ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ
ਤਰਨ ਤਾਰਨ, 8 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਅਧੀਨ 'ਮੇਰਾ ਯੁਵਾ ਭਾਰਤ' ਤਰਨ ਤਾਰਨ ਵੱਲੋਂ 'ਖੇਲੋ ਇੰਡੀਆ" ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਸਟੇਡੀਅਮ, ਤਰਨ ਤਾਰਨ ਵਿਚ 'ਅਸਮਿਤਾ' ਲੀਗ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਦਾ ਉਦੇਸ਼ ਮਹਿਲਾਵਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਪ੍ਰੋਤਸਾਹਿਤ ਕਰਨਾ ਸੀ।
ਮੈਡਮ ਗੁਰਿੰਦਰ ਕੌਰ, ਸਾਬਕਾ ਪ੍ਰਿੰਸੀਪਲ ਖਾਲਸਾ ਸਕੂਲ ਨੇ ਇਸ ਮੌਕੇ ਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਂਨ੍ਹਾਂ ਆਪਣੇ ਸੰਬੋਧਨ ਵਿਚ ਸਮਾਜ ਦੇ ਹਰੇਕ ਖੇਤਰ ਵਿਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਮਹਿਲਾਵਾਂ ਨੂੰ ਮਜ਼ਬੂਤ ਅਤੇ ਆਤਮਵਿਸ਼ਵਾਸੀ ਬਣਨ ਲਈ ਪ੍ਰੇਰਿਤ ਕੀਤਾ।
ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਿਲਾਵਾਂ ਦਾ ਰਾਸ਼ਟਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਹੈ ਅਤੇ ਖੇਡਾਂ ਮਹਿ...








