ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਨੂੰ ਲੋਕ-ਭਲਾਈ ਦੀ ਨੀਂਹ ਮੰਨਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੀ ਕੋਈ ਵੀ ਲੋੜਵੰਦ ਮਹਿਲਾ ਆਪਣੇ ਹੱਕ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਜੀਵਨ ਜਿਊਣ ਦਾ ਮੌਕਾ ਦੇਣਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਕਰੀਬ 624 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ 7 ਲੱਖ ਤੋਂ ਵੱਧ ਔਰਤਾਂ ਨੂੰ ਨਿਯਮਤ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸੇ ਵਿੱਤੀ ਸਾਲ ਲਈ ਇਸ ਸਕੀਮ ਵਾਸਤੇ 1200 ਕਰੋੜ ਰੁਪਏ ਤੋਂ...








