Tuesday, October 27
Shadow

Tag: punjab news

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 10 ਅਕਤੂਬਰ 2026 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਖੁਸ਼ੀ-ਖੁਸ਼ੀ ਦਿਵਾਲੀ ਮਨਾ ਸਕਣ।" ਉਨ੍ਹਾਂ ਕਿਹਾ ਕਿ ਇਹ ਐਡਵਾਂਸ ਸੂਬੇ ਦੇ ਲਗਭਗ 34,604 ਗਰੁੱਪ-ਡੀ ਮੁਲਾਜ਼ਮਾਂ ਦੀ ਕੁੱਲ ਗਿਣਤੀ ਲਈ ਉਪਲਬਧ ਹੈ। ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ, ਤਾਂ ਸੂਬੇ ਲਈ ਕੁੱਲ ਸੰਭਾਵਿਤ ਖਰਚਾ 34.60 ਕਰੋੜ ਰੁਪਏ ਹੋਵੇਗਾ। 8 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਅਡਵਾਂਸ ਯਕੀਨੀ ਬਣ...
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 10 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਬਦਲੇ ਪਹਿਲਾਂ ਹੀ 40,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਇਸ ਸਬੰਧ ਵਿੱਚ, ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਖਤਮ ਕਰਨ ਲਈ ਉਸ ਤੋਂ ਹੋਰ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

News of Punjab
ਚੰਡੀਗੜ੍ਹ, 9 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 262ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 591 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 262ਵੇਂ ਦਿਨ, ਪੁਲਿਸ ਟੀਮਾਂ ਨੇ 245 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77,316 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 15 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤ...
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਲੰਧਰ, 9 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮੀ ਜਲੰਧਰ ਦੇ ਬਰਲਟਨ ਪਾਰਕ ਸਟੇਡੀਅਮ ਦਾ ਨਿਰੀਖਣ ਕੀਤਾ ਤਾਂ ਜੋ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਪੁਖ਼ਤਾ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਭੀੜ ਪ੍ਰਬੰਧਨ ਦੇ ਵਿਆਪਕ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦਿਨ ਵੇਲੇ ਚੰਡੀਗੜ੍ਹ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਟੇਡੀਅਮ ਦਾ ਦੌਰਾ ਕਰ ਕੇ ਬੁਨਿਆਦੀ ਢਾਂਚੇ ਦੇ ਵਿਕਾਸ, ਨਵੀਨੀਕਰਨ ਦੇ ਕੰਮਾਂ ਅਤੇ ਹਿੱਸਾ ਲੈਣ ਵਾਲੀਆਂ ਟੀਮਾਂ ਤੇ ਦਰਸ਼ਕਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਪ੍ਰਗਤੀ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਿਆਰੀਆਂ ਦਾ ਹਰ ਪਹਿਲੂ ਵਿਸ਼ਵ ਪੱਧਰ 'ਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਅਤੇ ਸੰਗਠਨਾਤਮਕ ਸਮਰੱਥਾ ਨੂੰ ਦਰਸਾਉਂਦਾ ਹੋਣਾ ਚਾਹੀਦਾ ਹੈ। ਦਰਸ਼ਕਾਂ ਦੀ ਸੁਰੱਖਿਆ ਅਤੇ ਸੁੱਖ-ਸਹੂਲਤ ਨੂੰ ਮੁੱਖ ਤਰਜੀਹ ਦੇਣ 'ਤੇ ਜ਼ੋਰ ਦਿੰਦਿਆ...
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

News of Punjab
ਚੰਡੀਗੜ੍ਹ, 9 ਅਕਤੂਬਰ: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ (ਸੇਵਾ-ਮੁਕਤ) ਨੇ ਅੱਜ 10 ਅਕਤੂਬਰ ਨੂੰ ਮਨਾਏ ਜਾ ਰਹੇ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਪੈਸਕੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ, ਚੇਅਰਮੈਨ ਨੇ ਕਾਰਪੋਰੇਸ਼ਨ ਪ੍ਰਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਸਮਰਪਿਤ ਯਤਨਾਂ ਅਤੇ ਸ਼ਾਨਦਾਰ ਸੇਵਾਵਾਂ ਸਦਕਾ ਪੈਸਕੋ ਨੇ ਬਿਹਤਰ ਕਾਰਗੁਜ਼ਾਰੀ ਨੂੰ ਕਾਇਮ ਰੱਖਿਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਵਿੱਚ ਮਾਨਤਾ ਹਾਸਲ ਕੀਤੀ ਹੈ। ਉਨ੍ਹਾਂ ਨੇ ਸਾਰੇ ਅਧਿਕਾਰੀਆਂ, ਜੂਨੀਅਰ ਕਮਿਸ਼ਨਡ ਅਫ਼ਸਰਾਂ (ਜੇ.ਸੀ.ਓਜ਼) ਅਤੇ ਸਟਾਫ਼ ਵੱਲੋਂ ਕਾਰਪੋਰੇਸ਼ਨ ਦੀ ਪ੍ਰਗਤੀ ਵਿੱਚ ਪਾਏ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਪੈਸਕੋ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।...
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

News of Punjab
ਚੰਡੀਗੜ੍ਹ; 9 ਅਕਤੂਬਰ 2026: ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ 21 ਲੱਖ ਮਾਪਿਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੇ ਸਰਕਾਰ ਦੇ ਉਸ ਉਪਰਾਲੇ ਨੂੰ ਦਰਸਾਉਂਦੀ ਹੈ ਜਿਸ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ 'ਨੰਬਰ 1' ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਅਤੇ ਪਰਿਵਾਰਾਂ ਨਾਲ ਮਿਲ ਕੇ ਕੰਮ ਕਰਨ 'ਤੇ ਧਿਆਨ ਕੇਂਦਰਿਤ ਕਰਦਿਆਂ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨਾ ਅਤੇ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ। ਸੂਬੇ ਭਰ ਦੇ ਸਕੂਲਾਂ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਕੈਬਨਿਟ ...
ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

News of Punjab
ਚੰਡੀਗੜ੍ਹ/ਲੁਧਿਆਣਾ/ਖੰਨਾ, 9 ਅਕਤੂਬਰ: ਰਵਾਇਤੀ ਨਸ਼ਾ ਵਿਰੋਧੀ ਇਨਫੋਰਸਮੈਂਟ ਨੂੰ ਵਿਦਿਆਰਥੀ-ਕੇਂਦਰਿਤ ਰੋਕਥਾਮ ਮਾਡਲ ਵਿੱਚ ਬਦਲਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਅੱਜ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ‘ਆਪ੍ਰੇਸ਼ਨ ਕਵਚ’ ਦੀ ਸ਼ੁਰੂਆਤ ਕੀਤੀ।  ‘ਆਪ੍ਰੇਸ਼ਨ ਕਵਚ’ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਖੰਨਾ ਡਾ. ਦਰਪਨ ਆਹਲੂਵਾਲੀਆ ਦੀ ਪਹਿਲਕਦਮੀ ਹੈ।  ‘ਆਪ੍ਰੇਸ਼ਨ ਕਵਚ’ ਦਾ ਮਕਸਦ ਸਿਰਫ਼ ਪ੍ਰਤੀਕਿਰਿਆਸ਼ੀਲ ਕਾਰਵਾਈ ਦੀ ਬਜਾਏ ਸ਼ੁਰੂਆਤੀ ਦਖਲਅੰਦਾਜ਼ੀ ਅਤੇ ਸਾਥੀਆਂ ਦੇ ਸਹਿਯੋਗ 'ਤੇ ਧਿਆਨ ਕੇਂਦਰਿਤ ਕਰਕੇ ਨੌਜਵਾਨਾਂ ਲਈ ਇੱਕ ਮਜ਼ਬੂਤ ਸੁਰੱਖਿਆ ਨੈੱਟਵਰਕ ਤਿਆਰ ਕਰਨਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ. ਸੰਦੀਪ ਗੋਇਲ ਨੇ ਦੱਸਿਆ ਕਿ ਨਸ਼ੀਲੇ ਪਦਾਰਥ ਸਾਥੀਆਂ ਜ਼ਰੀਏ ਫੈਲਦਾ ਹੈ, ਜਿੱਥੇ ਇੱਕ ਨਸ਼ਾ ਕਰਨ ਵਾਲਾ ਅਣਜਾਣੇ ਵਿੱਚ ਦੂਜਿਆਂ ਨੂੰ ਇਸ ਲਤ ਵਿੱਚ ਧਕੇਲ ਦਿੰਦਾ ਹੈ, ਜੋ ਅੱਗੇ ਚੱਲ ਕੇ ਸਪਲਾਈ ਚੇਨ ਦਾ ਰੂਪ ਧਾਰਨ ਕਰ ਲੈਂਦੀ ਹੈ। ਡੀ.ਆਈ.ਜੀ. ਨੇ ਕਿਹਾ, “ਆਪ੍ਰੇ...
ਹਰ ਦਿਨ, ਇਕ ਕਦਮ ਅੱਗੇ”: ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਹਰ ਦਿਨ, ਇਕ ਕਦਮ ਅੱਗੇ”: ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

Breaking News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਾਕਾਰਤਮਕ ਦਿਸ਼ਾ ਦੇਣ ਲਈ ਇੱਕ ਵੱਡੀ ਪਹਿਲਕਦਮੀ ਤਹਿਤ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਗਈ ਮੈਗਾ ਪੀ.ਟੀ.ਐਮ.  ਵਿੱਚ ਲਗਭਗ 21 ਲੱਖ ਮਾਪੇ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਸਮਰਥਾਵਾਂ ਅਤੇ ਹੋਰ ਸੁਧਾਰ ਵਾਲੇ ਖੇਤਰਾਂ 'ਤੇ ਵਿਸਥਾਰਤ ਚਰਚਾ ਕੀਤੀ ਗਈ। ਮਾਪਿਆਂ ਦੀ ਇਸ ਰਿਕਾਰਡ ਗਿਣਤੀ ਵਿੱਚ ਸ਼ਮੂਲੀਅਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਇਆ ਹੈ। ਮੈਗਾ ਪੀ.ਟੀ.ਐਮ. ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਅਤੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜਨ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧਾਈ ਵੀ ਦਿੱਤੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

Breaking News
*ਚੰਡੀਗੜ੍ਹ; 9 ਅਕਤੂਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ 'ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਦਾ ਉਤਸ਼ਾਹ ਵਧਾਉਣ ਲਈ ਰਾਜ ਪੱਧਰੀ ਟਰਾਫੀ ਟੂਰ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰਨੇ ਚਾਹੀਦੇ ਹਨ। ਚੈਂਪੀਅਨਜ਼ ਟਰਾਫੀ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰੇ।" ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਿੱਸਾ ਲੈਣ ਵਾਲੀਆਂ...
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

News of Punjab
ਚੰਡੀਗੜ੍ਹ / ਜਲੰਧਰ, 9 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਦੇ 'ਗੌਰਮਿੰਟ ਸਕੂਲ ਆਫ਼ ਐਮੀਨੈਂਸ, ਭਾਰਗਵ ਨਗਰ' ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕੀਤੀ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਦਿਅਕ ਅਦਾਰਿਆਂ ਨੂੰ ਆਧੁਨਿਕ ਬਣਾਉਣ ਲਈ ਕਈ ਅਹਿਮ ਉਪਰਾਲੇ ਕੀਤੇ ਗਏ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕਾਨਵੈਂਟ ਸਕੂਲਾਂ ਵਰਗੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਜ਼ਿਲ੍ਹੇ ਦੇ 1300 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ 'ਮੈਗਾ ਪੀ.ਟੀ.ਐਮ.' ਕਰਵਾਉਣ ਲਈ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਜਿੱਥੇ ਮਾਪਿਆਂ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਵਿੱਦਿਅਕ ਸਫ਼ਲਤਾ ਯਕੀਨੀ ਬਣਾਉਣ ਲਈ ਅਹਿਮ ਚਰਚਾ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਕੋਆਰਡੀਨੇਟਰ ਪੰਜਾਬ ਸਿੱਖਿਆ ...