ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਜੂਨ: ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ "ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜ...








