Monday, August 3
Shadow

Tag: punjab news

 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

News of Punjab
ਮਾਲੇਰਕੋਟਲਾ, 30 ਮਾਰਚ -                         ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੁਆਰਾ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕੀਤਾ ਗਿਆ।                        ਇਸ ਕਾਰਵਾਈ ਦੌਰਾਨ ਥਾਣਾ ਸਿਟੀ-2 ਮਾਲੇਰਕੋਟਲਾ ਨਾਲ ਸਬੰਧਿਤ ਨਸ਼ਾ ਤਸਕਰ ਮੁਹੰਮਦ ਸ਼ਾਹਿਦ ਉਰਫ਼ ਬਾਬਾ ਕਰਾਮਾਤੀ ਪੁੱਤਰ ਮੁਹੰਮਦ ਜਮੀਲ ਵਾਸੀ ਵਾਰਡ ਨੰਬਰ 32, ਮੁਹੱਲਾ ਚੁਹੱਟਾ ਅਤੇ ਅਜਰੁਦੀਨ ਉਰਫ਼ ਰਾਜੂ ਪੁੱਤਰ ਸਲਾਮਦੀਨ ਵਾਸੀ ਭੂਮਸੀ, ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ‘ਤੇ ਕਬਜ਼ਾ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਢਹਿ ਢੇਰੀ ਕੀਤਾ ਗਿਆ ਹੈ।                     ਪੁਲਿਸ ਰਿਕਾਰਡ ਅਨੁਸਾਰ ਮੁਹੰਮਦ ਸ਼ਾਹਿਦ ਖਿਲਾਫ ਨਸ਼ਾ ਤਸਕਰੀ ਦੇ 08 ਮਾਮਲੇ ਦਰਜ ਹਨ, ਜਦਕਿ ਅਜਰੁਦੀਨ ਖਿਲਾਫ 04 ਮਾਮਲੇ ਦਰਜ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

News of Punjab
ਬਟਾਲਾ, 30 ਮਾਰਚ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕੰਮਾਂ ਦਾ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਜਾਇਜ਼ਾ ਲੈਣ ਉਪਰੰਤ ਕੀਤਾ।ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿ...
ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ

ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ

local news
ਧੂਰੀ, 30 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ‘ਤੇ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਲੋਹਾ ਬਾਜ਼ਾਰ, ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਨੁੱਕੜ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਮੀਟਿੰਗ ਦੌਰਾਨ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਵਪਾਰਕ ਵਾਤਾਵਰਣ ਨੂੰ ਹੋਰ ਸੁਧਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਸੰਭਵ ਬਣਾਇਆ ਜਾ ਸਕੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ...
ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ

ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ

local news
ਹੁਸ਼ਿਆਰਪੁਰ, 30 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸੋਮਵਾਰ ਨੂੰ ਬਿਲਾਸਪੁਰ-ਸਿੰਘਪੁਰ ਸੜਕ ਤੋਂ ਬਜਵਾੜਾ-ਬੁੱਲਾਂਵਾੜੀ ਤੱਕ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ। ਇਸ ਪ੍ਰੋਜੈਕਟ 'ਤੇ ਲਗਭਗ 295.36 ਲੱਖ ਦੀ ਲਾਗਤ ਆਵੇਗੀ ਅਤੇ ਇਹ ਲਗਭਗ 7.69 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਲਈ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਪੇਂਡੂ ਖੇਤਰਾਂ ਅਤੇ ਸ਼ਹਿਰ ਵਿਚਕਾਰ ਸੰਪਰਕ ਮਜ਼ਬੂਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਬਜਵਾੜਾ ਪਿੰਡ ਵਿੱਚ 400 ਮੀਟਰ ਲੰਬੀ ਕੰਕਰੀਟ ਸੜਕ ਵੀ ਬਣਾਈ ਜਾ ਰਹੀ ਹੈ, ਜੋ ਬਰਸਾਤ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬਜਵਾੜਾ ਪਿੰਡ ਤੋਂ ਬਿਲਾਸਪੁਰ ਅਤੇ ਨੰਗਲ ਸ਼ਹੀਦਾਂ ਪਿੰਡ ਤੱਕ ਸੜਕ ਦੀ ਚੌੜਾਈ 10 ਤੋਂ ਵਧਾ ਕੇ 14 ਫੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ...
“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ

local news
ਫਰੀਦਕੋਟ 30 ਮਾਰਚ () ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ,ਫਰੀਦਕੋਟ ਦੇ ਯਤਨਾਂ ਸਦਕਾ ਮਿਤੀ 30.03.2026 ਨੂੰ ਰਵੀਦਾਸ ਧਰਮਸ਼ਾਲਾ ਬਲਬੀਰ ਬਸਤੀ ਫਰੀਦਕੋਟ ਵਿਖੇ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਆਧੁਨਿਕ ਡਿਜੀਟਲ ਸਹੂਲਤਾਂ ਅਤੇ ਵਿੱਤੀ ਪ੍ਰਣਾਲੀਆਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਇਹ ਸੇਵਾਵਾਂ ਵਰਤਣ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੌਰਾਨ ਲੀਡ ਬੈਂਕ ਫਰੀਦਕੋਟ ਦੇ ਅਧਿਕਾਰੀਆਂ ਵੱਲੋਂ ਹਾਜਰ ਲਾਭਪਾਤਰੀਆਂ ਨੂੰ ਮੋਬਾਈਲ ਬੈਂਕਿੰਗ, ਆਨਲਾਈਨ ਲੈਣ-ਦੇਣ, ਯੂਪੀਆਈ ਸਿਸਟਮ, ਏਟੀਐਮ ਦੀ ਸੁਰੱਖਿਅਤ ਵਰਤੋਂ,ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ,ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਜੋ ਲਾਭ ਦਿੱਤਾ ਜਾਣਾ ਹੈ ਅਤੇ ...
ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ 31 ਮਾਰਚ ਨੂੰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ –ਜਿਲ੍ਹਾ ਮੈਜਿਸਟਰੇਟ

ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ 31 ਮਾਰਚ ਨੂੰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ –ਜਿਲ੍ਹਾ ਮੈਜਿਸਟਰੇਟ

local news
ਫਰੀਦਕੋਟ 30 ਮਾਰਚ - ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 31 ਮਾਰਚ 2026(ਦਿਨ ਮੰਗਲਵਾਰ) ਨੂੰ ਭਗਵਾਨ ਮਹਾਂਵੀਰ ਜੈਯਤੀ ਦਿਵਸ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।...
ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਹਰਜੋਤ ਬੈਂਸ

ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਹਰਜੋਤ ਬੈਂਸ

News of Punjab
ਨੰਗਲ 30 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਸ਼੍ਰੀ ਅਨੰਦਪੁਰ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਦੌਰੇ ’ਤੇ ਪਹੁੰਚ ਰਹੇ ਹਨ, ਜਿੱਥੇ ਉਹ ਸ਼ਹਿਰ ਨੂੰ ਲਗਭਗ 70 ਕਰੋੜ ਰੁਪਏ ਦੀਆਂ ਵਿਕਾਸੀ ਸੌਗਾਤਾਂ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕੋਈ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਨੰਗਲ ਅਤੇ ਆਸ-ਪਾਸ ਦੇ ਇਲਾਕੇ ਦੇ ਵਿਕਾਸ ਲਈ ਇੱਕ ਇਤਿਹਾਸਕ ਦਿਨ ਹੋਵੇਗਾ। ਉਨ੍ਹਾਂ ਸਮੂਹ ਨੰਗਲ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਐਨਐਫਐਲ ਗਰਾਊਂਡ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ।     ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਮਹੱਤਵਪੂਰਨ ਪ੍ਰੋਜੈਕਟਾਂ ਵਿੱਚੋਂ ਇੱਕ 18 ਕਰੋੜ ਰੁਪਏ ਦੀ ਲਾਗਤ ਨਾਲ ਨੰਗਲ ਵਿੱਚ ਨਵੇਂ ਵਾਟਰ ਟਰੀਟਮੈਂਟ ਪਲਾਂਟਾਂ ਦੀ ਸਥਾਪਨਾ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਦੋਨੋਂ ਹਿੱਸਿਆਂ ਨੂੰ ਸਤਲੁਜ ਦਰਿਆ ਦਾ ਸ਼ੁੱਧ ਪਾਣੀ ਮੁਹੱ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

News of Punjab
ਅੰਮ੍ਰਿਤਸਰ, 30 ਮਾਰਚ (           ) - ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਅੱਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਰਣਜੀਤ ਐਵੀਨਿਊ ਵਿਖੇ ਕਰਵਾਈ ਗਈ। ਸਵਰਗਵਾਸੀ ਐਡਵੋਕੇਟ ਸ੍ਰੀ ਰਮੇਸ਼ ਰਾਜ ਭੰਡਾਰੀ ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਰਾਹੁਲ ਭੰਡਾਰੀ ਦੇ ਪਿਤਾ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਦੇ ਸਹੁਰਾ ਸਾਹਿਬ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਡਵੋਕੇਟ ਰਮੇਸ਼ ਰਾਜ ਭੰਡਾਰੀ ਜੀ ਨਮਿਤ ਅੱਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਐਡਵੋਕੇਟ ਰਮੇਸ਼ ਰਾਜ ਭੰਡਾਰੀ ਜੀ ਬਹੁਤ ਨੇਕ ਰੂਹ ਸਨ ਅਤੇ ਸਮਾਜ ਨੂੰ ਉਨ੍ਹਾਂ ਦੀ ਦੇਣ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ...
ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: ਪੰਜਾਬ ਪੁਲਿਸ ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: ਪੰਜਾਬ ਪੁਲਿਸ ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 69ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 455 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 69ਵੇਂ ਦਿਨ, ਪੁਲਿਸ ਟੀਮਾਂ ਨੇ 162 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,836 ਹੋ ਗਈ ਹੈ। ਇਸ ਤੋਂ ਇਲਾਵਾ 54 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 107 ਵਿਅਕਤੀਆਂ ਨੂੰ ਤਫਤੀਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

Breaking News
ਸਨੌਰ (ਪਟਿਆਲਾ), 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ 'ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ। ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਮੇਂ ਦੇ ਮਿਸਾਲੀ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ 21,05...