Tuesday, October 27
Shadow

Tag: punjab news

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ  ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਨੂੰ ਕੀਤਾ ਸਮਨਾਮਿਤ

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ  ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਨੂੰ ਕੀਤਾ ਸਮਨਾਮਿਤ

Breaking News
ਚੰਡੀਗੜ੍ਹ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰਿਆਂ ਲਈ ਸੁਰੱਖਿਅਤ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਵਚਨਵਧਤਾ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸਪਲ ਭਵਨ ਵਿਖੇ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਖੂਨਦਾਨੀਆਂ, ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨ ਕੇਂਦਰਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ, ਸਿਹਤ ਮੰਤਰੀ ਨੇ ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਪ੍ਰਤੀ ਮਿਲੀਅਨ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਦੇਸ਼ ਭਰ ’ਚੋਂ ਤੀਜਾ ਸਥਾਨ ਹਾਸਲ ਕਰਨ ਅਤੇ ਦੁਬਾਰਾ ਖੂਨਦਾਨ ਕਰਨ ਵਾਲੇ ਸਵੈ-ਇੱਛਤ ਦਾਨੀਆਂ’ ਦੀ ਗਿਣਤੀ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਜ਼ਾਹਰ ਕੀਤਾ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕਾਊਂਸਲ ਦਾ ਵਿਸ਼ੇਸ਼ ਯਾਦਗਾਰੀ ਕਿਤਾਬਚਾ ਵੀ ਜਾਰੀ ਕੀਤਾ, ਜਿਸ ਵਿੱਚ ਸੂਬੇ ਦੀਆਂ ਪ੍...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

Uncategorized
ਲੁਧਿਆਣਾ, 4 ਅਕਤੂਬਰ: ਸਰਵ ਵਿਆਪਕ ਅਤੇ ਬਰਾਬਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.), ਲੁਧਿਆਣਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 100 ਤੋਂ ਵੱਧ ਬਾਲ ਸਰਜਰੀਆਂ ਸਫਲਤਾਪੂਰਵਕ ਕਰਨ ਲਈ ਬਾਲ ਸਰਜਰੀ ਵਿਭਾਗ ਦੀ ਟੀਮ ਨੂੰ ਵਧਾਈ ਦਿੱਤੀ। ਇਸ ਸਬੰਧੀ ਸੀ.ਐਮ.ਸੀ. ਲੁਧਿਆਣਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਅਤੇ ਮੈਡੀਕਲ ਸੰਸਥਾ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਯੋਜਨਾ ਤਹਿਤ ਨਵਜੰਮੇ ਬੱਚਿਆਂ ਅਤੇ ਹੋਰ ਬੱਚਿਆਂ ਦੀਆਂ ਕਈ ਤਰ੍ਹਾਂ ਦੀਆਂ ਗੁੰਝਲਦਾਰ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਸਮਾਜਿਕ ਅਤੇ ਆਰਥਿਕ ਪਿਛੋਕੜ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ...
ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ ਹੈ ਅਤੇ ਅੱਜ ਵੀ ਇਸ ਮਹਾਨ ਵਿਰਾਸਤ ਰਾਹੀਂ ਪੰਜਾਬ, ਦੇਸ਼ ਪ੍ਰਤੀ ਨਿਰੰਤਰ ਯੋਗਦਾਨ ਪਾ ਰਿਹਾ ਹੈ।ਪੰਜਾਬ ਕਲਾ ਭਵਨ ਵਿਖੇ ਅੱਜ ਤਿੰਨ ਜਿਲਦਾਂ ਅਤੇ 1,980 ਸਫਿਆਂ ਦੀ ਕਿਤਾਬ 'ਪੰਜਾਬ ਦਾ ਇਤਿਹਾਸ' ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਧਰਤੀ ਨੂੰ ਦਸਤਾਵੇਜ਼ਾਂ ਦੇ ਰੂਪ ਵਿੱਚ ਪੇਸ਼ ਕਰਨਾ, ਜਿਸ ਨੇ ਸਦੀਆਂ ਦੀਆਂ ਜਿੱਤਾਂ, ਉਥਲ-ਪੁਥਲ ਅਤੇ ਤਬਦੀਲੀਆਂ ਦੇਖੀਆਂ ਹਨ, ਇੱਕ ਵੱਡੀ ਜ਼ਿੰਮੇਵਾਰੀ ਸੀ। ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਲਾਮਿਸਾਲ ਰੋਲ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਇਸ ਦੇ ਨਿਰੰਤਰ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਾ ਹੋਣ ਦੇ ਬਾਵਜੂਦ, ਇਹ ਸੂਬਾ ਇਸ ਸਾਲ ਫਿਰ ਤੋਂ ਕੌਮੀ ਅਨਾਜ ਭੰਡਾਰ ਵਿੱਚ ਰਿਕਾਰਡ 180 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਲਈ ਤਿਆਰ ਹੈ।ਕਿਤਾਬ ਜਾਰੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

News of Punjab
ਹੁਸ਼ਿਆਰਪੁਰ, 4 ਅਕਤੂਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 19 ਅਤੇ ਵਾਰਡ ਨੰਬਰ 23 ਵਿੱਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਹੁਸ਼ਿਆਰਪੁਰ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਦੇ ਮੁਤਾਬਕ ਹੋਰ ਕਾਰਜ ਵੀ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੁਸ਼ਿਆਰਪੁਰ ਸ਼ਹਿਰ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਨਾਲ ਸਬੰਧਤ ਵਿਆਪਕ ਕੰਮ ਕਰਵਾਇਆ ਗਿਆ ਹੈ। ਇਸ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਰੌਸ਼ਨੀ ਦੀ ਵਿਵਸਥਾ ਬਿਹਤਰ ਹੋਈ ਹੈ ਅਤੇ ਲੋਕਾਂ ਨੂੰ ਰਾਤ ਸਮੇਂ ਆਵਾਜਾਈ ...
ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

News of Punjab
ਤਰਨ ਤਾਰਨ, 4 ਅਕਤੂਬਰ :         ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਕੋਚ ਸ਼ਰਨਜੀਤ ਸਿੰਘ ਤੇ ਦਵਿੰਦਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬਲਜੀਤ ਕੌਰ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਖੇਡ ਪ੍ਰੇਮੀ ਅਤੇ ਇਲਾਕਾ ਵਾਸੀ ਵੀ ਵੱਡੀ ਗਿਣਤੀ ਵਿੱਚ ਸਵਾਗਤ ਲਈ ਪਹੁੰਚੇ। ਇਸ ਦੌਰਾਨ ਫੁੱਲਾਂ ਦੀ ਵਰਖਾ ਹੋਈ ਅਤੇ ਢੋਲ ਦੇ ਡਗੇ 'ਤੇ ਭੰਗੜੇ ਵੀ ਪਾਏ ਗਏ। ਜਾਪਾਨ ਦੇ ਆਈਚੀ ਨਾਗੋਆ ਵਿਖੇ ਹੋਈਆਂ 20ਵੀਆਂ ਏਸ਼ਿਆਈ ਖੇਡਾਂ ਦੇ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ ਮਾਤ ਦੇ ਕੇ ਚੈਂਪੀਅਨ ਬਣੀ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਬਲਜੀਤ ਕੌਰ ਪੰਜਾਬ ਦੀ ਇਕਲੌਤੀ ਖਿਡਾਰਨ ਸੀ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ 'ਇਸ ਮੌਕੇ ਕਿਹਾ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਛੋਟੇ ਜਿਹੇ ਪਿੰਡ ਕੱਕਾ ਕੰਡਿਆਲਾ ਦੀ ਇਸ ਹੋਣ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

News of Punjab
ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ , ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 257ਵੇਂ ਦਿਨ, ਪੁਲਿਸ ਟੀਮਾਂ ਨੇ 289 ਵਿਅਕਤੀਆਂ ਨੂੰ ਅੱਠ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,099 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ‘ਐਂਟੀ-ਗ...
ਪ੍ਰੋਟੀਨ ਨਾਲ ਭਰਪੂਰ ਸ਼ਾਕਾਹਾਰੀ ਭੋਜਨ ‘ਟੈਂਪੇਹ’ ਖਾਓ ਅਤੇ ਜਾਣੋ ਇਸ ਦੇ ਫਾਇਦੇ

ਪ੍ਰੋਟੀਨ ਨਾਲ ਭਰਪੂਰ ਸ਼ਾਕਾਹਾਰੀ ਭੋਜਨ ‘ਟੈਂਪੇਹ’ ਖਾਓ ਅਤੇ ਜਾਣੋ ਇਸ ਦੇ ਫਾਇਦੇ

Health
Vegetarian Food Eat Tempeh: ਜੇਕਰ ਕੋਈ ਤੁਹਾਡੇ ਸਾਹਮਣੇ ਟੈਂਪਹ ਦਾ ਇੱਕ ਟੁਕੜਾ ਰੱਖਦਾ ਹੈ ਅਤੇ ਪੁੱਛਦਾ ਹੈ, "ਕੀ ਤੁਸੀਂ ਜਾਣਦੇ ਹੋ ਕਿ ਇਹ ਕੀ ਹੈ?", ਤਾਂ ਸੰਭਾਵਨਾ ਹੈ ਕਿ ਤੁਸੀਂ ਕਹੋਗੇ, "ਨਹੀਂ।" ਇਹ ਥੋੜ੍ਹਾ ਅਜੀਬ ਲੱਗਦਾ ਹੈ। ਇਹ ਸਖ਼ਤ, ਹਲਕਾ ਭੂਰਾ ਅਤੇ ਥੋੜ੍ਹਾ ਜਿਹਾ ਧੱਬੇਦਾਰ ਹੈ, ਅਤੇ ਇਹ ਤੁਰੰਤ ਬਹੁਤ ਸੁਆਦੀ ਨਹੀਂ ਲੱਗਦਾ। ਪਰ ਇਸਦੀ ਦਿੱਖ ਤੋਂ ਇਸਦਾ ਨਿਰਣਾ ਨਾ ਕਰੋ। "ਟੈਂਪਹ" ਇੱਕ ਰਵਾਇਤੀ ਇੰਡੋਨੇਸ਼ੀਆਈ ਭੋਜਨ ਹੈ ਜੋ ਕਿ ਫਰਮੈਂਟ ਕੀਤੇ ਸੋਇਆਬੀਨ ਤੋਂ ਬਣਿਆ ਹੈ, ਅਤੇ ਇਸਨੇ ਹਾਲ ਹੀ ਵਿੱਚ ਇੱਕ ਪੌਸ਼ਟਿਕ ਪੌਦੇ-ਅਧਾਰਤ ਪ੍ਰੋਟੀਨ ਵਜੋਂ ਦੁਨੀਆ ਭਰ ਵਿੱਚ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਇਸਨੂੰ ਟੋਫੂ ਦੇ ਇੱਕ ਮਜ਼ਬੂਤ ​​ਅਤੇ ਗਿਰੀਦਾਰ ਚਚੇਰੇ ਭਰਾ ਵਜੋਂ ਸੋਚੋ। ਟੈਂਪਹ ਕੀ ਹੈ? ਟੈਂਪਹ (ਉਚਾਰਿਆ ਗਿਆ: TEEM-pay) ਸੋਇਆਬੀਨ ਨੂੰ ਪਕਾਉਣ ਅਤੇ ਰਾਈਜ਼ੋਪਸ ਨਾਮਕ ਇੱਕ ਲਾਭਦਾਇਕ ਉੱਲੀ ਨਾਲ ਫਰਮੈਂਟ ਕਰਕੇ ਬਣਾਇਆ ਜਾਂਦਾ ਹੈ। ਫਰਮੈਂਟੇਸ਼ਨ ਦੌਰਾਨ, ਬੀਨਜ਼ ਇੱਕ ਸਖ਼ਤ ਕੇਕ ਜਾਂ ਬਲਾਕ ਬਣਾਉਣ ਲਈ ਇਕੱਠੇ ਹੋ ਜਾਂਦੇ ਹਨ। ਨਤੀਜਾ ਟੈਂਪਹ ਹੈ ਥੋੜ੍ਹਾ ਜਿਹਾ ਗਿਰੀਦਾਰ ਅਤੇ ਮਿੱ...
ਔਰਾ ਇੰਡੀਆ ਟੂਰ: ਇਨ੍ਹਾਂ 7 ਸ਼ਹਿਰਾਂ ਵਿੱਚ ਹੋਣ ਜਾ ਰਹੇ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ, ਇੱਕ ਕਲਿੱਕ ਵਿੱਚ ਤਾਰੀਖਾਂ ਅਤੇ ਟਿਕਟਾਂ ਦੇ ਵੇਰਵੇ ਜਾਣੋ…

ਔਰਾ ਇੰਡੀਆ ਟੂਰ: ਇਨ੍ਹਾਂ 7 ਸ਼ਹਿਰਾਂ ਵਿੱਚ ਹੋਣ ਜਾ ਰਹੇ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ, ਇੱਕ ਕਲਿੱਕ ਵਿੱਚ ਤਾਰੀਖਾਂ ਅਤੇ ਟਿਕਟਾਂ ਦੇ ਵੇਰਵੇ ਜਾਣੋ…

Entertainment
ਹੈਦਰਾਬਾਦ: ਲੰਡਨ ਦੇ ਵੈਂਬਲੇ ਸਟੇਡੀਅਮ ਦੀ ਸੁਰਖੀ ਬਣਾਉਣ ਵਾਲੇ ਪਹਿਲੇ ਦੱਖਣੀ ਏਸ਼ੀਆਈ ਕਲਾਕਾਰ ਵਜੋਂ ਇਤਿਹਾਸ ਰਚਣ ਤੋਂ ਬਾਅਦ, ਪ੍ਰਸਿੱਧ ਸੰਗੀਤ ਸਟਾਰ ਦਿਲਜੀਤ ਦੋਸਾਂਝ 2026 ਵਿੱਚ ਆਪਣਾ "ਔਰਾ ਵਰਲਡ ਟੂਰ" ਲੈ ਕੇ ਆ ਰਹੇ ਹਨ। ਗਾਇਕ ਨੇ 4 ਅਕਤੂਬਰ ਨੂੰ ਸੋਸ਼ਲ ਮੀਡੀਆ 'ਤੇ ਆਪਣੇ ਭਾਰਤ ਦੌਰੇ ਦੇ ਵੇਰਵੇ ਸਾਂਝੇ ਕੀਤੇ। ਇਹ ਸੰਗੀਤ ਸਮਾਰੋਹ ਸਿਰਫ਼ ਲਾਈਵ ਸੰਗੀਤ ਅਤੇ ਸ਼ਕਤੀਸ਼ਾਲੀ ਬੀਟਸ ਦੀ ਇੱਕ ਸ਼ਾਮ ਤੋਂ ਵੱਧ ਹੋਵੇਗਾ। ਔਰਾ ਇੰਡੀਆ ਟੂਰ 2026 ਦਾ ਕੀਤਾ ਐਲਾਨ ਦਿਲਜੀਤ ਦੋਸਾਂਝ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ 'ਤੇ ਔਰਾ ਇੰਡੀਆ ਟੂਰ 2026 ਦਾ ਐਲਾਨ ਕੀਤਾ। ਪੋਸਟ ਦੇ ਮੁਤਾਬਿਕ, ਸੰਗੀਤ ਸਮਾਰੋਹ 1 ਨਵੰਬਰ ਨੂੰ ਦਿੱਲੀ-ਐਨਸੀਆਰ ਵਿੱਚ ਸ਼ੁਰੂ ਹੋਵੇਗਾ, ਸੱਤ ਸ਼ਹਿਰਾਂ ਦਾ ਟੂਰ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਪ੍ਰਦਰਸ਼ਨ 15 ਨਵੰਬਰ, 2026 ਨੂੰ ਇੰਦੌਰ ਦੇ ਸੀ21 ਅਸਟੇਟ ਵਿੱਚ ਅਤੇ ਫਿਰ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਣਗੇ। 'ਔਰਾ ਇੰਡੀਆ ਟੂਰ' 27 ਨਵੰਬਰ ਨੂੰ ਮੁੰਬਈ ਦੇ ਮਹਾਲਕਸ਼ਮੀ ਰੇਸ ਕੋਰਸ 'ਤੇ ...
5 ਅਕਤੂਬਰ 2026 ਨੂੰ ‘ਸਮਾਧਾਨ ਕੈਂਪ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ

5 ਅਕਤੂਬਰ 2026 ਨੂੰ ‘ਸਮਾਧਾਨ ਕੈਂਪ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ

local news
ਮਾਲੇਰਕੋਟਲਾ, 4 ਅਕਤੂਬਰ:                        ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ 5 ਅਕਤੂਬਰ 2026 ਨੂੰ ‘ਸਮਾਧਾਨ ਕੈਂਪ’ ਲਗਾਏ ਜਾ ਰਹੇ ਹਨ। ਇਹ ਕੈਂਪ ਪੁਲਿਸ ਲਾਈਨ ਮਾਲੇਰਕੋਟਲਾ, ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਸਬ-ਡਿਵੀਜ਼ਨ ਅਮਰਗੜ੍ਹ ਵਿਖੇ ਲਗਾਏ ਜਾਣਗੇ। ਮਾਲੇਰਕੋਟਲਾ ਵਿਖੇ ਮੁੱਖ ਕੈਂਪ ਸਵੇਰੇ 10:00 ਵਜੇ ਪੁਲਿਸ ਲਾਈਨ ਵਿੱਚ ਹੋਵੇਗਾ।             ਐੱਸ.ਐੱਸ.ਪੀ. ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਰਨ ਦੌਰਾਨ ਇਹ ਮਹਿਸੂਸ ਹੋਇਆ ਕਿ ਕਈ ਵਾਰ ਨਾਗਰਿਕਾਂ ਨੂੰ ਆਪਣੀ ਇੱਕ ਸ਼ਿਕਾਇਤ ਦੇ ਹੱਲ ਲਈ ਥਾਣੇ ਤੋਂ ਲੈ ਕੇ ਐੱਸ.ਐੱਚ.ਓ., ਡੀ.ਐੱਸ.ਪੀ. ਅਤੇ ਐੱਸ.ਪੀ. ਪੱਧਰ ਤੱਕ ਵਾਰ-ਵਾਰ ਚੱਕਰ ਲਗਾਉਣੇ ਪੈਂਦੇ ਹਨ। ਇਸ ਪ੍ਰੇਸ਼ਾਨੀ ਨੂ...
ਜਿਲ੍ਹਾ ਪੱਧਰੀ ਖੇਡਾਂ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਹੋਈ ਸਮਾਪਤੀ

ਜਿਲ੍ਹਾ ਪੱਧਰੀ ਖੇਡਾਂ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਹੋਈ ਸਮਾਪਤੀ

local news
ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ-              ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸਮਾਪਤੀ ਹੋ ਗਈ ਹੈ। ਜਿਸ ਵਿੱਚ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਉਨ੍ਹਾਂ ਦੱਸਿਆ ਕਿ ਗੇਮ ਬੈਡਮਿੰਟਨ 31—40 ਉਮਰ ਵਰਗ ਵਿੱਚ ਪੁਰਸ਼ ਦੇ ਮੁਕਾਬਲਿਆਂ ਵਿੱਚ ਜ਼ਸਵਿੰਦਰ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਇੰਦਰਪ੍ਰ੍ਰੀਤ ਸਿੰਘ ਪਿੰਡ ਬਾਦਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 41—50 ਉਮਰ ਵਰਗ ਦੇ ਮੁਕਾਬਲਿਆਂ ਵਿੱਚ ਗਗਨਦੀਪ ਸਿੰਘ ਸ਼੍ਰੀ ਮੁਕਤਸਰ ਸਾਹਿਬ ...