ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ
ਚੰਡੀਗੜ੍ਹ, 12 ਅਕਤੂਬਰ: ਜ਼ਮੀਨੀ ਪੱਧਰ 'ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਭਾਰਤ ਦੇ ਸਾਬਕਾ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਸਥਾਪਤ ‘ਯੂ.ਵੁਈ.ਕੈਨ. ਫਾਊਂਡੇਸ਼ਨ’ ਨਾਲ ਜ਼ਿਲ੍ਹਾ ਪਟਿਆਲਾ ਵਿਖੇ ਛਾਤੀ ਅਤੇ ਮੂੰਹ ਦੇ ਕੈਂਸਰ ਦੀ ਵਿਆਪਕ ਸਕ੍ਰੀਨਿੰਗ ਦਾ ਪ੍ਰਾਜੈਕਟ ਚਲਾਉਣ ਲਈ ਇੱਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ ਹੈ।
ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਯੁਵਰਾਜ ਸਿੰਘ ਫਾਊਂਡੇਸ਼ਨ ਦੀ ਟਰੱਸਟੀ ਪੂਨਮ ਨੰਦਾ ਵੱਲੋਂ ਰਸਮੀ ਤੌਰ 'ਤੇ ਹਸਤਾਖ਼ਰ ਕੀਤੇ ਗਏ।
ਬਿਮਾਰੀ ਹੋਣ ਮਗਰੋਂ ਇਲਾਜ ਕਰਵਾਉਣ ਦੀ ਥਾਂ ਪਹਿਲਾਂ ਹੀ ਸਿਹਤ ਸੰਭਾਲ ਪ੍ਰਤੀ ਸਰਗਰਮ ਰਹਿਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਿਸ਼...








