Thursday, June 18
Shadow

Tag: punjab news

ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

News of Punjab
ਮਾਨਸਾ, 2 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਮੱਲ ਮਾਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ।ਇਸੇ ਪ੍ਰਗਤੀ ਨੂੰ ਹੋਰ ਅੱਗੇ ਵਧਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਸਬੰਧਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਹਰ ਯੋਗ ਪਰਿਵਾਰ ਨੂੰ ਇਸ ਮੁਫ਼ਤ ਸਿਹਤ ਸਹੂਲਤ ਦੇ ਦਾਇਰੇ ਵਿੱਚ ਲਿਆਉਣਾ ਹੈ। ਏ.ਡੀ.ਸੀ. ਨੇ ਦੱਸਿਆ ਕਿ ਪੰਚਾਇਤ ਸਕੱਤਰ, ਆਂਗਨਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਇਹ ਕਰਮਚਾਰੀ ਸਾਂਝੇ ਤੌਰ 'ਤੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬ...
ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

News of Punjab
ਚੰਡੀਗੜ੍ਹ, 2 ਮਾਰਚ: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24x7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ। ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ, "ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।" ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤ...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

News of Punjab
ਸ੍ਰੀ ਮੁਕਤਸਰ ਸਾਹਿਬ, 02 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਅਤੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ, ਕਾਲਜਾਂ ਵਿੱਚ ਵੱਖ-ਵੱਖ ਟੀਮਾਂ ਬਣਾਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਨੂੰ ਵੀ ਇਸ ਬਾਰੇ ਜਾਣੂੰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰ ਕਾਲਜ ਤੋਂ ਇੱਕ 10-10 ਮੈਂਬਰਾਂ ਦੀ ਟੀਮ ਬਣਾਈ ਜਾਵੇ ਅਤੇ ਉਸ ਟੀਮ ਦੀ ਵਰਕਸ਼ਾਪ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਮੁਹਿੰਮ ਦੇ ਇੰਚ...
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

Breaking News
ਚੰਡੀਗੜ੍ਹ, 2 ਮਾਰਚ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ...