ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 23 ਅਕਤੂਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਸੂਬਾ ਸਰਕਾਰ ਖੇਤੀਬਾੜੀ ਖੇਤਰਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਨਹਿਰੀ ਸਿੰਜਾਈ ਦਾ ਵਿਸਥਾਰ ਕਰਨ ਸਣੇ ਨਹਿਰੀ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ।
ਬਾਬਾ ਬਕਾਲਾ ਦੇ ਵਿਧਾਇਕ ਸ. ਦਲਬੀਰ ਸਿੰਘ ਵੱਲੋਂ ਹਲਕੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਅਤੇ ਖਾਲਿਆਂ ਦੀ ਲਾਈਨਿੰਗ ਸਬੰਧੀ ਪੁੱਛੇ ਸਵਾਲ ਦਾ ਪ੍ਰਸ਼ਨ ਕਾਲ ਦੌਰਾਨ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 21.97 ਕਰੋੜ ਰੁਪਏ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਰਹਿੰਦੇ 77 ਕਿਲੋਮੀਟਰ ਦੀ ਲਾਈਨਿੰਗ ਦਾ ਕੰਮ ਤਕਨੀਕੀ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਬਾਬਾ ਬਕਾਲਾ ਹਲਕੇ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਵਾਲਾ ਨਹਿਰੀ ਨੈਟਵਰਕ ਅੱਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਪ੍ਰਣਾਲੀ ਦੀ ਸਭਰਾਉਂ ਬ੍ਰਾਂਚ ਤੋਂ ਨਿਕਲਦਾ ਹੈ। ਇਸ ਖੇਤਰ ...








