ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ
ਚੰਡੀਗੜ੍ਹ, 11 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿੱਚ 'ਗੁਰੂ ਰਵਿਦਾਸ ਬਗੀਚੀਆਂ' ਲਾਉਣਾ ਸ਼ਾਮਲ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਹੋਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾ...








