ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ
ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ।
ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ।
ਵਿਦਿਆਰਥ...








