ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ
ਚੰਡੀਗੜ੍ਹ, 3 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 256ਵੇਂ ਦਿਨ ,ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
256ਵੇਂ ਦਿਨ, ਪੁਲਿਸ ਟੀਮਾਂ ਨੇ 275 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 75,810 ਗ੍ਰਿਫਤਾਰੀਆਂ ਹੋਈਆਂ ਹਨ।
ਇਸ ਤੋਂ ਇਲਾਵਾ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।...








