ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 28 ਮਾਰਚ 2026:
ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸ...








