ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
ਜਲੰਧਰ, 23 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਮੌਜੂਦ ਸਨ।
ਸਥਾਨਕ ਰੈੱਡ ਕਰਾਸ ਭਵਨ ਤੋਂ 7ਵੀਂ,9ਵੀਂ ਅਤੇ 11ਵੀਂ ਕਲਾਸ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸਰੋ ਵਰਗੀਆਂ ਸੰਸਥਾਵਾਂ ਦੇ ਦੌਰੇ ਨਾਲ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਵਧੇਗੀ। ਉਨ੍ਹਾਂ ਕਿਹਾ ਕਿ ਇਹ ਵਿੱਦਿਅਕ ਯਾਤਰਾ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਵਿੱਦਿਅਕ ਬੁਨਿਆਦੀ ਢਾਂਚੇ ਨੂੰ...








