Monday, August 3
Shadow

Tag: punjab news

ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

local news
ਤਪਾ, 31 ਮਾਰਚ      ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ।     ਇਸ ਤਹਿਤ ਵਿਧਾਇਕ ਉੱਗੋਕੇ ਨੇ ਤਪਾ ਮੰਡੀ, ਤਾਜੋਕੇ, ਜੰਗੀਆਣਾ, ਧੌਲਾ ਸਮੇਤ ਵੱਖ ਵੱਖ ਪਿੰਡਾਂ ਵਿਚ "ਚਾਰ ਸਾਲ ਭਗਵੰਤ ਮਾਨ ਦੇ ਨਾਲ" ਪ੍ਰੋਗਰਾਮ ਤਹਿਤ ਲੋਕ- ਹਿੱਤ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।   ਇਸ ਮੌਕੇ ਲੋਕਾਂ ਦੇ ਮੁਖ਼ਾਤਿਬ ਹੁੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।  ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿ...
ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

News of Punjab
ਖਡੂਰ ਸਾਹਿਬ, 31 ਮਾਰਚ :          ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵੱਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਰਚਨਾਤਮਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬੇਕਾਰ ਨਾ ਵਰਤਣ ਯੋਗ ਚੀਜ਼ਾਂ ਨੂੰ ਦੁਬਾਰਾ ਵਰਤੋਂ ਵਿੱਚ ਲਿਆ ਕੇ ਵਰਤੋਂ ਯੋਗ ਚੀਜ਼ਾਂ ਬਣਾਈਆਂ ਗਈਆਂ। ਇਹ ਪ੍ਰਦਰਸ਼ਨੀ ਡਾ. ਸਿਮਰਪ੍ਰੀਤ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਦੀ ਦੇਖ-ਰੇਖ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟਬਲ ਟਰੱਸਟ ਖਡੂਰ ਸਾਹਿਬ ਤੋਂ ਡਾਇਰੈਕਟਰ ਬਲਦੇਵ ਸਿੰਘ ਸੰਧੂ, ਕਰਨਲ ਬਾਵਾ ਜੀ, ਬਾਬਾ ਬਲਬੀਰ ਸਿੰਘ, ਬਲਵੰਤ ਸਿੰਘ ਸੰਧੂ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਸ਼ਾਮਿਲ ਹੋਏ । ਖੇਤੀਬਾੜੀ ਵਿਭਾਗ ਖਡੂਰ ਸਾਹਿਬ ਤੋਂ ਡਾ. ਯਾਦਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਵੱਲੋਂ ਚਾਰ ਗਰੁੱਪ ਬਣਾ ਕੇ ਬੇਕਾਰ ਅਤੇ ਨਾ ਵਰਤਣ ਯੋਗ ਵਸਤੂਆਂ ਨੂੰ ਵਰਤੋਂ ਵਿਚ ਲਿਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨੀ ...
ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

News of Punjab
ਸੁਨਾਮ, 31 ਮਾਰਚ - ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਦੇ ਪਾਵਨ ਅਵਸਰ 'ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਅਦਭੁੱਤ ਧਾਰਮਿਕ ਜੋਸ਼ ਅਤੇ ਆਸਥਾ ਦਾ ਦਰਸ਼ਨ ਹੋਏ। ਇਸ ਮੌਕੇ ਮਾਤਾ ਨੈਣਾ ਦੇਵੀ ਜੀ ਮੰਦਰ ਤੋਂ ਸ੍ਰੀ ਬਾਲਾ ਜੀ ਧਾਮ ਤੱਕ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ। ਇਸ ਦੌਰਾਨ ਇਹ ਯਾਤਰਾ ਸ਼ਹਿਰ ਵਿੱਚ ਨਵੇਂ ਬਣੇ ਰੇਲਵੇ ਅੰਡਰ ਬ੍ਰਿਜ ਵਿਚੋਂ ਦੀ ਲੰਘੀ, ਜਿਸ ਨਾਲ ਇਸ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ ਹੋ ਗਿਆ, ਕਿਉੰਕਿ ਇਹ ਉਦਘਾਟਨ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਹੈ ਤੇ ਇਸ ਤੋਂ ਵਧੀਆ ਉਦਘਾਟਨ ਕੋਈ ਹੋਰ ਹੋ ਨਹੀਂ ਸਕਦਾ।  ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਹਾਜ਼ਰ ਰਹੇ। ਉਹਨਾਂ ਨੇ ਇਸ ਮੌਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਕੇ ਸੰਗਤ ਨਾਲ ਨਮਸਕਾਰ ਕੀਤਾ ਅਤੇ ਸ਼੍ਰੀ ਬਾਲਾ ਜੀ ਅੱਗੇ ਨਤਮਸਤਕ ਹੋਏ।  ਕੈਬਨਿਟ ਮੰਤਰੀ ਨ...
ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

News of Punjab
ਜਲੰਧਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਈ.ਆਰ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਚੱਲ ਰਹੀ ਪ੍ਰੀ ਐਸ.ਆਈ.ਆਰ. ਮੈਪਿੰਗ ਦਾ ਜਾਇਜ਼ਾ ਲੈਂਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਦੇ ਆਧਾਰ ’ਤੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕੀਤੀ ਜਾਵੇ, ਤਾਂ ਜੋ ਕਿਸੇ ਵੀ ਕਿਸਮ ਦੀ ਦੇ...
ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 70ਵੇਂ ਦਿਨ, ਪੁਲਿਸ ਟੀਮਾਂ ਨੇ 214 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 18,056 ਹੋ ਗਈ ਹੈ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...
ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 31 ਮਾਰਚ: ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ। ਇਹ ਯੋਜਨਾ ਪੀ.ਐਮ-ਜੇ.ਏ.ਵਾਈ  ਸਕੀਮ ਦੇ 5 ਲੱਖ ਰੁਪਏ ਦੇ ਕਵਰ ਨੂੰ ਦੁੱਗਣਾ ਕਰਦੀ ਹੈ ਅਤੇ ਸਾਰੇ ਵਸਨੀਕਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਂਦੀ ਹੈ। ਇੱਕ ਵੱਡੇ ਮੀਲ ਪੱਥਰ ਵਜੋਂ, ਸੂਬੇ ਵਿੱਚ ਹੁਣ ਤੱਕ 30 ਲੱਖ ਤੋਂ ਵੱਧ ‘ਸਿਹਤ ਕਾਰਡ’ ਬਣਾਏ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੀ ਲਗਭਗ ਅੱਧੀ ਆਬਾਦੀ ਨੂੰ ਸੁਰੱਖਿਅਤ ਸਿਹਤ ਕਵਰ ਮਿਲ ਗਿਆ ਹੈ। ਕਾਰਡ ਬਣਾਉਣ ਦੀ ਇਹ ਵੱਡੀ ਗਿਣਤੀ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ। ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ਵਿੱਚ ਇਸ ਯੋਜਨਾ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਸਿਹਤ ਸਹੂਲਤਾਂ ਨੂੰ ਸਰਕਾਰ ਦੇ ਸ਼ਾਸਨ ਮਾਡਲ ਦਾ ਕੇਂਦਰੀ ਥੰਮ੍ਹ ਬਣਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅਸ਼ੀਰਵਾਦ ਸਕੀਮ ਹੇਠ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4572 ਲਾਭਪਾਤਰੀਆਂ ਨੂੰ 23.32 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਆਰਥਿਕ ਸਹਾਰਾ ਪ੍ਰਦਾਨ ਕਰਦੀ ਹੈ, ਜਿਸ ਨਾਲ ਪਰਿਵਾਰਾਂ 'ਤੇ ਆਰਥਿਕ ਬੋਝ ਘੱਟ ਹੁੰਦਾ ਹੈ ਅਤੇ ਲੜਕੀਆਂ ਦਾ ਵਿਆਹ ਸਨਮਾਨਪੂਰਵਕ ਢੰਗ ਨਾਲ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਮਿਲ ਰਹੀ ਹੈ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰ...
ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 31 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕ...
ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

Breaking News
ਚੰਡੀਗੜ੍ਹ, 31 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ ਅਲਾਟਮੈਂਟ ਤੋਂ ਬਾਅਦ ਦੀਆਂ ਸੇਵਾਵਾਂ ਨੂੰ ਵਿਆਪਕ ਤੌਰ 'ਤੇ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ ਸਮੂਹ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੀਤੇ ਗਏ ਇਹ ਸੁਧਾਰ ਕਾਰੋਬਾਰ ਕਰਨ ਦੀ ਆਸਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ ਪੱਖੀ ਉਦਯੋਗਿਕ ਈਕੋਸਿਸਟਮ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ। *ਮੁੱਖ ਸੁਧਾਰ: ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਾਦਲਾ* ਮੁੱਖ ਫੈਸਲਿਆਂ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ:ਸਿਰਫ਼ 5 ਫੀਸਦ ਤਬਾਦਲਾ ਫੀਸ ਨਿਰਧਾਰਤ ਕੀਤੀ ਗਈ ਹੈ।30 ਅਪ੍ਰੈਲ, 20...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

Punjab Politics
ਚੰਡੀਗੜ੍ਹ, 30 ਮਾਰਚ 2026 ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਦੇ ਰੂਪ ਵਿੱਚ, ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਆਗੂ ਆਪਣੀਆਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਅਹੂਜਾ ਦੀ ਵਿਸ਼ੇਸ਼ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸਾਹਿਬ ਸਿੰਘ ਛੱਜਲਵੱਡੀ (ਵਾਈਸ ਚੇਅਰਮੈਨ, ਐਸ.ਸੀ. ਵਿੰਗ ਬਾਬਾ ਬਕਾਲਾ, ਪੰਜਾਬ ਕਾਂਗਰਸ), ਸਰਬਜੀਤ ਕੌਰ ਧਾਲੀਵਾਲ (ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ, ਕਾਂਗਰਸ) ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਅਹੁਦੇਦਾਰ ਅਤੇ ਜ਼ਮੀਨੀ ਪੱਧਰ ਦੇ ਨੁਮਾਇੰਦੇ ਸ਼ਾਮਲ ਹਨ। ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਵਿੱਚ ਸਾਬਕਾ ਸਰਪੰਚ, ਪੰ...