Thursday, June 18
Shadow

Tag: punjab news

ਚੋਣ  ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਚੋਣ  ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

News of Punjab
ਚੰਡੀਗੜ੍ਹ,10 ਜੂਨ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ.ਆਈ.ਆਰ.(ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ  ਨੂੰ ਸੰਬੋਧਨ ਕਰ ਰਹੇ ਸਨ। 8 ਜੂਨ ਤੋਂ 10 ਜੂਨ 2026 ਤੱਕ ਕਰਵਾਏ ਗਏ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੇ 117 ਵਿਧਾਨ ਸਭਾ ਹਲਕਿਆਂ ਤੋਂਲਗਭਗ 650   ਭਾਗੀਦਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐਡੀਸ਼ਨਲ ਡਿਪਟੀ ਇਲੈਕਸ਼ਨ ਅਫ਼ਸਰ, (ਏ.ਡੀ.ਈ.ਓ.),ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ),  ਅਸਿਸਟੈਂਟ ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ) , ਚੋਣ ਤਹਿਸੀ...
ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

News of Punjab
ਚੰਡੀਗੜ੍ਹ/ਜਲੰਧਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ ਪ੍ਰਮੁੱਖ ਸਿਖਲਾਈ ਸੰਸਥਾ ਹੈ। ਡੀਜੀਪੀ ਨੇ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੇ ਨਾਲ, ਪੰਜਾਬ ਪੁਲਿਸ ਮਹਿਲਾ ਮਿੱਤਰਾ ਅਤੇ ਮਹਿਲਾ ਹੈਲਪ ਡੈਸਕਾਂ ਦਾ ਪ੍ਰਬੰਧਨ ਕਰਨ ਵਾਲੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਇਲੈਕਟ੍ਰਿਕ ਸਕੂਟਰਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾਈ, ਜਿਸ ਨਾਲ ਲਾਮਬੰਦੀ ਦੇ ਨਾਲ ਨਾਲ ਸੂਬੇ ਭਰ ਵਿੱਚ ਬਿਹਤਰ ਪੁਲਿਸਿੰਗ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਅੱਪਗ੍ਰੇਡ ਕੀਤਾ ਗਿਆ ਇਹ ਸਾਂਝ ਸਿਟੀਜ਼ਨ ਪੋਰਟਲ (saanjh.punjabpolice.gov.in) 530 ਤੋਂ ਵੱਧ ਸਾਂਝ ਕੇਂਦਰਾਂ ਰਾਹੀਂ ਇੱਕ ਦਹਾਕੇ ਤੋਂ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 10 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ 'ਈਜ਼ ਆਫ਼ ਡੂਇੰਗ ਬਿਜ਼ਨਸ' (ਕਾਰੋਬਾਰ ਨੂੰ ਸੁਖਾਲਾ ਬਣਾਉਣ) ਵਿੱਚ ਹੋਰ ਸੁਧਾਰ ਕਰਨਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਇਨ੍ਹਾਂ ਫੈਸਲਿਆਂ ਵਿੱਚ ਨੀਟ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਇਕ ਅਟੈਂਡੈਂਟ (ਸਹਾਇਕ) ਲਈ ਮੁਫ਼ਤ ਬੱਸ ਸਫ਼ਰ, 1,013 ਲੈਕਚਰਾਰਾਂ ਅਤੇ 156 ਜੂਨੀਅਰ ਇੰਜੀਨੀਅਰਾਂ (ਜੇ.ਈ.) ਦੀ ਭਰਤੀ, ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ 'ਤੇ ਅਧਾਰਤ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਦੀ ਸਥਾਪਨਾ ਅਤੇ ਪੰਜਾਬ ਵਿੱਚ ਨਿਵੇਸ...
ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ; 10 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ, ਮਗਨਰੇਗਾ ਕਰਮਚਾਰੀ ਯੂਨੀਅਨ, ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਮੀਟਿੰਗਾਂ ਕੀਤੀਆਂ। ਕਰਮਚਾਰੀਆਂ ਅਤੇ ਮਜ਼ਦੂਰਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਜਾਇਜ਼ ਚਿੰਤਾ ਨੂੰ ਅਣਸੁਣਿਆ ਨਹੀਂ ਛੱਡਿਆ ਜਾਵੇਗਾ।"ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਅਤੇ ਸ਼ਿਕਾਇਤਾਂ ਦਾ ਜਾਇਜ਼ਾ ਲੈਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਮ ਵਾਲੀ ਥਾਂ ਦੀਆਂ ਚੁਣੌਤੀਆਂ, ਪ੍ਰਣਾਲੀਗਤ ਸਮੱਸਿਆਵਾਂ ਅਤੇ ਵਿੱਤੀ ਤੰਗੀ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਵਿਸਤ੍ਰਿਤ ਵਿਚਾਰ-ਵਟਾਂਦਰੇ ...
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

News of Punjab
ਚੰਡੀਗੜ੍ਹ, 10 ਜੂਨ: ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਏਝੀਮਾਲਾ (ਕੇਰਲਾ) ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ। ਮੋਹਾਲੀ ਵਾਲੀ ਇੱਕ ਬੱਸ ਮਾਲਕ ਅਤੇ ਆਪਰੇਟਰ ਸ੍ਰੀ ਦਯਾ ਕ੍ਰਿਸ਼ਨ ਸ਼ਰਮਾ ਦੀ ਧੀ ਦੀਕਸ਼ਾ ਸ਼ਰਮਾ ਦੀ ਸਿੱਖਿਆ ਸ਼ਾਖਾ ਵਿੱਚ ਚੋਣ ਹੋਈ ਹੈ ਅਤੇ ਉਹ ਇਸ ਮਹੀਨੇ ਦੇ ਅਖੀਰ ਤੱਕ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਮਲ ਹੋ ਜਾਵੇਗੀ। ਮਹਿਲਾ ਕੈਡੇਟ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ  ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸਫ਼ਲਤਾ ਸੂਬੇ ਦੀਆਂ ਹੋਰ ਕੁੜੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਇਸ ਚੋਣ ਮਾਣ ਅਤੇ ਖੁਸ਼ੀ ਪ...
ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ

ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ

local news
ਮਾਲੇਰਕੋਟਲਾ, 10 ਜੂਨ :                 ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਾਸ਼ਨ ਦੀ ਵੰਡ ਪ੍ਰਣਾਲੀ, ਸਟਾਕ ਦੀ ਉਪਲਬਧਤਾ, ਰਿਕਾਰਡ ਦੀ ਸਾਂਭ-ਸੰਭਾਲ, ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਡਿਪੂਆਂ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।                ਜਾਂਚ ਦੌਰਾਨ ਸੇਖੋਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਤੇ ਪੰਜਾਬ ਫੂਡ ਸਕਿਉਰਿਟੀ ਰੂਲਜ਼-2016 ਨੂੰ ਇੰਨ-ਬਿੰਨ ਲਾਗੂ ਕਰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਖੁਰਾਕ ਸੁਰੱਖਿਆ ਲਾਭ ਆਮ ਲੋਕਾਂ ਤੱਕ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਹਾ ਕਿ ਰਾਸ਼ਨ ਦੀ ਸਮੇਂ ਸਿਰ ਵੰਡ ਅਤੇ ਉਸ ਦੀ ਗੁਣਵੱਤਾ ਨੂੰ ਯਕੀਨੀ ਬਣਾ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

local news
ਦਿੜ੍ਹਬਾ, 10 ਜੂਨ- ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ। ਉਹਨਾਂ ਕਿਹਾ ਕਿ ਜਦੋਂ ਤਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚਲਦੇ ਰਹਿਣਗੇ। ਸਮਾਗਮ ਦੌਰਾਨ ਰਸਮੀ ਤੌਰ ਉੱਤੇ ਕੁਝ ਰਾਸ਼ਨ ਕਾਰਡ ਕੈਬਨਿਟ ਮੰਤਰੀ ਵੱਲੋਂ ਕੁਝ ਲਾਭਪਾਤਰੀਆਂ ਨੂੰ ਸੌਂਪੇ ਗਏ, ਜਦਕਿ ਬਾਕੀ ਰਾਸ਼ਨ ਕਾਰਡ ਪੰਚਾਂ ਸਰਪੰਚਾਂ ਨੂੰ ਸੌਂਪ ਕੇ ਸਾਰੇ ਯੋਗ ਲਾਭਪਾਤਰੀਆਂ ਤਕ ਪੁੱਜਦੇ ਕਰਨ ਦੀ ਜ਼ਿੰਮੇਵਾਰੀ ਲਾਈ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼...
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ

local news
ਦਿੜ੍ਹਬਾ, 10 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਅਟਵਾਲ ਪੈਲਸ, ਦਿੜ੍ਹਬਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਹੀ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ, ਡਿਫੈਂਸ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਪੰਜਾਬ ਨੂੰ ਇਸ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ। ਸ੍ਰ ਚੀਮਾ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਐਂਟੀ-ਡ੍ਰੋਨ ਸਿਸਟਮ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰਾਂ ਰਾਹੀਂ ਡਰੋਨਾਂ ਦੁਆਰਾ ਕੀਤੀ ਜਾ ਰਹੀ ਨਸ਼ਿਆਂ ਦੀ ਤਸਕਰੀ 'ਤੇ ਪ੍ਰਭਾਵਸ਼ਾਲੀ ਰੋਕ ਲਗਾਈ ...
ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ

ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ

local news
ਹੁਸ਼ਿਆਰਪੁਰ, 10 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੇ ਮਾਮਲੇ ਨਿਪਟਾਉਣ ਲਈ ਅੱਜ ਲਾਈ ਗਈ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 50 ਤੋਂ ਵੱਧ ਮਾਮਲੇ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 25 ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਉਪਰੰਤ ਰਹਿੰਦੇ ਮਾਮਲਿਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।           ਅਕਾਊਂਟੈਂਟ ਜਨਰਲ ਪੰਜਾਬ ਦੇ ਦਫ਼ਤਰ ਵਲੋਂ ਆਏ ਸੀਨੀਅਰ ਅਕਾਊਂਟ ਅਫ਼ਸਰ ਕਰਨ ਸਿੰਘ, ਸੰਜੀਤ ਅਤੇ ਵਿੱਕੀ ਯਾਦਵ ਤੋਂ ਇਲਾਵਾ ਡਿਪਟੀ ਕਮਿਸ਼ਨ ਦਫ਼ਤਰ ਵਲੋਂ ਨੋਡਲ ਅਧਿਕਾਰੀ ਸੁਪਰਡੈਂਟ ਬਲਕਾਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਗਹੁ ਨਾਲ ਸੇਵਾਮੁਕਤ ਕਰਮਚਾਰੀਆਂ ਦੇ ਪੈਨਸ਼ਨ ਅਤੇ ਫੈਮਲੀ ਪੈਨਸ਼ਨਰਾਂ ਦੇ ਕੇਸਾਂ ਦੀ ਸੁਣਵਾਈ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ, ਪੁਲਿਸ, ਪਸ਼ੂ ...
ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

News of Punjab
ਚੰਡੀਗੜ੍ਹ, 10 ਜੂਨ 2026: ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰ ਰਹੀ ਹੈ। ਫੈਟੀ ਲਿਵਰ ਰੋਗ ਲਿਵਰ ਦੇ ਤੇਜ਼ੀ ਨਾਲ ਵਧ ਰਹੇ ਰੋਗਾਂ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਫੈਟੀ ਲਿਵਰ ਰੋਗ ਅਕਸਰ ਬਿਨਾਂ ਕਿਸੇ ਸਪੱਸ਼ਟ ਲੱਛਣ ਦੇ ਹੌਲੀ-ਹੌਲੀ ਵਧਦਾ ਹੈ ਅਤੇ ਕਈ ਮਾਮਲਿਆਂ ਵਿੱਚ ਇਸ ਦਾ ਪਤਾ ਉਦੋਂ ਤੱਕ ਨਹੀਂ ਲੱਗਦਾ ਜਦੋਂ ਤੱਕ ਲਿਵਰ ਨੂੰ ਗੰਭੀਰ ਨੁਕਸਾਨ ਨਹੀਂ ਪਹੁੰਚ ਜਾਂਦਾ।” ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਰੋਗ ਸੋਜਸ਼, ਫਾਈਬਰੋਸਿਸ, ਸਿਰੋਸਿਸ ਅਤੇ ਇੱਥੋਂ ਤੱਕ ਕਿ ਲਿਵਰ ਫੇਲਿਅਰ ਤੱਕ ਪਹੁੰਚ ਸਕਦਾ ਹੈ। ਰਾਜ ਸਿਹਤ ਏਜੰਸੀ, ਪੰਜਾਬ ਦ...