ਲਗਾਤਾਰ ਇੱਕ ਮਹੀਨੇ ਤੋਂ ਨੰਗਲ ਦੀ ਸਫਾਈ ਵਿਵਸਥਾ ਦੀ ਖੁਦ ਨਿਗਰਾਨੀ ਕਰ ਰਹੇ ਹਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ
ਨੰਗਲ 30 ਸਤੰਬਰ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਫਾਈ ਮੁਹਿੰਮ ਨੂੰ ਲਗਾਤਾਰ ਇੱਕ ਮਹੀਨਾ ਪੂਰਾ ਹੋਣ ਦੇ ਬਾਵਜੂਦ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਜ਼ਮੀਨੀ ਪੱਧਰ ’ਤੇ ਇਸ ਦੀ ਨਿਗਰਾਨੀ ਜਾਰੀ ਹੈ। ਮੰਤਰੀ ਬੈਂਸ ਪਿਛਲੇ ਇੱਕ ਮਹੀਨੇ ਤੋਂ ਨਿਯਮਿਤ ਤੌਰ ’ਤੇ ਨੰਗਲ ਪਹੁੰਚ ਕੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਰਹੇ ਹਨ ਅਤੇ ਸਫਾਈ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਵੱਲੋਂ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮੌਕੇ ’ਤੇ ਗੱਲਬਾਤ ਕਰਕੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਅੱਜ ਵੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ-1 ਵਿੱਚ ਪਹੁੰਚ ਕੇ ਉੱਥੇ ਚੱਲ ਰਹੇ ਸਫਾਈ ਅਤੇ ਹੋਰ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਲੋਕਾਂ ਵੱਲੋਂ ਆਪਣ...








