Friday, June 19
Shadow

Tag: punjab news

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ

local news
ਕੋਟਕਪੂਰਾ 31 ਮਈ  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਬਾਹਮਣ ਵਾਲਾ ਵਿਖੇ ਸ੍ਰੀ ਕੁਲਵੰਤ ਰਾਏ ਅਤੇ ਕੋਟਕਪੂਰਾ ਵਿਖੇ ਸ਼੍ਰੀਮਤੀ ਮੀਨੂੰ ਦੀ ਅੰਤਿਮ ਅਰਦਾਸ ਮੌਕੇ ਰੱਖੇ ਪਾਠ ਦੇ ਭੋਗ ਵਿੱਚ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।...
ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

local news
ਬਰਨਾਲਾ, 30 ਮਈ - ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।  ਬਾਕੀ ਪ੍ਰੋਗਰਾਮ ਓਸੇ ਤਰ੍ਹਾਂ ਰਹੇਗਾ ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾ...
ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

Breaking News
ਚੰਡੀਗੜ੍ਹ, 31 ਮਈ 2026: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ। ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ਹਸਪ...
ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ

News of Punjab
ਲੌਂਗੋਵਾਲ, 31 ਮਈ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ, ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਅਤੇ ਸਾਫ਼-ਸੁਥਰੀ ਰਾਜਨੀਤੀ 'ਤੇ ਆਪਣੀ ਮੋਹਰ ਲਗਾਈ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਨੂੰ ਨਕਾਰ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਹੱਕ ਵਿੱਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਸਮਰਥਨ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਨਤੀਜਾ ਹੈ। ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਸਿਆਸੀ ਸਫ਼ਲਤਾ ਨਹੀਂ, ...
ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

local news
ਹੁਸ਼ਿਆਰਪੁਰ, 31 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਮੰਡੀ (ਰੇਲਵੇ ਮੰਡੀ) ਸਥਿਤ ਲੈਵਲ ਕਰਾਸਿੰਗ ਬੀ-50 ਰੇਲਵੇ ਫਾਟਕ ’ਤੇ ਚੱਲ ਰਹੇ ਮੁਰੰਮਤ ਕੰਮ ਨੂੰ ਬਾਰਸ਼ ਕਾਰਨ ਨਿਰਧਾਰਤ ਸਮੇਂ ’ਤੇ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਲਈ ਮੌਸਮ ਦੀ ਵਜ੍ਹਾ ਨਾਲ ਕੁਝ ਤਕਨੀਕੀ ਅਤੇ ਮੁਰੰਮਤ ਸਬੰਧੀ ਕੰਮ ਬਾਕੀ ਹਨ, ਜਿਸ ਨੂੰ ਸੁਰੱਖਿਆ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਵੱਧ ਸਮੇਂ ਦੀ ਜ਼ਰੂਰਤ ਹੈ।                 ਉਨ੍ਹਾਂ ਦੱਸਿਆ ਕਿ ਐਸ.ਐਸ.ਈ/ਵਰਕਸ/ਜਲੰਧਰ ਕੈਂਟ ਉਤਰੀ ਰੇਲਵੇ ਦੇ ਸਬੰਧਤ ਅਧਿਕਾਰੀਆਂ ਅਨੁਸਾਰ ਫਾਟਕ ’ਤੇ ਜ਼ਰੂਰੀ ਮੁਰੰਮਤ ਕੰਮ ਜਾਰੀ ਹਨ ਅਤੇ ਯਾਤਰੀਆਂ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਕੇਵਲ ਕਰਾਸਿੰਗ ਬੀ-50 ਨੂੰ ਹੁਣ 2 ਜੂਨ 2026 ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਮੁਰੰਮਤ ਕੰਮ ਪੂਰਾ ਹੋਣ ਉਪਰੰਤ ਹੀ ਫਾਟਕ ਨੂੰ ਆਵਾਜਾਈ ਲਈ ਖੋਲ੍ਹਿਆ ਜਾਵੇਗਾ।        &...
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ

local news
ਹੁਸ਼ਿਆਰਪੁਰ, 31 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲਾ ਲਿਆ ਹੈ ਜੋ ਇਨ੍ਹਾਂ ਕਰਮਚਾਰੀਆਂ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ। ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਲਿਆਉਣ ਅਤੇ ਉਨ੍ਹਾਂ ਨੂੰ ਰੈਗੂਲਰ ਨੌਕਰੀਆਂ ਵੱਲ ਰਾਹ ਪ੍ਰਦਾਨ ਕਰਨ ਦੀ ਵੱਡੀ ਪਹਿਲਕਦਮੀ ਹੈ। ਉਨ੍ਹਾਂ  ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਜਿਸ ਲੜੀ ਵਿੱਚ ਇਹ ਹਜ਼ਾਰਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਮਜ਼ਬੂਤ ਕਰਨ ਵੱਲ ਕਦਮ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਮੁਲਾਜ਼ਮਾਂ ਪੱਖੀ ਨਵੇਂ ਕਾਨੂੰਨਾਂ ਨੂੰ ਝੰਡੀ ਨਾਲ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਸਿੱਧਾ ਰਾਬਤ...
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ

local news
ਹੁਸ਼ਿਆਰਪੁਰ, 31 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਵੱਲੋਂ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੇ ਪੱਖ ਵਿਚ ਲਏ ਇਤਿਹਾਸਿਕ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਦਮ ਹਜ਼ਾਰਾਂ ਮੁਲਾਜ਼ਮਾਂ ਦੇ ਸੁਰੱਖਿਅਤ ਭਵਿੱਖ ਦੀ ਗਵਾਹੀ ਭਰੇਗਾ।  ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਵਜ਼ਾਰਤ ਵੱਲੋਂ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਮੁੱਢ ਬੰਨਿਆ ਹੈ। ਉਨ੍ਹਾਂ ਕਿਹਾ ਕਿ ਠੇਕਾ ਆਧਾਰਿਤ ਮੁਲਾਜਮਾ ਦੀ ਚਿਰੋਕਲੀ ਮੰਗ ਸੀ ਕਿ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੇ 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਬਾਂਹ ਫੜੀ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬਾ ਸਰਕਾਰ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਪਹਿਰੇਦਾਰ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਲਿਆਉਣ ਅਤੇ ਉਨ੍ਹਾਂ ਨੂੰ ਰੈਗੂਲ...
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

local news
ਸ੍ਰੀ ਅਨੰਦਪੁਰ ਸਾਹਿਬ 31 ਮਈ: ਪੰਜਾਬ ਸਰਕਾਰ ਵੱਲੋਂ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ "ਬ੍ਰਾਈਟ ਮਾਈਂਡਜ਼ ਪੰਜਾਬ 2026" ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮਹੱਤਵਪੂਰਨ ਸਮਾਗਮ 1 ਜੂਨ 2026 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਰਾਸਤ-ਏ-ਖਾਲਸਾ ਆਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ।ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ, ਡਾਇਟ ਰੂਪਨਗਰ ਦੀ ਪ੍ਰਿੰਸੀਪਲ ਮੋਨਿਕਾ ਭੁਟਾਨੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਿੰਸੀਪਲ ਇੰਦਰਜੀਤ ਸਿੰਘ ਵੱਲੋਂ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਅਧਿਕਾਰੀਆਂ ਨੇ ਸਮਾਗਮ ਨੂੰ ਸੁਚਾਰੂ ਅਤੇ ਸਫਲ ਬਣਾਉਣ ਲਈ ਹਰ ਪੱਖ ਤੋਂ ਪੂਰੀ ਤਿਆਰੀ ਯਕੀਨੀ ਬਣਾਈ ਹੈ।ਪ੍ਰੇਮ ਕੁਮਾਰ ਮਿੱਤਲ ਅਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ’ਤੇ ਸ਼ਿਰ...
43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ

News of Punjab
ਨੰਗਲ 31 ਮਈ — ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਜਲ ਸਪਲਾਈ ਸਕੀਮ ਦਾ ਉਦਘਾਟਨ 1 ਜੂਨ ਨੂੰ ਕੀਤਾ ਜਾਵੇਗਾ। ਲਗਭਗ 43.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਹ ਸਕੀਮ 13 ਐਮ.ਐਲ.ਡੀ. ਸਮਰੱਥਾ ਵਾਲੀ ਹੈ, ਜੋ ਇਲਾਕੇ ਦੇ ਪੇਂਡੂ ਵਸਨੀਕਾਂ ਲਈ ਪਾਣੀ ਦੀ ਕਮੀ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਹ ਯੋਜਨਾ ਖੇਤਰ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਲੋਕ ਅਰਪਣ ਕਰਨ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਿਸ਼ੇਸ਼ ਤੌਰ ‘ਤੇ 1 ਜੂਨ ਨੂੰ ਨੰਗਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਪਿੰਡਾਂ ਦੇ ਜੀਵਨ ਮਿਆਰ ਨੂੰ...
ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

News of Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਭੇਜੀਆਂ ਗਈਆਂ ਕਿੱਟਾਂ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਵੰਡ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਖੁੱਡੀਆਂ ਗੁਲਾਬ ਸਿੰਘ ਲਈ 404 ਕਿੱਟਾਂ ਅਤੇ ਖੁੱਡੀਆਂ ਮਹਾ ਸਿੰਘ ਲਈ 263 ਕਿੱਟਾਂ ਪ੍ਰਾਪਤ ਹੋਈਆਂ ਹਨ। ਸ. ਖੁੱਡੀਆਂ ਨੇ ਦੱਸਿਆ ਕਿ ਫੂਡ ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ 2 ਕਿਲੋ ਮਾਹ ਛੋਲਿਆਂ ਦੀ ਦਾਲ,...