ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ
ਚੰਡੀਗੜ੍ਹ/ ਐਸਏਐਸ ਨਗਰ, 28 ਮਈ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ।
ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ।
ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨ...








