ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ
ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਕਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਜਦੋਂ ਏਮਜ਼ ਬਠਿੰਡਾ ਵਿਖੇ 1.5 ਕਿੱਲੋ ਤੋਂ ਵੀ ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਨੂੰ ਬਚਾਉਣ ਲਈ ਮਕੈਨੀਕਲ ਵੈਂਟੀਲੇਸ਼ਨ ਦੀ ਲੋੜ ਸੀ, ਤਾਂ ਉਸਦੇ ਮਾਪਿਆਂ ਦੀ ਸਿਰਫ਼ ਇੱਕ ਹੀ ਜ਼ਿੰਮੇਵਾਰੀ ਸੀ-ਉਸਦੇ ਨਾਲ ਰਹਿਣਾ। ਇਸ ਇਲਾਜ ਦਾ 4.35 ਲੱਖ ਰੁਪਏ ਦਾ ਖਰਚਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਉਠਾਇਆ ਗਿਆ। ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ ...








