ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਚੰਡੀਗੜ੍ਹ/ਬਟਾਲਾ, ਅਕਤੂਬਰ 1 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ, ਅੱਜ ਪਵਿੱਤਰ ਧਰਤੀ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਅਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ਫਸਲ ਦੀ ਢੇਰੀਆਂ ਦੀ ਖਰੀਦ ਕਰਵਾਈ। ਇਸ ਮੌਕੇ ਰਜਨੀਸ਼ ਕੁਮਾਰੀ ਡਿਪਟੀ ਡਾਇਰੈਕਟਰ ਫੂਡ ਸਪਲਾਈ ਵਿਭਾਗ ਪੰਜਾਬ, ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਬਟਾਲਾ, ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਚੇਅਰਮੈਨ ਰਵਿੰਦਰ ਸਿੰਘ, ਅਮਨਜੀਤ ਸਿੰਘ ਡੀ ਐੱਫ ਐੱਸ ਸੀ ਗੁਰਦਾਸਪੁਰ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੌਲੀ, ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ, ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 9 ਸੀਜ਼ਨਾਂ ਦੌਰਾਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ ਹੈ ਅਤੇ ਇਹ ਸੀਜ਼ਨ ਵੀ ਸਫ਼ਲਤਾਪੂਰਵਕ ਸੰਪੰ...








