Tuesday, October 27
Shadow

Tag: punjab news

ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ ਪੀ.ਟੀ.ਐਮ.’; 25 ਲੱਖ ਮਾਪੇ ਹੋਣਗੇ ਸ਼ਾਮਲ

ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ ਪੀ.ਟੀ.ਐਮ.’; 25 ਲੱਖ ਮਾਪੇ ਹੋਣਗੇ ਸ਼ਾਮਲ

Breaking News
ਚੰਡੀਗੜ੍ਹ, 8 ਅਕਤੂਬਰ: ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ 'ਮਾਪੇ-ਅਧਿਆਪਕ ਮਿਲਣੀ' ਕਰਵਾਈ ਜਾਵੇਗੀ, ਜਿਸ ਵਿੱਚ ਲਗਭਗ 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। "ਹਰ ਦਿਨ, ਇੱਕ ਕਦਮ ਅੱਗੇ" ਵਿਸ਼ੇ ਹੇਠ ਕਰਵਾਏ ਜਾਣ ਵਾਲੇ ਇਸ ਉਪਰਾਲੇ ਰਾਹੀਂ ਮਾਪੇ ਅਤੇ ਅਧਿਆਪਕ ਮਿਲ ਕੇ ਹਰੇਕ ਬੱਚੇ ਦੀ ਤੱਰਕੀ ਦਾ ਜਸ਼ਨ ਮਨਾਉਣਗੇ, ਉਨ੍ਹਾਂ ਖੇਤਰਾਂ ਨੂੰ ਸਮਝਣਗੇ ਜਿਸ ਵਿੱਚ ਬੱਚੇ ਨੂੰ ਸਹਾਇਤਾ ਦੀ ਲੋੜ ਹੋ ਸਕਦੀ ਹੈ ਅਤੇ ਬੱਚੇ ਦੀ ਸਿੱਖਿਆ ਦੇ ਅਗਲੇ ਪੜਾਵਾਂ ਲਈ ਸਾਂਝੇ ਤੌਰ 'ਤੇ ਯੋਜਨਾ ਬਣਾਉਣਗੇ। ਇਹ ਵੱਡ-ਆਕਾਰੀ ਉਪਰਾਲਾ ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਸਿੱਖਿਆ ਦੇ ਖ਼ੇਤਰ ਵਿੱਚ ਨੰਬਰ ਇੱਕ ਰਹਿਣ ਲਈ ਦਿੱਤੀ ਗਈ ਮਾਨਤਾ ਨੂੰ ਹੋਰ ਮਜ਼ਬੂਤੀ ਕਰੇਗਾ। ਇਹ ਮੈਗਾ ਪੀਟੀਐਮ ਮਾਪਿਆਂ ਨੂੰ ਆਪਣੇ ਬੱਚੇ ਦੇ ਅਧਿਆਪਕ ਨਾਲ ਬੈਠ ਕੇ ਇਹ ਸਮਝਣ ਦਾ ਮੌਕਾ ਦਵੇਗੀ ਕਿ ਉਹਨਾਂ ਦਾ ਬੱਚਾ ਕਿਸ ਖੇਤਰ ਵਿੱਚ ਬਿਹਤਰ ਕਰ ਰਿਹਾ ਹੈ, ਉਹਨਾਂ ਨੂੰ ਕਿੱਥੇ ਮਦਦ ਦੀ ਲੋੜ ਹੋ ਸਕ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

News of Punjab
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ । ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ  ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ ਉਨ੍ਹਾਂ ਦਾ ਕੰਮ ਆਉਣ ਵਾਲੇ ਕਲਾਕਾਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ।  ਇਸ ਮਹਾਨ ਅਦਾਕਾਰ ਦੀ ਗੌਰਵਮਈ ਵਿਰਾਸਤ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ, "ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ,  ਅਦਾਕਾਰੀ ਦੀ ਵਿਲੱਖਣ  ਸ਼ੈਲੀ ਨਾਲ ਆਪਣੇ ਕਿਰਦਾਰਾਂ ਵਿੱਚ ਰੂਹ ਭਰ ਦਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਇੱਕ ਡੂੰਘਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਅਜਿਹੀ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾI ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।" ਸ. ਸੰਧਵਾਂ ਨੇ ਅਦਾਕਾਰ ਨਾਨਾ ਪਾਟੇਕਰ ਦੇ  ਪਰਿਵਾਰ, ਸਾਕ -ਸਬੰਧੀਆਂ...
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

News of Punjab
ਚੰਡੀਗੜ੍ਹ, 7 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 260ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 230 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 76,820 ਹੋ ਗਈ ਹੈ। ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।...
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

News of Punjab
ਚੰਡੀਗੜ੍ਹ, 7 ਅਕਤੂਬਰ: ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ...
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

News of Punjab
*ਚੰਡੀਗੜ੍ਹ/ਅੰਮ੍ਰਿਤਸਰ/ਲੁਧਿਆਣਾ, 7 ਅਕਤੂਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਖਣਨ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਦੇਰ ਰਾਤ ਚਲਾਏ ਗਏ ਅਹਿਮ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗ਼ੈਰ-ਕਾਨੂੰਨੀ ਰੇਤ ਖਣਨ ਵਾਲੀ ਥਾਂ ’ਤੇ ਛਾਪੇਮਾਰੀ ਕਰਦਿਆਂ ਮੌਕੇ ’ਤੇ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਮੌਕੇ ਤੋਂ ਤਿੰਨ ਜੇ.ਸੀ.ਬੀ. ਮਸ਼ੀਨਾਂ (ਚੈਸੀ ਨੰਬਰ  ਆਰ.ਏ.ਜੇ.3ਡੀ.ਐਕਸ.ਐਕਸ.4ਏ03117476, ਐਚ.ਏ.ਆਰ.3ਡੀ.ਐਕਸਐਕਸ.4ਕੇ03070706  ਤੇ ਇੱਕ ਬਿਨਾਂ ਨੰਬਰ ਵਾਲੀ ਜੇ.ਸੀ.ਬੀ. ਮਸ਼ੀਨ) ਅਤੇ ਸੱਤ ਟਿੱਪਰ ਟਰੱਕਾਂ (ਨੰਬਰ ਪੀ.ਬੀ 02 ਡੀ.ਐਕਸ 5572, ਪੀ.ਬੀ 02 ਈ.ਜੇ 0301, ਪੀ.ਬੀ 02 ਈ.ਸੀ 7695, ਪੀ.ਬੀ 02 ਈ.ਆਰ 7191, ਪੀ.ਬੀ 02 ਈ.ਈ 6944, ਪੀ.ਬੀ 02 ਈ.ਜੇ 0410 ਅਤੇ ਪੀ.ਬੀ 02 ਈ.ਕਿਊ 9399) ਦੀ ਪਛਾਣ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐ...
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 7 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੁੱਖਾ (20) ਵਾਸੀ ਪਿੰਡ ਪਾਟੋ ਹੀਰਾ ਸਿੰਘ (ਮੋਗਾ), ਭੱਲਾ ਸਿੰਘ (26) ਵਾਸੀ ਪਿੰਡ ਮਾਣੂਕੇ ਗਿੱਲ (ਮੋਗਾ), ਗੌਤਮ ਸਿੰਘ ਉਰਫ਼ ਬਿੱਲਾ (23) ਵਾਸੀ ਪਿੰਡ ਅਹਿਮਦਪੁਰਾ (ਤਰਨ ਤਾਰਨ), ਮਨਵੀਰ ਸਿੰਘ ਉਰਫ਼ ਗੁਰਵੀਰ ਸਿੰਘ (24), ਵਾਸੀ ਵਿਸ਼ਾਲ ਨਗਰ (ਲੁਧਿਆਣਾ), ਜਸਕਰਨਦੀਪ ਸਿੰਘ ਉਰਫ਼ ਜੱਸਾ(23) ਵਾਸੀ ਪਿੰਡ ਭੁੱਚਰ ਕਲਾਂ (ਤਰਨ ਤਾਰਨ); ਸਿਮਰਨਜੀਤ ਸੰਧੂ ਉਰਫ਼ ਬਿੱਲਾ (27) ਵਾਸੀ ਨੀਵੇਂ ਤੁੰਗ (ਅੰਮ੍ਰਿਤਸਰ); ਅਭੀ ਉਰਫ...
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

Breaking News
ਚੰਡੀਗੜ੍ਹ, 7 ਅਕਤੂਬਰ : ਜਮਹੂਰੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀਆਂ ਨਾਲ ਰਾਬਤੇ ਦੀ ਗੰਢਾਂ ਹੋਰ ਪੀਡੀਆਂ ਕਰਨ ਦੇ ਉਦੇਸ਼ ਨਾਲ ਕੀਤੇ ਅੰਤਰਰਾਸ਼ਟਰੀ ਦੌਰਿਆਂ ਤੋਂ ਬਾਅਦ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਮੁੜ ਵਤਨ ਪਰਤ ਆਏ ਹਨ। ਆਪਣੇ ਵਿਦੇਸ਼ੀ ਦੌਰੇ ਬਾਰੇ ਦੱਸਦਿਆਂ ਸਪੀਕਰ ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬੇਸ਼ਕੀਮਤੀ ਫ਼ਲਸਫ਼ੇ ਦਾ ਜ਼ਿਕਰ ਕੀਤਾ। ਉਨ੍ਹਾਂ ਉਸ ਇਤਿਹਾਸਕ ਬਿਰਤਾਂਤ ਨੂੰ ਯਾਦ ਕੀਤਾ ਜਦੋਂ ਗੁਰੂ ਜੀ ਨੇ ਬੁਰੇ ਲੋਕਾਂ ਨੂੰ ‘ਇੱਥੇ ਹੀ ਵਸਦੇ ਰਹਿਣ’ ਅਤੇ ਚੰਗੇ ਲੋਕਾਂ ਨੂੰ ‘ ਉੱਜੜ ਜਾਣ’ ਲਈ ਕਿਹਾ ਸੀ। ਜਦੋਂ ਭਾਈ ਮਰਦਾਨਾ ਜੀ ਨੇ ਇਸ ਗੁੱਝੀ ਰਮਜ਼ ਬਾਰੇ ਪੁੱਛਿਆ ਤਾਂ ਗੁਰੂ ਜੀ ਨੇ ਸਮਝਾਇਆ ਕਿ ਜੇਕਰ ਬੁਰੇ ਲੋਕ ਇੱਕ ਥਾਂ ’ਤੇ ਟਿਕੇ ਰਹਿੰਦੇ ਹਨ ਤਾਂ ਉਨ੍ਹਾਂ ਦੇ ਮੰਦੇ ਕੰਮ ਉੱਥੋਂ ਤੱਕ ਹੀ ਸੀਮਤ ਰਹਿੰਦੇ ਹਨ, ਜਦਕਿ ਚੰਗੇ ਲੋਕ ਜਿੱਥੇ ਵੀ ਜਾਂਦੇ ਹਨ, ਆਪਣੇ ਨਾਲ ਨੇਕੀ, ਭਲਾਈ ਅਤੇ ਸੇਵਾ-ਭਾਵਨਾ ਲੈ ਜਾਂਦੇ ਹਨ। ਸਪੀਕਰ ਸੰਧਵਾਂ ਨੇ ਕਿਹਾ, ‘‘ਇਸ ਮਹਾਨ ਵਿਚਾਰਧਾਰਾ ਤੋਂ...
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ, 7 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਸ ਨੂੰ ਰਾਜਾ ਨਾਮਕ ਵਿਚੋਲੇ ਨਾਲ ਤਾਲਮੇਲ ਕਰਨ ਲਈ ਕਿਹਾ। ਏਜੰਟ ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗੀ। ਉਸ ਨੇ ਮੌਕੇ 'ਤੇ ਹੀ ਪਹਿਲੀ ਕਿਸ਼ਤ ਵਜੋਂ 1,000 ਰੁਪਏ ਲੈ ਲਏ ਅਤੇ ਬਾਕੀ ਰਹਿੰਦੀ 4,000 ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

Breaking News
*ਸੰਗਰੂਰ, 7 ਅਕਤੂਬਰ: *- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ, ਜਿਸ ਨਾਲ ਲੱਖਾਂ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਵੀ ਘਟੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ 14,000 ਕਿਲੋਮੀਟਰ ਪਾਈਪਲਾਈਨ ਵਿਛਾ ਕੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਨਹਿਰੀ ਪਾਣੀ ਵਾਲੇ ਇਲਾਕਿਆਂ ਵਿੱਚ ਝੋਨੇ ਦੇ ਝਾੜ ਵਿੱਚ ਚਾਰ ਕੁਇੰਟਲ ਪ੍ਰਤੀ ਏਕੜ ਤੱਕ ਦਾ ਵਾਧਾ ਹੋਇਆ ਹੈ।ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਧੂਰੀ ਦੇ...
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਅਣਮਿੱਥੇ ਸਮੇਂ ਲਈ ਲਟਕਦਾ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਦੇ ਜਲਦ ਹੱਲ ਲਈ ਹਰ ਸੰਭਵ ਕਾਨੂੰਨੀ ਅਤੇ ਸੰਵਿਧਾਨਕ ਕਦਮ ਚੁੱਕੇਗੀ। ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਪਾਲ ਸਿੰਘ ’ਤੇ ਆਧਾਰਿਤ ਕਮੇਟੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਜਾਇਜ਼ ਕਦਮ ਕਈ ਸਾਲ ਪਹਿਲਾਂ ਚੁੱਕੇ ਜਾਣੇ ਚਾਹੀਦੇ ਸਨ ਪਰ ਨਹੀਂ ਚੁੱਕੇ ਗਏ, ਉਨ੍ਹਾਂ ਨੂੰ ਹੁਣ ਪਹਿਲ ਦੇ ਆਧਾਰ ’ਤੇ ਚੁੱਕਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਨਸਾਫ਼ ਦੇ ਹੱਕ ‘ਚ ਦ੍ਰਿੜ੍ਹਤਾ ਨਾਲ ਖੜ੍ਹੀ ਹੈ। ਆਪਣੇ ਐਕਸ ਹੈਂਡਲ ’ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਣੀ ਚਾਰ ਮੈਂਬ...