ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 25 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ ਕਰੀਬ 729 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਕਰੀਬ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਦੇਣਾ ਨਹੀਂ, ਸਗੋਂ ਅਜਿਹੀਆਂ ਔਰਤਾਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਲਈ ਮਜ਼ਬੂਤ ਸਹਾਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਮਾਣ-ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।
ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਇਸ ਯੋਜਨਾ ਲਈ ਕਰੀਬ 1300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਮੁੱਖ ਮੰਤਰੀ ...








