੈਟ੍ਰਿਕ ਤਸਦੀਕ ਹੋ ਚੁੱਕਾ ਹੈ। 10.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਗਭਗ 188 ਕਰੋੜ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਹੋ ਚੁੱਕੀ ਹੈ।           ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਰਾਜ ਵਿੱਚ ਰਬੀ ਖਰੀਦ ਸੀਜਨ 2026-27 ਦੌਰਾਨ ਸਰੋਂ ਦੀ ਖਰੀਦ 28 ਮਾਰਚ 2026 ਅਤੇ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਭਾਰਤ ਸਰਕਾ...
ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ

News of Punjab
ਗੁਰਦਾਸਪੁਰ,13 ਅਪ੍ਰੈਲ - ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਾ. ਬੀ. ਆਰ ਅੰਬੇਡਕਰ ਜੀ ਦੇ ਵਿਚਾਰਾਂ ਅਤੇ ਉਨ੍ਹਾਂ ਦੇ ਸਮਾਜਿਕ, ਸਿੱਖਿਆਤਮਕ ਅਤੇ ਸੰਵਿਧਾਨਕ ਯੋਗਦਾਨ ਬਾਰੇ ਜਾਗਰੂਕ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਣ ਪ੍ਰਤੀਯੋਗਿਤਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਡਾ. ਅੰਬੇਡਕਰ ਜੀ ਦੇ ਜੀਵਨ, ਸੰਘਰਸ਼ ਅਤੇ ਉਪਲਬਧੀਆਂ ‘ਤੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਲਗਭਗ 14 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪ੍ਰਜਵਨ ਨੇ ਪਹਿਲਾ ਸਥਾਨ, ਕੋਮਲ ਨੇ ਦੂਜਾ ਅਤੇ ਮਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿੱਚ ਨਿਕੀਤਾ (ਬੀ.ਐਸਸੀ. ਦੂਜਾ ਸਮੈਸਟਰ) ਪਹਿਲੇ ਸਥਾਨ ‘ਤੇ ਰਹੀ, ਅਰਸ਼ਦੀਪ (ਬੀ.ਏ. ਦੂਜਾ ਸ...
ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ

ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ

News of Punjab
ਮਾਲੇਰਕੋਟਲਾ, 13 ਅਪ੍ਰੈਲ -  ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਸਬੰਧੀ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੀ ਫਸਲ ਅਤੇ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਖੇਤਾਂ ਵਿੱਚ ਜਾਂ ਉਨ੍ਹਾਂ ਦੇ ਨੇੜੇ ਬਿਜਲੀ ਟਰਾਂਸਫਾਰਮਰ ਜਾਂ ਕੰਟਰੋਲ ਸਵਿੱਚ ਲੱਗੇ ਹੋਏ ਹਨ, ਉਨ੍ਹਾਂ ਦੇ ਆਲੇ-ਦੁਆਲੇ 2-3 ਮਰਲੇ ਜਗ੍ਹਾ ਕਣਕ ਕੱਟ ਕੇ ਖਾਲੀ ਛੱਡੀ ਜਾਵੇ ਅਤੇ ਉਸ ਜਗ੍ਹਾ ਨੂੰ ਨਮੀ ਵਾਲਾ ਰੱਖਿਆ ਜਾਵੇ ਤਾਂ ਜੋ ਅੱਗ ਲੱਗਣ ਦੀ ਸੰਭਾਵਨਾ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਹੋਰ ਦੱਸਿਆ ਕਿ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਸਫ਼ਾਈ ਅਤੇ ਨਮੀ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਬਿਨਾਂ ਲੋੜ ਉਨ੍ਹਾਂ ਦੀ ਸਵਿੱਚ ਬੰਦ ਰੱਖਣੀ ਚਾਹੀਦੀ ਹੈ।ਵਧੀਕ ਨਿਗਰਾਨ ਨੇ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਤਕਨੀਕੀ ...