Monday, August 3
Shadow

Tag: punjab news

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਮਾਰਚ:ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ ਦੇ ਤਹਿਤ ਵਿੱਤੀ ਸਾਲ 2022–23 ਤੋਂ 2025–26 ਤੱਕ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਕੁੱਲ 17,651 ਔਰਤਾਂ ਨੂੰ ਮੁਫ਼ਤ ਅਤੇ ਇਕਰੂਪ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਸੰਕਟਗ੍ਰਸਤ ਔਰਤਾਂ ਨੂੰ ਇੱਕ ਹੀ ਥਾਂ ਤੇ ਤੁਰੰਤ ਅਤੇ ਸੰਯੁਕਤ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਨ੍ਹਾਂ ਸੇਵਾਵਾਂ ਵਿੱਚ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਿਸ ਸਹਾਇਤਾ, ਕੌਂਸਲਿੰਗ, ਅਸਥਾਈ ਰਹਿਣ ਦੀ ਸਹੂਲਤ ਅਤੇ ਭੋਜਨ ਸ਼ਾਮਲ ਹਨ। ਸਾਲ-ਵਾਰ ਅੰਕੜੇ ਸਾਂਝੇ ਕਰਦਿਆਂ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2022–23 ਦੌਰਾਨ...
ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Crime news
ਚੰਡੀਗੜ੍ਹ/ਬਠਿੰਡਾ, 18 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ...
ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

Breaking News
ਚੰਡੀਗੜ੍ਹ 18 ਮਾਰਚ :ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੰਘਰਸ਼ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਹੈ। ਸਮਾਗਮ ਦੌਰਾਨ ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ, ਜਯੰਤ ਗਰਗ ਅਤੇ ਕ੍ਰਿਤਿਕਾ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਪੀਕਰ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿਵਲ ਸੇਵਾਵਾਂ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਨਾ ਇੱਕ ਵੱਡੀ ਪ੍ਰਾਪਤੀ ਹੈ, ਜਿਸ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਲ...
ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

Breaking News
ਚੰਡੀਗੜ੍ਹ, 18 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ 10,000 ਕਿਊਸਿਕ ਪਾਣੀ ਯਕੀਨੀ ਬਣਾ ਕੇ ਅਤੇ ਬੰਦ ਹੋ ਰਹੇ ਨਹਿਰੀ ਨੈੱਟਵਰਕ ਨੂੰ ਮੁੜ ਸੁਰਜੀਤ ਕਰਕੇ ਸੂਬੇ ਦੇ ਖੇਤਾਂ ਨੂੰ ਭਾਖੜਾ ਨਹਿਰ ਦੇ ਬਰਾਬਰ ਪਾਣੀ ਦੀ ਸਪਲਾਈ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਨਾਲ ਸਿਰਫ਼ 26.50 ਫ਼ੀਸਦ ਸਿੰਚਾਈ ਕੀਤੀ ਜਾਂਦੀ ਸੀ ਜੋ ਵੱਧ ਕੇ ਅੱਜ 78 ਫ਼ੀਸਦ ਹੋ ਗਈ ਹੈ ਇਸੇ ਤਹਿਤ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦੇ ਲੰਬੇ ਸਮੇਂ ਤੋਂ ਬੰਦ ਪਏ ਸਿਸਟਮ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਫਿਰੋਜ਼ਪੁਰ-ਸਰਹਿੰਦ ਫੀਡਰ ਰਾਹੀਂ ਪਾਣੀ ਦੀ 24 ਘੰਟੇ ਸਪਲਾਈ ਯਕੀਨੀ ਬਣਾਈ ਗਈ ਹੈ ਅਤੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ 1,446 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਿਆ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਿਛਲੇ ਚਾਰ ਸਾਲਾਂ ਦੌਰਾਨ ਸਿੰਚ...
ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਚੰਡੀਗੜ੍ਹ, 18 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।"ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤ, ਸਾਂਝਾ ਪੰਜ...
ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ

ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ

News of Punjab
ਜਲਾਲਾਬਾਦ, ਫਾਜ਼ਿਲਕਾ 17 ਮਾਰਚ ਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ *ਤੇ ਮੌਜੂਦ ਸਨ।ਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦਾ ਨਾਮ ਬਾਬਾ ਭੁੱਮਣ ਸ਼ਾਹ ਮਾਰਗ ਦੇ ਨਾਮ ਰੱਖਣਾ ਹੀ ਸਮਾਜ ਵਿਚ ਸੰਤਾਂ ਦੇ ਮਾਣ-ਸਨਮਾਨ ਨੂੰ ਦਰਸ਼ਾਉਂਦਾ ਹੈ।ਉਨ੍ਹਾਂ ਕਿਹਾ ਕਿ ਸੜਕ ਦੀ ਉਸਾਰੀ ਕਰਨਾ ਤੇ ਸੜਕਾਂ ਨੂੰ ਚੋੜਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਨਾਮ *ਤੇ ਸੜਕਾਂ ਦੀ ਉਸਾਰੀ ਨਾਲ ਸਮਾਜ ਅੰਦਰ ਜਿਥੇ ਉਨ੍ਹਾਂ ਦੀ ਯਾਦ ਬਣੀ ਰਹਿੰਦੀ ਹੈ ਉਥੇ ਉਨ੍ਹਾਂ ਵੱਲੋਂ ਸਮਾਜ ਅੰਦਰ ਲੋਕਾਂ ਦੇ ਕੀਤੇ ਗਏ ਉਦਾਰ ਦੀ ਵੀ ਚੇਤਨਾ ਬਣੀ ਰਹਿੰਦੀ ਹੈ।ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪਰਮ ਸੰਤ ਸਵਾਮੀ ਵਿਵੇਕਾਨੰਦ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੇਹਰਾਦੂਨ ਵਿਖੇ ਸੰਗਤਾ ਨੂੰ ਆਪਣੇ ਵਿਚਾਰਾਂ ਨਾਲ ਨਿਹਾਲ ਕਰ ਰਹੇ ਹਨ ਤੇ ਉਨ੍ਹਾਂ 2.60 ਕਿਲੋਮੀਟਰ ...
ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

News of Punjab
ਮਾਲੇਰਕੋਟਲਾ, 17 ਮਾਰਚ -                    ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ ਨੂੰ ਰਮਜ਼ਾਨ ਦੀਆਂ ਮੁਬਾਰਕਾਂ ਦਿੱਤੀਆਂ।                    ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾਂ ਤੋਂ ਭਾਈਚਾਰੇ, ਆਪਸੀ ਪਿਆਰ ਅਤੇ ਧਾਰਮਿਕ ਸਹਿਯੋਗ ਦੀ ਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਇਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਅਤੇ ਪੁਲਿਸ ਦਰਮਿ...
ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ

ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ

News of Punjab
ਰੂਪਨਗਰ, 17 ਮਾਰਚ: ਸਿਹਤ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ 'ਵਿਸ਼ਵ ਟੀਕਾਕਰਨ ਹਫ਼ਤਾ' 16 ਮਾਰਚ ਤੋਂ 20 ਮਾਰਚ ਤੱਕ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ 0-5 ਹਰ ਉਸ ਬੱਚੇ ਅਤੇ ਗਰਭਵਤੀ ਮਹਿਲਾ ਤੱਕ ਪਹੁੰਚ ਕਰਨਾ ਹੈ, ਜੋ ਕਿਸੇ ਕਾਰਨ ਕਰਕੇ ਆਪਣੇ ਨਿਯਮਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ। ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਦੱਸਿਆ ਕਿ ਟੀਕਾਕਰਨ ਬੱਚਿਆਂ ਨੂੰ 12 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਸੁਰੱਖਿਆ ਕਵਚ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਟੀਕਾਕਰਣ ਹਫਤੇ ਦਾ ਮੁੱਖ ਉਦੇਸ਼ ਹੈ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਾਡਾ ਟੀਚਾ 'ਜ਼ੀਰੋ ਡੋਜ਼' ਵਾਲੇ ਬੱਚਿਆਂ ਅਤੇ 'ਡਰਾਪ ਆਊਟ' ਕੇਸਾ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਦਾ ਟੀਕਾਕਰਨ ਮੁਕੰਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਮੀਜ਼ਲ ਤੇ ਰੂਬੇਲਾ ਵਰਗੀਆਂ ਮਾਰੂ ਬਿਮਾਰੀਆਂ ਤੋਂ ਬਚਾਓ ਲਈ ਟੀਕਾਕਰਨ 100 ਫ਼ੀਸਦੀ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਨਵਰੂਪ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਿਹਤ ਟੀਮਾਂ ਵੱਲੋਂ ਖ਼ਾਸ ਕਰਕੇ ਸ...
ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ

ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ: ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖ਼ਲਾਈ) ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਹਾੜ੍ਹੀ ਦੀਆਂ ਫ਼ਸਲਾਂ ਦੀ ਹਾਲਤ ਠੀਕ ਹੈ।                  ...
ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ

ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ

local news
ਖਡੂਰ ਸਾਹਿਬ, 17 ਮਾਰਚ :       ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਫਾਰਮਰ ਰਜਿਸਟਰੀ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦਾ ਨਾੜ ਸਾੜਨ ਦੀ ਥਾਂ ਖੇਤੀ ਮਿੱਤਰ ਤਕਨੀਕਾਂ ਅਪਣਾਉਣ। ਇਹ ਕੈਂਪ ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਗਾਏ ਜਾ ਰਹੇ ਹਨ । ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਜਲਾਲਾਬਾਦ ਵਿਖੇ ਡਾ. ਯਾਦਵਿੰਦਰ ਸਿੰਘ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਦੇ ਹਨ ਅਤੇ ਇਨ੍ਹਾਂ  ਕੈਂਪਾਂ ਵਿਚ ਕਿਸਾਨਾਂ ਦੀ ਕਾਮਨ ਸਰਵਿਸ ਸੈਂਟਰਾਂ ਦੇ ਮੁਲਾਜ਼ਮਾਂ ਵੱਲੋਂ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਰਜਿਸਟ੍ਰੇਸ...