ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 30 ਮਾਰਚ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿੱਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਅਤੇ ਵਿਵਸਥਾਗਤ ਢੰਗ ਨਾਲ ਆਮਦਨ ਘੱਟ ਦਿਖਾਉਣ ਦੀ ਪ੍ਰਵਿਰਤੀ ਤੋਂ ਪਰਦਾ ਉਠਾਇਆ। ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਨਤਕ ਮਾਲੀਏ ਦੀ ਰਾਖੀ ਲਈ ਤਕਨਾਲੋਜੀ-ਆਧਾਰਿਤ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ 882 ਅਦਾਰੇ ਜਾਂਚ ਦੇ ਘੇਰੇ ਵਿੱਚ ਲਏ ਗਏ ਅਤੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦਾ ਦਾਇਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹੋਰ ਡਾਟਾ ਦਾ ਵਿਸ਼ਲੇਸ਼ਣ ਕਰਨ ਨਾਲ ਕੁੱਲ ਟਰਨਓਵਰ ਲੁਕਾਉਣ ਦਾ ਇਹ ਮਾਮਲਾ ਲਗਭਗ 500 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ।
ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਮ...








