Monday, August 3
Shadow

Tag: punjab news

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

News of Punjab
ਚੰਡੀਗੜ੍ਹ/ ਨਵੀਂ ਦਿੱਲੀ, 14 ਜੁਲਾਈ: ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਜਾ ਰਹੇ ਚਾਰ-ਰੋਜ਼ਾ ਭਾਰਤ ਟੈਕਸ 2026 ਦੌਰਾਨ ਅੱਜ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਪੇਸ਼ ਕਰਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਨੂੰ 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ।ਸ੍ਰੀ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਪੰਜਾਬ ਭਾਰਤ ਦੇ ਟੈਕਸਟਾਈਲ ਖੇਤਰ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖ ਰਿਹਾ ਹੈ ਅਤੇ ਅਸੀਂ ਟੈਕਸਟਾਈਲ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਹੇ ਹਾਂ। ਪਿਛਲੇ ਚਾਰ ਸਾਲਾਂ ਵਿੱਚ ਉਦਯੋਗਾਂ ਵਲੋਂ ਸਾਡੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਦਿਖਾਏ ਗਏ ਭਰੋਸੇ ਸਦਕਾ 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਅਸੀਂ ਰਵਾਇਤੀ ਸਮਰੱਥਾਵਾਂ ਤੋਂ ਤਕਨਾਲੋਜੀ ਦੀ ਵਰਤੋਂ ਵੱਲ ਵੱਧ ਰਹੇ ਹਾਂ ਅਤੇ ਪੰਜਾਬ ਨੂੰ ਭਵਿੱਖ ਲਈ ਤਿਆਰ ਅਤੇ ਵਿਸ਼ਵ ਪੱਧਰ 'ਤੇ ਏਕੀਕ੍ਰਿਤ ਟੈਕਸਟਾਈਲ ਹੱਬ...
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

News of Punjab
*ਚੰਡੀਗੜ੍ਹ/ਹੁਸ਼ਿਆਰਪੁਰ, 14 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਲਗਭਗ 123 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਕੈਨਾਲ ਦੀ ਕਾਇਆ-ਕਲਪ ਤੋਂ ਬਾਅਦ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਟੇਲਾਂ ਤੱਕ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਪਹੁੰਚਾਵੇਗੀ। ਜ਼ਿਲ੍ਹੇ ਦੇ ਪਿੰਡ ਦਾਤਾਰਪੁਰ ਵਿਖੇ ਸ਼ਾਹ ਨਹਿਰ ਫੀਡਰ ਪ੍ਰਾਜੈਕਟ ਅਤੇ ਸ਼ਾਹ ਨਹਿਰ ਕੈਨਾਲ ਸਿਸਟਮ ਅਤੇ ਘੋਗਰਾ ਡਿਸਟ੍ਰੀਬਿਊਟਰੀ ਨਾਲ ਸੰਬੰਧਤ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੰਢੀ ਕੈਨਾਲ ਦੀ ਕਾਇਆ-ਕਲਪ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਸਿੰਚਾਈ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ 450 ਪਿੰਡਾਂ ਦੇ 1,35,000 ਏਕੜ ਰਕਬੇ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਹੋਈਆਂ ਹਨ ਜਿਸ ਨਾਲ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਵਾਂ ਇਤਿਹਾਸ ਸਿਰਜਿਆ ਹੈ। ਉਨ...
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

News of Punjab
**ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ:** ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ02-ਡੀਯੂ-3533 ਹੈ, ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ। ਦੱਸਣਯੋਗ ਹੈ ਕਿ 6 ਜੁਲਾਈ, 2026 ਤੋਂ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Breaking News
ਚੰਡੀਗੜ੍ਹ; 14 ਜੁਲਾਈ 2026: ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾਲ ਸਬੰਧਤ...
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

Breaking News
ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਰਾਬਰਤਾ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਾਲ ਭਰ ਚੱਲਣ ਵਾਲੇ ਵਿਸ਼ੇਸ਼ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰਾਖਵੇਂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਰੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜ ਪੈਣ 'ਤੇ ਹੋਰ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਸਮਾਗਮਾਂ ਦੀ ਯੋਜਨਾ ਪੜਾਅਵਾਰ ਢੰਗ ਨਾਲ ...
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ਬਦਲੇ...
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Crime news, Punjab Politics
ਚੰਡੀਗੜ੍ਹ, 14 ਜੁਲਾਈ 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ਬਦਲੇ ਉ...
ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

News of Punjab
ਚੰਡੀਗੜ੍ਹ, 13 ਜੁਲਾਈ: ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ...
‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਵਿਖੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 72 ਯੋਗ ਕਲਾਸਾਂ – ਜ਼ਿਲ੍ਹਾ ਯੋਗ ਕੋਆਰਡੀਨੇਟਰ

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਵਿਖੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 72 ਯੋਗ ਕਲਾਸਾਂ – ਜ਼ਿਲ੍ਹਾ ਯੋਗ ਕੋਆਰਡੀਨੇਟਰ

local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 13 ਜੁਲਾਈ: ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਵਿਖੇ ਰੋਜ਼ਾਨਾ ਸਵੇਰੇ ਅਤੇ ਸ਼ਾਮ 72 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੁੱਲ 17,067 ਮੈਂਬਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਯੋਗ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਦੀਆਂ ਵੱਖ-ਵੱਖ ਥਾਵਾਂ ’ਤੇ 15 ਯੋਗ ਟ੍ਰੇਨਰਾਂ ਵੱਲੋਂ ਮੁਫ਼ਤ ਯੋਗਾ ਕਲਾਸਾਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆ...
ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸ. ਸੰਧਵਾਂ

ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸ. ਸੰਧਵਾਂ

News of Punjab
ਕੋਟਕਪੂਰਾ, 13 ਜੁਲਾਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਥਾਰਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਵਿਭਾਗ, ਨਗਰ ਕੌਂਸਲ ਕੋਟਕਪੂਰਾ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਲਿਆਂ ਦੀ ਸਫ਼ਾਈ, ਸੀਵਰੇਜ ਲਾਈਨਾਂ ਦੀ ਸਫ਼ਾਈ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਸਾਰੇ ਕੰਮ ਤਰਜੀਹ ਦੇ ਆਧਾਰ ਤੇ ਜਲਦ ਮੁਕੰਮਲ ਕੀਤੇ ਜਾਣ ਤਾਂ ਜੋ ਬਰਸ...