43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਲਈ ਸਰਫੇਸ ਵਾਟਰ ਸਪਲਾਈ ਸਕੀਮ ਹੋਈ ਲੋਕ ਅਰਪਣ
ਨੰਗਲ 01 ਜੂਨ: ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਸਰਫੇਸ ਵਾਟਰ ਸਪਲਾਈ ਸਕੀਮ ਦਾ ਅੱਜ ਸ਼ਾਨਦਾਰ ਢੰਗ ਨਾਲ ਮਾਣਕਪੁਰ ਨੰਗਲ ਵਿਖੇ ਉਦਘਾਟਨ ਕੀਤਾ ਗਿਆ। ਇਹ ਸਕੀਮ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੀ ਗਈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 43.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਯੋਜਨਾ ਦੀ ਸਮਰੱਥਾ 13 ਐਮ.ਐਲ.ਡੀ. ਹੈ, ਜੋ ਇਲਾਕੇ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਨਾ ਸਿਰਫ ਪਿੰਡਾਂ ਨੂੰ ਸ਼ੁੱਧ ਪਾਣੀ ਪ੍ਰਦਾਨ ਕਰੇਗੀ, ਸਗੋਂ ਧਰਤੀ ਹੇਠਲੇ ਪਾਣੀ ਦੀ ਖਪਤ ਨੂੰ ਘਟਾ ਕੇ ਵਾਤਾਵਰਣ ਦੀ...








