Tuesday, June 23
Shadow

Tag: punjab news

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

Breaking News, Punjab Politics
ਚੰਡੀਗੜ੍ਹ, 13 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲਾਕੁਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇਕ ਬਣਾਇਆ ਗਿਆ ਹੈ। ਇਸ ਕਾਨੂੰਨ ਨੂੰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਵਿੱਚ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਨਵਾਂ ਕਾਨੂੰਨ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਂਦਾ ਹੈ, ਅਪਰਾਧਾਂ ਨੂੰ ਗੈਰ-ਜ਼ਮਾਨਤੀ ਬਣਾਉਂਦਾ ਹੈ ਅਤੇ ਪੰਜ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਸਖ਼ਤ ਸਜ਼ਾਵਾਂ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ, ਜਦੋਂ ਕਿ ਬੇਅਦਬੀ ਵਿੱਚ ਸਹਾਇਤਾ ਕਰਨ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

Breaking News
ਚੰਡੀਗੜ੍ਹ, 13 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ 'ਤੇ ਦੁੱਖ ਪ੍ਰਗਟ ਕੀਤਾ। ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਇਸ ਸਬੰਧੀ ਜ...
ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News, Crime news
ਚੰਡੀਗੜ੍ਹ, 13 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜ਼ਿਲ੍ਹਾ ਮਾਨਸਾ ਦੇ ਵਾਰਡ ਨੰਬਰ 10 ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਬੀਜ ਉਤਪਾਦਕ ਹੈ ਜੋ ਮਾਨਸਾ ਵਿੱਚ ਮੈਸਰਜ਼ ਪੰਜਾਬ ਐਗਰੀ ਸੀਡ ਫਾਰਮ ਚਲਾਉਂਦਾ ਹੈ। ਉਸ ਦੀ ਫਰਮ ਪੰਜਾਬ ਜਾਂ ਪੰਜਾਬ ਸੂਬੇ ਤੋਂ ਬਾਹਰ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਤੋਂ ਬਰੀਡਰ ਬੀਜ (ਪਹਿਲੀ ਕਿਸਮ ਦੇ ਬੀਜ ਬੀਜ) ਪ੍ਰਾਪਤ ਕਰਦੀ ਅਤੇ ਖਰੀਦੀਆਂ ਫਸਲਾਂ ਤੋਂ ਬੀਜ ਤਿਆਰ ਕਰਦੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਸਾਡੀ ਫਰਮ ਨੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਫਾਊਂਡੇਸ਼ਨ ਸੀ...
ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 13 ਅਪ੍ਰੈਲ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਨੇ ਵਿਸਾਖੀ ਦੇ ਪਵਿੱਤਰ ਮੌਕੇ ਦੀਆਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਨਾਲ ਸਿੱਖਾਂ ਨੂੰ ਇੱਕ ਵਿਲੱਖਣ ਪਛਾਣ ਮਿਲੀ, ਜੋ ‘ਸਰਬੱਤ ਦਾ ਭਲਾ’ ਦੇ ਸਿਧਾਂਤ 'ਤੇ ਅਧਾਰਿਤ ਹੈ। *ਨਿਆਂ ਅਤੇ ਰੋਕਥਾਮ ਪ੍ਰਤੀ ਵਚਨਬੱਧਤਾ* ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ 'ਤੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਘਟਨਾਵਾਂ ਨੇ ਸਿੱਖ ਸੰਗਤ ਦੇ ਮਨਾਂ ਵਿੱਚ ਡੂੰਘੀ ਪੀੜ ਪੈਦਾ ਕੀਤੀ ਹੈ।ਉਨ੍ਹਾਂ ...
*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

local news
ਬਰਨਾਲਾ, 12 ਅਪ੍ਰੈਲ       ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ 'ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ ਨਜ਼ਰਸਾਨੀ ਕੀਤੀ ਗਈ ਅਤੇ ਮਿੱਥੇ ਟੀਚੇ ਪੂਰੇ ਕਰਨ ਦਾ ਜਾਇਜ਼ਾ ਲਿਆ।  ਓਹਨਾਂ ਹਸਪਤਾਲ ਵਿਚ ਸਿਹਤ ਜਾਂਚ ਕਰਵਾਉਣ ਆਏ ਮਰੀਜ਼ਾਂ ਲਈ ਬੈਠਣ ਦਾ ਪੂਰਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਓਹਨਾਂ ਕਿਹਾ ਕਿ ਸਿਵਲ/ਉਪ ਮੰਡਲ ਹਸਪਤਾਲ ਵਿਚ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ, ਬੈਠਣ ਲਈ ਬੈਂਚ, ਪੱਖੇ, ਵਾਟਰ ਕੂਲਰ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ।  ਇਸ ਮੌਕੇ ਉਹਨਾਂ ਬਲੱਡ ਬੈਂਕ ਜਲਦ ਚਾਲੂ ਕਰਵਾਉਣ ਲਈ ਇੰਸਪੈਕਸ਼ਨ ਟੀਮ ਦੀ ਵਿਜ਼ਿਟ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਨੇ ਦੱਸਿਆ ਕਿ ਆਉਂਦੇ ਦਿਨੀ ਬਲੱਡ ਬੈਂਕ ਦੀ  ...
ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

local news
ਫਾਜ਼ਿਲਕਾ, 12 ਅਪ੍ਰੈਲ ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀ...
ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

local news
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਕਮਿਸ਼ਨ ਦੇ ਉਪ ਚੇਅਰਮੈਨ ਨੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀ “ਨਮਸਤੇ" ਪੋਰਟਲ ਉੱਪਰ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਬਿਲਕੁਲ ਮੁਫ਼ਤ ਸਫਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Breaking News
ਤਲਵੰਡੀ ਸਾਬੋ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ। ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹ...
ਦੀਪਕ ਬਾਲੀ ਨੇ ਸੰਤ ਮਹਾਪੁਰਸ਼ਾਂ ਦਾ ਕੀਤਾ ਧੰਨਵਾਦ, ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ

ਦੀਪਕ ਬਾਲੀ ਨੇ ਸੰਤ ਮਹਾਪੁਰਸ਼ਾਂ ਦਾ ਕੀਤਾ ਧੰਨਵਾਦ, ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ

News of Punjab
ਚੰਡੀਗੜ੍ਹ, 12 ਅਪ੍ਰੈਲ ਪੰਜਾਬ ਦੇ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਉਨ੍ਹਾਂ ਸੰਤ ਮਹਾਪੁਰਸ਼ਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜੋ ਮਾਨਯੋਗ ਮੁੱਖ ਮੰਤਰੀ ਦੀ ਬੇਨਤੀ 'ਤੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਫਲਤਾਪੂਰਵਕ ਮਨਾਉਣ ਲਈ ਆਪਣਾ ਸਹਿਯੋਗ ਅਤੇ ਮਾਰਗਦਰਸ਼ਨ ਦਿੱਤਾ। ਬਾਲੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਵਿਸਤ੍ਰਿਤ ਯੋਜਨਾ ਪੇਸ਼ ਕੀਤੀ ਗਈ, ਜਿਸ ਨੂੰ ਸਾਰੇ ਧਾਰਮਿਕ ਆਗੂਆਂ ਨੇ ਖਿੜੇ ਮੱਥੇ ਪ੍ਰਵਾਨ ਕੀਤਾ। ਉਨ੍ਹਾਂ ਕਿਹਾ ਕਿ ਸੰਤਾਂ ਨੇ ਇਨ੍ਹਾਂ ਸਮਾਗਮਾਂ ਦੀ ਅਗਵਾਈ ਅਤੇ ਮਾਰਗਦਰਸ਼ਨ ਕਰਨ ਲਈ ਵੀ ਸਹਿਮਤੀ ਜਤਾਈ ਹੈ, ਜੋ ਕਿ ਮੁੱਖ ਮੰਤਰੀ ਦੇ ਉਸ ਵਿਜ਼ਨ ਦੇ ਅਨੁਸਾਰ ਹੈ ਕਿ ਸਾਰੇ ਸਮਾਗਮ ਉਨ੍ਹਾਂ ਦੀ ਅਧਿਆਤਮਿਕ ਅਗਵਾਈ ਹੇਠ ਕਰਵਾਏ ਜਾਣ। ਮੁੱਖ ਪ੍ਰੋਗਰਾਮਾਂ 'ਤੇ ਚਾਨਣਾ ਪਾਉਂਦਿਆਂ ਬਾਲੀ ਨੇ ਕਿਹਾ ਕਿ ਚਾਰ ਪ੍ਰਮੁੱਖ 'ਸ਼ੋਭਾ ਯਾਤਰਾਵਾਂ' ਦਾ ...
ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

News of Punjab
*ਪਟਿਆਲਾ; — 12 ਅਪ੍ਰੈਲ 2026:* ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ। ਇਹ ਪਹਿਲ ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਇਹ ਮੁਹਿੰਮ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਕਿਸੇ ਵੀ ਮੈਡੀਕਲ ਐਮਰਜੈਂਸੀ ਤੋਂ ਪਹਿਲਾਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ, ਜਿਸ ਵਿੱਚ ਪਹੁੰਚਯੋਗਤਾ, ਸਮਾਵੇਸ਼ਤਾ ਅਤੇ ਰੋਕਥਾਮੀ ਸਿਹਤ ਸੰਭਾਲ ‘ਤੇ ਖਾਸ ਧਿਆਨ ਦਿੱਤਾ ਗਿਆ ਹੈ। ਕੈਂਪ ਦੋਵੇਂ ਦਿਨ ਸਵੇਰੇ 9 ਵਜੇ ਸ਼ੁਰੂ ਹੋਇਆ ਅਤੇ ਇਸ ਦਾ ਮੁੱਖ ਉਦੇਸ਼ ਰੋਕਥਾਮੀ ਸਿਹਤ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਕਲੱਬ ਮੈਂਬਰਾਂ ਦੀ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਰਜਿਸਟ੍ਰੇਸ਼ਨ ਕਰਵਾਉਣਾ ਸੀ। ਕੈਂਪ ਵਿੱਚ ਕਲੱਬ ਦੇ ਮੈਂਬਰਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਕਈ ਮੈਂਬਰਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਸਿਹਤ ਕ...