ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਘੱਗਰ ਸਬੰਧੀ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ
ਮੂਨਕ/ ਸੰਗਰੂਰ, 11 ਜੁਲਾਈ- ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਸੰਵੇਦਨਸ਼ੀਲ (ਕ੍ਰਿਟੀਕਲ) ਪੁਆਇੰਟਾਂ ਦਾ ਦੌਰਾ ਕਰ ਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮਕਰੌੜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਿੱਥੇ ਹੜ੍ਹ ਸੁਰੱਖਿਆ ਪ੍ਰਬੰਧਾਂ ਨੂੰ ਮੁਕੰਮਲ ਦੱਸਿਆ, ਉੱਥੇ ਹੀ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ‘ਤੇ ਲਗਾਈ ਪਾਬੰਦੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਬਿਆਨਾਂ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹ ਤੋਂ ਤੁਰੰਤ ਬਾਅਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੱਕੇ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ ਸਨ। ਘੱਗਰ ਦੇ ਸਭ ਤੋਂ ਨਾਜ਼ੁਕ ਪੁਆਇੰਟ ਮਕਰੋੜ ਸਾਹਿਬ (ਜਿੱਥੇ ਚੌੜਾਈ 598 ਫੁੱਟ ਤੋਂ ਘਟ ਕੇ ਅਚਾਨਕ 198 ਫੁੱਟ ਰਹਿ ਜਾਂਦੀ ਹੈ) ‘ਤੇ ਵਿਸ਼ੇਸ਼ ਤੌਰ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਮਕਰੋੜ ਸਾਹਿਬ ਤੋਂ ਕੜੈਲ ਤੱਕ ਦੇ 18 ਕਿਲੋਮੀਟਰ ਦੇ ਖੇਤਰ ਵਿੱਚ ਦੋ...








