ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 21 ਸਤੰਬਰ 2026 ਟੈਕਸ ਚੋਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4.5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਾਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੂਬੇ ਭਰ ਵਿੱਚ ਕੀਤੀ ਗਈ ਇਸ ਵਿਆਪਕ ਛਾਪੇਮਾਰੀ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਵਿਅਸਤ ਉਦਯੋਗਿਕ ਮਾਰਗਾਂ 'ਤੇ ਬਾਜ਼ ਨਜ਼ਰ ਰੱਖੀ ਗਈ, ਜੋ ਮਾਲੀਏ ਦੇ ਨੁਕਸਾਨ ਪ੍ਰਤੀ ਸਖ਼ਤ ਅਤੇ ਜ਼ੀਰੋ-ਟੋਲਰੈਂਸ ਪਹੁੰਚ ਦਾ ਸੰਕੇਤ ਦਿੰਦੀ ਹੈ।" ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਇੱਥੇ ਹੀ ਨਹੀਂ ਰੁਕ ਰਹੀ ਅਤੇ ਇਹ ਤਾਜ਼ਾ ਕਾਰਵਾਈ ਪਿਛਲੇ ਹਫ਼ਤੇ ਦੀ ਉਸ ਵੱਡੀ ਮੁਹਿੰਮ ਤੋਂ ਤੁਰੰਤ ਬਾਅਦ ਕੀਤੀ ਗਈ ਹੈ ਜਿਸ ਵਿੱਚ ਜੀ.ਐਸ.ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲੇ 170 ਵਪਾਰਕ ਵਾਹਨਾਂ ਨੂੰ ਰੋਕਿਆ ਗਿਆ ਸੀ।
ਪਿਛਲੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਵਿਭਾਗ ਪਹਿਲਾਂ ...








